ਪੜਚੋਲ ਕਰੋ

Dinner Mistakes: ਕੀ ਤੁਸੀਂ ਵੀ ਰਾਤ ਦੇ ਖਾਣੇ ਨੂੰ ਲੈ ਕੇ ਕਰ ਰਹੇ ਹੋ ਅਜਿਹੀਆਂ ਗਲਤੀਆਂ? ਤਾਂ ਹੋ ਜਾਓ ਸਾਵਧਾਨ...ਤੇਜ਼ੀ ਨਾਲ ਵੱਧ ਸਕਦਾ ਤੁਹਾਡਾ ਵਜ਼ਨ

ਕੁਝ ਲੋਕ ਡਿਨਰ ਕਰਦੇ ਸਮੇਂ ਅਜਿਹੀਆਂ ਗਲਤੀਆਂ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਵਧਣ ਲੱਗਦਾ ਹੈ। ਇਹੀ ਕਾਰਨ ਹੈ ਕਿ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਰਾਤ ਦੇ ਖਾਣੇ ਦੀ ਸਹੀ ਮਾਤਰਾ ਅਤੇ ਸਮਾਂ ਕੀ ਹੈ।

Dinner Mistakes: ਭਾਰ ਘਟਾਉਣਾ ਬਹੁਤ ਮੁਸ਼ਕਲ ਕੰਮ ਹੈ। ਕਿਉਂਕਿ ਤੁਹਾਨੂੰ ਆਪਣੇ ਮਨਪਸੰਦ ਭੋਜਨ ਨੂੰ ਟਾਟਾ-ਟਾਟਾ ਬਾਏ-ਬਾਏ ਕਹਿਣਾ ਪੈਂਦਾ ਹੈ, ਜੋ ਕਿ ਇੱਕ ਮੁਸ਼ਕਲ ਕੰਮ ਹੈ। ਕੁਝ ਲੋਕ ਮਹਿਸੂਸ ਕਰਦੇ ਹਨ ਕਿ ਸਿਹਤਮੰਦ ਭੋਜਨ ਖਾਣਾ ਸ਼ੁਰੂ ਕਰਨ ਅਤੇ ਕਦੇ-ਕਦਾਈਂ ਖਾਣਾ ਛੱਡਣ ਨਾਲ, ਉਨ੍ਹਾਂ ਦਾ ਭਾਰ ਘੱਟ ਜਾਵੇਗਾ। ਜਦਕਿ ਅਜਿਹਾ ਬਿਲਕੁਲ ਵੀ ਨਹੀਂ ਹੈ। ਭੋਜਨ ਛੱਡਣਾ ਭਾਰ ਘਟਾਉਣ ਵਿੱਚ ਕਦੇ ਵੀ ਸਫਲ ਨਹੀਂ ਹੋਇਆ ਹੈ। ਹਾਲਾਂਕਿ, ਜੇਕਰ ਇਸ ਕਾਰਨ ਭਾਰ ਘਟਦਾ ਵੀ ਹੈ, ਤਾਂ ਇਹ ਵਾਪਸ ਤੇਜ਼ੀ ਨਾਲ ਵਧ ਸਕਦਾ ਹੈ। ਕੁਝ ਗਲਤ ਖਾਣ-ਪੀਣ ਦੀਆਂ ਆਦਤਾਂ ਵੀ ਭਾਰ ਵਧਾਉਣ ਦਾ ਕੰਮ ਕਰਦੀਆਂ ਹਨ।

ਕੁਝ ਲੋਕ ਡਿਨਰ ਕਰਦੇ ਸਮੇਂ ਅਜਿਹੀਆਂ ਗਲਤੀਆਂ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਵਧਣ ਲੱਗਦਾ ਹੈ। ਇਹੀ ਕਾਰਨ ਹੈ ਕਿ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਰਾਤ ਦੇ ਖਾਣੇ ਦਾ ਸਹੀ ਤਰੀਕਾ ਅਤੇ ਸਮਾਂ ਕੀ ਹੈ ਅਤੇ ਤੁਹਾਨੂੰ ਰਾਤ ਨੂੰ ਕਿੰਨਾ ਖਾਣਾ ਚਾਹੀਦਾ ਹੈ। ਆਓ ਜਾਣਦੇ ਹਾਂ ਡਿਨਰ ਦੀਆਂ ਉਨ੍ਹਾਂ ਗਲਤੀਆਂ ਬਾਰੇ, ਜੋ ਲੋਕ ਅਕਸਰ ਕਰਦੇ ਨਜ਼ਰ ਆਉਂਦੇ ਹਨ।

ਰਾਤ ਦੇ ਖਾਣੇ ਦੀਆਂ ਗਲਤੀਆਂ
1. ਰਾਤ ਨੂੰ ਭਾਰੀ ਖਾਣੇ ਦਾ ਸੇਵਨ: ਆਯੁਰਵੇਦ ਨੇ ਹਮੇਸ਼ਾ ਰਾਤ ਨੂੰ ਜਿੰਨਾ ਸੰਭਵ ਹੋ ਸਕੇ ਹਲਕਾ ਭੋਜਨ ਖਾਣ 'ਤੇ ਜ਼ੋਰ ਦਿੱਤਾ ਹੈ। ਪਰ ਕੁਝ ਲੋਕ ਇਸ ਦੀ ਪਾਲਣਾ ਬਿਲਕੁਲ ਨਹੀਂ ਕਰਦੇ। ਉਹ ਰਾਤ ਨੂੰ ਵੀ ਜ਼ਿਆਦਾ ਭਾਰਾ ਭੋਜਨ ਖਾਂਦੇ ਹਨ ਅਤੇ ਫਿਰ ਭਾਰ ਨੂੰ ਲੈ ਕੇ ਚਿੰਤਤ ਰਹਿੰਦੇ ਹਨ। ਜੇਕਰ ਤੁਸੀਂ ਵੀ ਇਹੀ ਗਲਤੀ ਕਰਦੇ ਹੋ, ਤਾਂ ਸਮਾਂ ਆ ਗਿਆ ਹੈ ਕਿ ਇਸ ਨੂੰ ਕਰਨਾ ਬੰਦ ਕਰ ਦਿਓ। ਰਾਤ ਨੂੰ ਅਜਿਹਾ ਹਲਕਾ ਡਿਨਰ ਕਰੋ ਕਿ ਤੁਹਾਨੂੰ ਪੇਟ 'ਚ ਦਬਾਅ ਮਹਿਸੂਸ ਨਾ ਹੋਵੇ ਅਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਵੀ ਤੁਸੀਂ ਹਲਕਾ ਮਹਿਸੂਸ ਕਰੋ।

2. ਰਾਤ ਨੂੰ ਦੇਰ ਨਾਲ ਖਾਣਾ: ਇਹ ਇਕ ਹੋਰ ਆਮ ਗਲਤੀ ਹੈ ਜੋ ਲੋਕ ਅਕਸਰ ਕਰਦੇ ਹਨ। ਰਾਤ ਦਾ ਖਾਣਾ ਹਮੇਸ਼ਾ 8-9 ਦੇ ਵਿਚਕਾਰ ਕਰਨਾ ਚਾਹੀਦਾ ਹੈ। ਪਰ ਅੱਜ ਕੱਲ੍ਹ ਸ਼ਹਿਰਾਂ ਵਿੱਚ ਰਾਤ ਦੇ 12-1 ਵਜੇ ਤੱਕ ਵੀ ਲੋਕ ਖਾਣਾ ਖਾਂਦੇ ਨਜ਼ਰ ਆਉਂਦੇ ਹਨ। ਜੇਕਰ ਤੁਸੀਂ ਵੀ ਇਹੀ ਗਲਤੀ ਕਰਦੇ ਹੋ ਤਾਂ ਹੁਣ ਤੋਂ ਨਾ ਕਰੋ। ਕਿਉਂਕਿ ਦੇਰ ਰਾਤ ਦਾ ਖਾਣਾ ਖਾਣ ਨਾਲ ਨਾ ਸਿਰਫ ਤੁਹਾਡਾ ਭਾਰ ਵਧੇਗਾ, ਸਗੋਂ ਸਰੀਰ 'ਚ ਕਈ ਬਿਮਾਰੀਆਂ ਵੀ ਹੋ ਸਕਦੀਆਂ ਹਨ।

3. ਜ਼ਿਆਦਾ ਖਾਣਾ: ਰਾਤ ਨੂੰ ਹਮੇਸ਼ਾ ਗਰੀਬ ਆਦਮੀ ਦੀ ਤਰ੍ਹਾਂ ਖਾਣਾ ਚਾਹੀਦਾ ਹੈ। ਜਿੰਨੀ ਤੁਹਾਨੂੰ ਭੁੱਖ ਹੈ ਉਸ ਤੋਂ ਵੀ ਹਮੇਸ਼ਾ ਘੱਟ ਖਾਓ। ਧਿਆਨ ਰਹੇ ਕਿ ਜ਼ਿਆਦਾ ਖਾਣਾ ਖਾਣ ਨਾਲ ਪਾਚਨ ਨਾਲ ਜੁੜੀ ਸਮੱਸਿਆ ਹੋ ਸਕਦੀ ਹੈ ਅਤੇ ਭਾਰ ਵੀ ਤੇਜ਼ੀ ਨਾਲ ਵਧ ਸਕਦਾ ਹੈ।

4. ਜ਼ਿਆਦਾ ਨਮਕ ਖਾਣਾ: ਸ਼ਾਮ ਦੇ ਬਾਅਦ ਜ਼ਿਆਦਾ ਨਮਕ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਤੁਹਾਨੂੰ ਵਾਟਰ ਰਿਟੈਂਸ਼ਨ ਦੀ ਸਮੱਸਿਆ ਹੋ ਸਕਦੀ ਹੈ।

5. ਤੁਰੰਤ ਸੌਣਾ: ਰਾਤ ਦਾ ਖਾਣਾ ਖਾਣ ਤੋਂ ਤੁਰੰਤ ਬਾਅਦ ਸੌਣਾ ਲੰਬੇ ਸਮੇਂ ਲਈ ਸਰੀਰ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਤੁਹਾਨੂੰ ਕਈ ਬਿਮਾਰੀਆਂ ਹੋ ਸਕਦੀਆਂ ਹਨ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਭਾਰ ਕੰਟਰੋਲ 'ਚ ਰਹੇ ਤਾਂ ਰਾਤ ਦੇ ਖਾਣੇ ਅਤੇ ਸੌਣ ਦੇ ਵਿਚਕਾਰ ਹਮੇਸ਼ਾ 2-3 ਘੰਟੇ ਦਾ ਅੰਤਰ ਰੱਖੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
Winter Hair Fall : ਸਰਦੀਆਂ 'ਚ ਵਾਲ ਜ਼ਿਆਦਾ ਕਿਉਂ ਝੜਦੇ ਹਨ? ਜਾਣੋ 5 ਵੱਡੇ ਕਾਰਨ, ਇਨ੍ਹਾਂ ਤਰੀਕਿਆਂ ਨਾਲ ਕਰੋ ਬਚਾਅ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget