Health Care Tips in Monsoon Session : ਮਾਨਸੂਨ ਚਾਹੇ ਕੜਾਕੇ ਦੀ ਗਰਮੀ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ, ਪਰ ਇਸ ਮੌਸਮ ਵਿੱਚ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ਤੇ ਕੁਝ ਸਬਜ਼ੀਆਂ ਵਿੱਚ ਕੀੜੇ ਵੀ ਨਜ਼ਰ ਆਉਣ ਲੱਗ ਪੈਂਦੇ ਹਨ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਸਬਜ਼ੀਆਂ ਦੇ ਨਾਂ ਦੱਸਾਂਗੇ, ਜਿਨ੍ਹਾਂ ਨੂੰ ਤੁਹਾਨੂੰ ਮਾਨਸੂਨ ਦੇ ਮੌਸਮ 'ਚ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜਾਂ ਫਿਰ ਥੋੜਾ ਜਿਹਾ ਦੇਖ ਕੇ ਜਾਂ ਸੋਚ-ਸਮਝ ਕੇ ਖਾਣਾ ਚਾਹੀਦਾ। ਕਿਉਂਕਿ ਇਨ੍ਹਾਂ ਸਬਜ਼ੀਆਂ ਵਿੱਚ ਵੱਡੀ ਗਿਣਤੀ ਵਿੱਚ ਕੀੜਿਆਂ ਦੀ ਮੌਜੂਦਗੀ ਪਾਈ ਜਾਂਦੀ ਹੈ।


ਹਰੀਆਂ ਸਬਜ਼ੀਆਂ



ਬਰਸਾਤ ਦੇ ਮੌਸਮ ਦੀ ਆਮਦ ਨਾਲ ਤੁਹਾਨੂੰ ਹਰੀਆਂ ਸਬਜ਼ੀਆਂ ਜਿਵੇਂ ਪਾਲਕ, ਮੇਥੀ ਅਤੇ ਸਾਗ ਆਦਿ ਤੋਂ ਦੂਰ ਰਹਿਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਵਿਚ ਛੋਟੇ-ਛੋਟੇ ਹਰੇ ਕੀੜੇ ਪਾਏ ਜਾਂਦੇ ਹਨ। ਇਹ ਕੀੜੇ ਕਈ ਵਾਰ ਪੱਤਿਆਂ ਦੇ ਰੰਗ ਦੇ ਹੁੰਦੇ ਹਨ, ਜੋ ਦਿਖਾਈ ਵੀ ਨਹੀਂ ਦਿੰਦੇ।



ਗੋਭੀ ਅਤੇ ਫੁੱਲ ਗੋਭੀ


 ਹਰੀਆਂ ਪੱਤੇਦਾਰ ਸਬਜ਼ੀਆਂ ਤੋਂ ਇਲਾਵਾ ਗੋਭੀ ਅਤੇ ਫੁੱਲ ਗੋਭੀ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਬਰਸਾਤ ਦੇ ਮੌਸਮ ਵਿੱਚ ਇਨ੍ਹਾਂ ਵਿੱਚ ਕੀੜੇ ਵੀ ਪਾਏ ਜਾਂਦੇ ਹਨ।


ਮਸ਼ਰੂਮ



ਮਾਨਸੂਨ ਵਿੱਚ ਤੁਹਾਨੂੰ ਮਸ਼ਰੂਮਜ਼ ਤੋਂ ਵੀ ਦੂਰ ਰਹਿਣਾ ਚਾਹੀਦਾ ਹੈ। ਕਿਉਂਕਿ ਇਸ ਨੂੰ ਖਾਣ ਨਾਲ ਇਨਫੈਕਸ਼ਨ ਦਾ ਖਤਰਾ ਹੋ ਸਕਦਾ ਹੈ, ਜਿਸ ਨਾਲ ਉਲਟੀ ਅਤੇ ਪੇਟ ਦਰਦ ਹੋਵੇਗਾ।


ਸ਼ਿਮਲਾ ਮਿਰਚ



ਤੁਹਾਨੂੰ ਬਰਸਾਤ ਦੇ ਮੌਸਮ ਵਿੱਚ ਸ਼ਿਮਲਾ ਮਿਰਚ ਵੀ ਨਹੀਂ ਖਾਣਾ ਚਾਹੀਦਾ। ਕਿਉਂਕਿ ਇਸ ਵਿੱਚ ਕੀੜੇ ਵੀ ਹੋ ਸਕਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ