ਚੰਡੀਗੜ੍ਹ: ਕੋਰੋਨਾ ਦੇ ਡੈਲਟਾ ਵੇਰੀਐਂਟ ਮਗਰੋਂ ਪੰਜਾਬ 'ਚ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਤੇ ਓਮੀਕਰੋਨ (Omircron) ਦੇ ਨਵੇਂ ਵੇਰੀਐਂਟ ਦਾ ਖਤਰਾ ਵੀ ਵਧ ਗਿਆ ਹੈ। ਇਟਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ ਤਿੰਨ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਹੁਣ ਤਿੰਨਾਂ ਦੇ ਨਮੂਨੇ ਨਵੇਂ ਵੇਰੀਐਂਟ ਦੀ ਜਾਂਚ ਲਈ ਦਿੱਲੀ ਭੇਜੇ ਗਏ ਹਨ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਵਿੱਚ 42 ਨਵੇਂ ਸੰਕਰਮਿਤ ਪਾਏ ਗਏ ਹਨ।
ਸਿਹਤ ਵਿਭਾਗ ਅਨੁਸਾਰ 16461251 ਲੋਕਾਂ ਦੇ ਸੈਂਪਲ ਟੈਸਟ ਕੀਤੇ ਗਏ ਹਨ ਜਿਸ ਵਿੱਚ 603739 ਲੋਕਾਂ ਦੀ ਰਿਪੋਰਟ ਵਿੱਚ ਸੰਕਰਮਣ ਦੀ ਪੁਸ਼ਟੀ ਹੋਈ ਹੈ। ਚੰਗੀ ਗੱਲ ਇਹ ਹੈ ਕਿ ਸੂਬੇ ਦੇ ਵੱਖ-ਵੱਖ ਹਸਪਤਾਲਾਂ 'ਚ 586735 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨਫੈਕਸ਼ਨ ਕਾਰਨ ਹੁਣ ਤੱਕ 16619 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸੂਬੇ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ 30 ਸੰਕਰਮਿਤਾਂ ਨੂੰ ਸਾਹ ਲੈਣ 'ਚ ਦਿੱਕਤ ਕਾਰਨ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। 10 ਸੰਕਰਮਿਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਗੰਭੀਰ ਦੇਖਭਾਲ ਯੂਨਿਟ ਵਿੱਚ ਰੱਖਿਆ ਗਿਆ ਹੈ। ਕੁੱਲ 42 ਸੰਕਰਮਿਤਾਂ ਵਿੱਚੋਂ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 9, ਪਠਾਨਕੋਟ ਵਿੱਚ 7, ਲੁਧਿਆਣਾ ਵਿੱਚ 5, ਗੁਰਦਾਸਪੁਰ, ਕਪੂਰਥਲਾ ਵਿੱਚ 4-4, ਮੁਹਾਲੀ ਵਿੱਚ 3, ਤਿੰਨ ਜ਼ਿਲ੍ਹਿਆਂ ਵਿੱਚ 2-2 ਤੇ ਚਾਰ ਜ਼ਿਲ੍ਹਿਆਂ ਵਿੱਚ 1-1 ਸੰਕਰਮਿਤ ਪਾਏ ਗਏ ਹਨ।
385 ਐਕਟਿਵ ਕੇਸਾਂ ਨੇ ਚਿੰਤਾ ਵਧਾ ਦਿੱਤੀ
ਸੂਬੇ 'ਚ ਐਕਟਿਵ ਮਾਮਲਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ। 20 ਦਿਨਾਂ ਵਿੱਚ ਐਕਟਿਵ ਕੇਸ ਵੱਧ ਕੇ 385 ਹੋ ਗਏ ਹਨ। ਮਹੀਨੇ ਦੀ ਸ਼ੁਰੂਆਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 200 ਤੋਂ ਘੱਟ ਸੀ।
ਚੰਡੀਗੜ੍ਹ 'ਚ ਪਹਿਲਾ ਮਾਮਲਾ ਸਾਹਮਣੇ ਆਇਆ
Omicron ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਵੀ ਦਸਤਕ ਦਿੱਤੀ ਹੈ। ਇਟਲੀ ਦੇ ਇੱਕ 20 ਸਾਲਾ ਨੌਜਵਾਨ ਦੀ ਦਿੱਲੀ ਤੋਂ ਆਈ ਰਿਪੋਰਟ ਵਿੱਚ ਓਮਿਕਰੋਨ ਦੀ ਪੁਸ਼ਟੀ ਨੇ ਹਲਚਲ ਮਚਾ ਦਿੱਤੀ ਹੈ। ਹਾਲਾਂਕਿ ਸਥਾਨਕ ਪੱਧਰ 'ਤੇ ਲਏ ਗਏ ਸੈਂਪਲ 'ਚ ਸ਼ਾਮ ਨੂੰ ਉਸ ਦੀ ਰਿਪੋਰਟ ਨੈਗੇਟਿਵ ਆਈ ਹੈ। ਦੂਜੇ ਪਾਸੇ ਨੌਜਵਾਨ ਦੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੋਮਵਾਰ ਨੂੰ, ਉਨ੍ਹਾਂ ਦੇ ਨਮੂਨੇ ਜਾਂਚ ਲਈ ਜੀਨੋਮ ਸੀਕੁਏਂਸਿੰਗ ਲੈਬ ਨੂੰ ਭੇਜੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ