India Coronavirus Updates: ਕੋਰੋਨਾਵਾਇਰਸ ਨੂੰ ਲੈ ਕੇ ਹੁਣ ਦੇਸ਼ ਵਿੱਚ ਸੰਕਰਮਣ ਦੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਹਫ਼ਤੇ ਵਿੱਚ ਦੂਜੀ ਵਾਰ, ਇੱਕ ਦਿਨ ਵਿੱਚ 15 ਹਜ਼ਾਰ ਤੋਂ ਘੱਟ ਕੋਰੋਨਾ ਦੇ ਕੇਸ ਦਰਜ ਹੋਏ ਹਨ। ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਤਾਜ਼ਾ ਅੰਕੜਿਆ ਮੁਤਾਬਕ ਪਿਛਲੇ 24 ਘੰਟਿਆਂ 'ਚ, 14,146 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 144 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। ਜਦਕਿ 19,788 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। 5786 ਐਕਟਿਵ ਮਾਮਲਿਆਂ ਵਿੱਚ ਕਮੀ ਆਈ ਹੈ। ਦੇਸ਼ 'ਚ ਕੋਰੋਨਾ ਸੰਕਰਮਣ ਦੀ ਸਥਿਤੀਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 40 ਲੱਖ 67 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 52 ਹਜ਼ਾਰ 124 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 34 ਲੱਖ 19 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਦੋ ਲੱਖ ਤੋਂ ਘੱਟ ਹੋ ਗਈ ਹੈ। ਕੁੱਲ 1 ਲੱਖ 95 ਹਜ਼ਾਰ 846 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 40 ਲੱਖ 67 ਹਜ਼ਾਰ 719ਕੁੱਲ ਡਿਸਚਾਰਜ - ਤਿੰਨ ਕਰੋੜ 34 ਲੱਖ 19 ਹਜ਼ਾਰ 749ਕੁੱਲ ਐਕਟਿਵ ਕੇਸ - ਇੱਕ ਲੱਖ 95 ਹਜ਼ਾਰ 846ਕੁੱਲ ਮੌਤਾਂ- ਚਾਰ ਲੱਖ 52 ਹਜ਼ਾਰ 124ਕੁੱਲ ਟੀਕਾਕਰਨ - 97 ਕਰੋੜ 65 ਲੱਖ 89 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ ਕੇਰਲਾ 'ਚ ਸਭ ਤੋਂ ਵੱਧ 7,995 ਨਵੇਂ ਕੋਰੋਨਾ ਕੇਸਸ਼ਨੀਵਾਰ ਨੂੰ ਕੇਰਲਾ ਵਿੱਚ ਕੋਰੋਨਾ ਵਾਇਰਸ ਦੇ 7,995 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਗੁਆਂਢੀ ਰਾਜ ਕਰਨਾਟਕ ਵਿੱਚ 264 ਹੋਰ ਲੋਕ ਸੰਕਰਮਿਤ ਪਾਏ ਗਏ। ਕੇਰਲਾ ਵਿੱਚ ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਕੁੱਲ ਕੇਸ ਵਧ ਕੇ 48,37,560 ਹੋ ਗਏ। ਪਿਛਲੇ ਇੱਕ ਦਿਨ ਵਿੱਚ, ਕੋਵਿਡ-19 ਨਾਲ 57 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 26,791 ਹੋ ਗਈ। 97 ਕਰੋੜ ਟੀਕੇ ਦੀਆਂ ਖੁਰਾਕਾਂ ਲਗੀਆਂਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 16 ਅਕਤੂਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 97 ਕਰੋੜ 65 ਲੱਖ 89 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 41.20 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, ਹੁਣ ਤੱਕ ਲਗਭਗ 59 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।ਪਿਛਲੇ ਦਿਨ ਲਗਭਗ 9 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦਾ ਪੌਜ਼ੇਟਿਵਿਟੀ ਰੇਟ 2 ਪ੍ਰਤੀਸ਼ਤ ਤੋਂ ਘੱਟ ਹੈ। ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 98.08 ਫੀਸਦੀ ਹੈ। ਐਕਟਿਵ ਕੇਸ 0.59%ਹਨ।ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 10ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਸੰਖਿਆ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ।
Coronavirus Updates: ਹਫ਼ਤੇ 'ਚ ਦੂਜੀ ਵਾਰ ਕੋਰੋਨਾ ਕੇਸ 15 ਹਜ਼ਾਰ ਤੋਂ ਘੱਟ, ਮੌਤਾਂ ਦੀ ਗਿਣਤੀ ਵੀ ਘਟੀ
abp sanjha | 17 Oct 2021 10:23 AM (IST)
ਕੋਰੋਨਾਵਾਇਰਸ ਨੂੰ ਲੈ ਕੇ ਹੁਣ ਦੇਸ਼ ਵਿੱਚ ਸੰਕਰਮਣ ਦੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਹਫ਼ਤੇ ਵਿੱਚ ਦੂਜੀ ਵਾਰ, ਇੱਕ ਦਿਨ ਵਿੱਚ 15 ਹਜ਼ਾਰ ਤੋਂ ਘੱਟ ਕੋਰੋਨਾ ਦੇ ਕੇਸ ਦਰਜ ਹੋਏ ਹਨ।
India_Coronavirus_Updates