ਪੜਚੋਲ ਕਰੋ

Health Risk: ਸ਼ਰਾਬ ਪੀਣ ਨਾਲ ਸਿਰਫ ਲੀਵਰ ਨਹੀਂ ਹੁੰਦਾ ਖਰਾਬ, ਹੋ ਸਕਦੀਆਂ 200 ਬਿਮਾਰੀਆਂ, ਯਕੀਨ ਨਹੀਂ ਕਰ ਸਕੋਗੇ ਤੁਸੀਂ

Side effects Of Alcohol Consumption: ਅੱਜ ਕੱਲ੍ਹ ਪਾਰਟੀਆਂ ਵਿੱਚ ਸ਼ਰਾਬ ਪੀਣ ਦਾ ਰੁਝਾਨ ਬਹੁਤ ਵੱਧ ਗਿਆ ਹੈ ਅਤੇ ਬਹੁਤ ਸਾਰੇ ਲੋਕ ਪੈਗ ਲਾ ਲੈਂਦੇ ਹਨ ਪਰ ਇਹ ਪੈਗ ਤੁਹਾਡੀ ਸਿਹਤ ਲਈ ਬਹੁਤ ਨੁਕਸਾਨਦੇਹ ਹੋ ਸਕਦਾ ਹੈ ਅਤੇ ਇਹ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

Side effects Of Alcohol Consumption: ਕੁਝ ਲੋਕ ਮੌਜ-ਮਸਤੀ ਵਿੱਚ ਤਾਂ ਕੁੱਝ ਆਪਣੇ ਗਮ ਭੁਲਾਉਣ ਲਈ ਸ਼ਰਾਬ ਦਾ ਪੀਂਦੇ ਹਨ। ਪਰ ਇਹ ਸ਼ਰਾਬ ਸਾਡੇ ਸਰੀਰ ਲਈ ਸਲੋਅ ਪਾਇਜ਼ਨ ਦਾ ਕੰਮ ਕਰਦੀ ਹੈ, ਜਿਹੜੀਆਂ ਸਾਨੂੰ ਕਈ ਬਿਮਾਰੀਆਂ ਦੇ ਸਕਦੀ ਹੈ ਅਤੇ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਜਿਗਰ ਅਤੇ ਦਿਲ 'ਤੇ ਵੀ ਬੁਰਾ ਅਸਰ ਪੈਂਦਾ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਸ਼ਰਾਬ ਪੀਣ ਨਾਲ ਕਿਹੜੀਆਂ ਬਿਮਾਰੀਆਂ ਦਾ ਖਤਰਾ ਵੱਧ ਸਕਦਾ ਹੈ ਅਤੇ ਤੁਹਾਨੂੰ ਇਸ ਤੋਂ ਦੂਰ ਕਿਉਂ ਰਹਿਣਾ ਚਾਹੀਦਾ ਹੈ।

ਸ਼ਰਾਬ ਪੀਣ ਨਾਲ ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ

ਸ਼ਰਾਬ ਸਾਡੇ ਲੀਵਰ ਨੂੰ ਸਿੱਧੇ ਤੌਰ 'ਤੇ ਨੁਕਸਾਨ ਪਹੁੰਚਾਉਂਦੀ ਹੈ, ਜੇਕਰ ਕੋਈ ਵਿਅਕਤੀ ਰੋਜ਼ਾਨਾ ਬਹੁਤ ਜ਼ਿਆਦਾ ਸ਼ਰਾਬ ਪੀਂਦਾ ਹੈ ਤਾਂ ਉਸ ਦੇ ਲੀਵਰ 'ਤੇ ਇਸ ਦਾ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਸਰੀਰ ਸ਼ਰਾਬ ਨੂੰ ਟੌਕਸਿਨ ਦੇ ਰੂਪ ਵਿਚ ਲੈਂਦਾ ਹੈ। ਇਹ ਲੀਵਰ ਦੇ ਸੈੱਲਾਂ ਨੂੰ ਨਸ਼ਟ ਕਰ ਦਿੰਦੀ ਹੈ ਅਤੇ ਸਿਰੋਸਿਸ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਵੀ ਬਣ ਸਕਦੀ ਹੈ, ਜੋ ਅੱਗੇ ਕੈਂਸਰ ਦਾ ਰੂਪ ਲੈ ਸਕਦਾ ਹੈ। ਇੰਨਾ ਹੀ ਨਹੀਂ ਜ਼ਿਆਦਾ ਮਾਤਰਾ 'ਚ ਅਲਕੋਹਲ ਦਾ ਸੇਵਨ ਕਰਨ ਨਾਲ ਫੈਟੀ ਲਿਵਰ ਦੀ ਸਮੱਸਿਆ ਵੀ ਹੋ ਸਕਦੀ ਹੈ।

ਹਾਂ, ਬਹੁਤ ਜ਼ਿਆਦਾ ਅਲਕੋਹਲ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਖੂਨ ਦੇ ਥੱਕੇ ਬਣ ਸਕਦੇ ਹਨ ਅਤੇ ਇਸ ਦਾ ਸਿੱਧਾ ਅਸਰ ਤੁਹਾਡੇ ਦਿਲ ਦੀ ਸਿਹਤ 'ਤੇ ਪੈਂਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜਿਹੜਾ ਵਿਅਕਤੀ ਬਹੁਤ ਜ਼ਿਆਦਾ ਸ਼ਰਾਬ ਪੀਂਦਾ ਹੈ, ਉਸ ਨੂੰ ਆਪਣੇ ਦਿਲ ਤੱਕ ਖੂਨ ਨੂੰ ਪੰਪ ਕਰਨ ਵਿੱਚ ਮੁਸ਼ਕਲ ਆਉਂਦੀ ਹੈ ਅਤੇ ਇਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਹ ਦਿਲ ਦੇ ਦੌਰੇ ਕਾਰਨ ਮੌਤ ਦਾ ਕਾਰਨ ਵੀ ਬਣ ਸਕਦਾ ਹੈ।

ਇਹ ਵੀ ਪੜ੍ਹੋ: Tongue Color Disease: ਤੁਹਾਡੀ ਜੀਭ ਦਾ ਰੰਗ ਵੀ ਦੱਸਦਾ ਹੈ ਬਿਮਾਰੀ, ਇਸ ਤਰ੍ਹਾਂ ਕਰੋ ਚੈੱਕ

ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਸਾਡੇ ਨਰਵਸ ਸਿਸਟਮ 'ਤੇ ਵੀ ਅਸਰ ਪੈਂਦਾ ਹੈ, ਇਸ ਨਾਲ ਦਿਮਾਗ ਨਾਲ ਸਬੰਧਤ ਬਿਮਾਰੀਆਂ ਹੋ ਸਕਦੀਆਂ ਹਨ ਅਤੇ ਬੋਲਣ, ਸੋਚਣ ਅਤੇ ਯਾਦ ਰੱਖਣ ਦੀ ਸਮਰੱਥਾ ਘੱਟ ਜਾਂਦੀ ਹੈ। ਸਰੀਰ ਵਿੱਚ ਕੰਬੜੀ ਛਿੜ ਸਕਦੀ ਹੈ, ਸੰਤੁਲਨ ਵਿਗੜ ਸਕਦਾ ਹੈ ਅਤੇ ਡਿਪਰੈਸ਼ਨ ਅਤੇ ਦਿਮਾਗ ਨੂੰ ਨੁਕਸਾਨ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੀ ਰਹਿੰਦਾ ਹੈ।

ਜਿਹੜੇ ਲੋਕ ਬਹੁਤ ਜ਼ਿਆਦਾ ਸ਼ਰਾਬ ਪੀਂਦੇ ਹਨ, ਉਨ੍ਹਾਂ ਦੇ ਸਰੀਰ ਵਿੱਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਅਤੇ ਆਇਰਨ ਦੀ ਕਮੀ ਕਰਕੇ ਤੁਸੀਂ ਅਨੀਮੀਆ ਦਾ ਸ਼ਿਕਾਰ ਹੋ ਸਕਦੇ ਹੋ। ਇਹ ਅਜਿਹੀ ਸਥਿਤੀ ਹੈ ਜਦੋਂ ਸਰੀਰ ਵਿੱਚ ਖੂਨ ਦੀ ਮਾਤਰਾ ਬਹੁਤ ਘੱਟ ਹੋ ਜਾਂਦੀ ਹੈ ਅਤੇ ਸਰੀਰ ਵਿੱਚ ਖੂਨ ਦੀ ਮਾਤਰਾ ਘੱਟ ਹੋਣ ਕਾਰਨ ਕਮਜ਼ੋਰੀ, ਚੱਕਰ ਆਉਣੇ, ਬੇਹੋਸ਼ੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਸ਼ਰਾਬ ਦਾ ਸਿੱਧਾ ਸਬੰਧ ਕੈਂਸਰ ਨਾਲ ਵੀ ਹੈ। ਹਾਂ, ਬਹੁਤ ਜ਼ਿਆਦਾ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਮੂੰਹ, ਗਲੇ, ਵਾਇਸ ਬਾਕਸ ਅਤੇ ਫੂਡ ਪਾਈਪ ਵਿੱਚ ਕੈਂਸਰ ਹੋ ਸਕਦਾ ਹੈ। ਇਸ ਤੋਂ ਇਲਾਵਾ ਲੀਵਰ, ਬ੍ਰੈਸਟ ਕੈਂਸਰ ਅਤੇ ਅੰਤੜੀਆਂ ਦੇ ਕੈਂਸਰ ਦਾ ਖਤਰਾ ਵੀ ਜ਼ਿਆਦਾ ਰਹਿੰਦਾ ਹੈ।

ਇਹ ਵੀ ਪੜ੍ਹੋ: ਸਫਲਤਾ ਦੇ ਹਰ ਕਦਮ ਨੂੰ ਛੂਹੋਗੇ , ਜ਼ਰੂਰ ਪੜ੍ਹੋ ਅਬਰਾਹਮ ਲਿੰਕਨ ਦੇ ਇਹ ਪੰਜ ਕੋਟਸ

Disclaimer: ਖ਼ਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget