Do Not Eat These Things In Monsoon: ਗਰਮੀਆਂ ਦਾ ਮੌਸਮ ਚੱਲ ਰਿਹਾ ਹੈ। ਇਸ ਮੌਸਮ 'ਚ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਪੈਂਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਇਸ ਮੌਸਮ 'ਚ ਵਿਅਕਤੀ ਅਕਸਰ ਬਿਮਾਰ ਹੋਣ ਲੱਗਦਾ ਹੈ। ਦੂਜੇ ਪਾਸੇ ਕੁਝ ਲੋਕ ਇਸ ਮੌਸਮ 'ਚ ਅਜਿਹੇ ਭੋਜਨ ਦਾ ਸੇਵਨ ਕਰਦੇ ਹਨ ਜੋ ਸਿਹਤ ਲਈ ਹਾਨੀਕਾਰਕ ਹੁੰਦੇ ਹਨ। ਅਜਿਹੀ ਸਥਿਤੀ 'ਚ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦੱਸਾਂਗੇ ਜੋ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਹ ਚੀਜ਼ਾਂ ਤੁਰੰਤ ਪਲੇਟ 'ਚੋਂ ਬਾਹਰ ਕਰ ਦੇਣੀਆਂ ਚਾਹੀਦੀਆਂ ਹਨ।
ਸੀ ਫੂਡ
ਬਰਸਾਤ ਦੇ ਮੌਸਮ ਵਿੱਚ ਸਮੁੰਦਰੀ ਭੋਜਨ (ਸੀ ਫੂਡ) ਦਾ ਸੇਵਨ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਇਨ੍ਹਾਂ ਦਾ ਸੇਵਨ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਬਰਸਾਤ ਦਾ ਮੌਸਮ ਮੱਛੀਆਂ ਦੇ ਪ੍ਰਜਨਨ ਲਈ ਹੁੰਦਾ ਹੈ। ਇਸ ਕਾਰਨ ਬਾਜ਼ਾਰ ਵਿੱਚ ਮਿਲਣ ਵਾਲੀਆਂ ਮੱਛੀਆਂ ਤਾਜ਼ਾ ਨਹੀਂ ਹੁੰਦੀਆਂ। ਅਜਿਹੇ 'ਚ ਜੇਕਰ ਤੁਸੀਂ ਇਨ੍ਹਾਂ ਦਾ ਸੇਵਨ ਕਰਦੇ ਹੋ ਤਾਂ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।
ਪੱਤੇਦਾਰ ਸਬਜ਼ੀਆਂ
ਬਰਸਾਤ ਦੇ ਮੌਸਮ ਵਿੱਚ ਜਿੰਨਾ ਹੋ ਸਕੇ ਪੱਤੇਦਾਰ ਸਬਜ਼ੀਆਂ ਖਾਣ ਤੋਂ ਪ੍ਰਹੇਜ਼ ਕਰੋ। ਅਜਿਹਾ ਇਸ ਲਈ ਕਿਉਂਕਿ ਇਸ ਮੌਸਮ ਵਿੱਚ ਪੱਤੇਦਾਰ ਸਬਜ਼ੀਆਂ ਵਿੱਚ ਬੈਕਟੀਰੀਆ ਵਧਣ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਬਰਸਾਤ ਦੇ ਮੌਸਮ ਵਿੱਚ ਪਾਲਕ, ਸਾਗ ਵਰਗੀਆਂ ਸਬਜ਼ੀਆਂ ਦਾ ਸੇਵਨ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਪੱਤੇਦਾਰ ਸਬਜ਼ੀਆਂ ਖਾਣ ਨਾਲ ਇਨਫੈਕਸ਼ਨ ਦਾ ਖਤਰਾ ਵਧ ਜਾਂਦਾ ਹੈ।
ਦੁੱਧ ਵਾਲੇ ਪਦਾਰਥ
ਬਰਸਾਤ ਦੇ ਮੌਸਮ ਵਿੱਚ ਡੇਅਰੀ ਉਤਪਾਦਾਂ ਜਿਵੇਂ ਦਹੀਂ, ਮੱਖਣ ਤੇ ਪਨੀਰ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਮੌਸਮ 'ਚ ਇਨ੍ਹਾਂ ਚੀਜ਼ਾਂ 'ਚ ਬੈਕਟੀਰੀਆ ਵਧਣ ਦਾ ਖ਼ਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਪੇਟ ਨਾਲ ਜੁੜੀਆਂ ਬਿਮਾਰੀਆਂ ਵੀ ਪ੍ਰੇਸ਼ਾਨ ਕਰ ਸਕਦੀਆਂ ਹਨ।
ਤਲੀਆਂ ਚੀਜ਼ਾਂ
ਬਰਸਾਤ ਦੇ ਮੌਸਮ ਵਿੱਚ ਤਲੀਆਂ ਚੀਜ਼ਾਂ ਖਾਣੀਆਂ ਚੰਗੀਆਂ ਲੱਗਦੀਆਂ ਹਨ ਪਰ ਇਹ ਸਿਹਤ ਲਈ ਹਾਨੀਕਾਰਕ ਹੋ ਸਕਦੀਆਂ ਹਨ। ਅਜਿਹੀਆਂ ਚੀਜ਼ਾਂ ਦੇ ਸੇਵਨ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਵਧ ਜਾਂਦਾ ਹੈ। ਇਨ੍ਹਾਂ ਨੂੰ ਖਾਣ ਨਾਲ ਦਸਤ ਤੇ ਉਲਟੀਆਂ ਹੋਣ ਦੀ ਸੰਭਾਵਨਾ ਹੋ ਸਕਦੀ ਹੈ। ਇਸ ਲਈ ਬਰਸਾਤ ਦੇ ਮੌਸਮ ਵਿੱਚ ਤਲੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।