Health Tips: ਸਵੇਰੇ ਉੱਠਦਿਆਂ ਹੀ ਕਰੋ ਇਹ ਕੰਮ, ਕਦੇ ਨਹੀਂ ਹੋਵੋਗੇ ਬਿਮਾਰ
Health Tips: ਅੱਜ ਦੀ ਰੁਝੇਵਿਆਂ ਭਰੀ ਜੀਵਨ ਸ਼ੈਲੀ ਵਿੱਚ ਆਪਣੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਰੁਝੇਵਿਆਂ ਕਰਕੇ ਆਪਣੇ ਲਈ ਸਮਾਂ ਕੱਢਣਾ ਬਹੁਤ ਮੁਸ਼ਕਲ ਹੈ, ਪਰ ਤੰਦਰੁਸਤ ਰਹਿਣ ਲਈ ਇਹ ਕਰਨਾ ਹੀ ਪਵੇਗਾ।
Health Tips: ਅੱਜ ਦੀ ਰੁਝੇਵਿਆਂ ਭਰੀ ਜੀਵਨ ਸ਼ੈਲੀ ਵਿੱਚ ਆਪਣੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਰੁਝੇਵਿਆਂ ਕਰਕੇ ਆਪਣੇ ਲਈ ਸਮਾਂ ਕੱਢਣਾ ਬਹੁਤ ਮੁਸ਼ਕਲ ਹੈ, ਪਰ ਤੰਦਰੁਸਤ ਰਹਿਣ ਲਈ ਇਹ ਕਰਨਾ ਹੀ ਪਵੇਗਾ। ਅਜਿਹਾ ਨਾ ਕਰਨ 'ਤੇ ਸਰੀਰ 'ਚ ਕਈ ਬੀਮਾਰੀਆਂ ਵਧਣ ਦੀ ਸੰਭਾਵਨਾ ਬਣ ਜਾਂਦੀ ਹੈ। ਉਂਝ ਜੇਕਰ ਥੋੜ੍ਹਾ ਸਮਾਂ ਕੱਢ ਕੇ ਆਪਣੀ ਜੀਵਨ ਸ਼ੈਲੀ 'ਚ ਕੁਝ ਬਦਲਾਅ ਕੀਤੇ ਜਾਣ ਤਾਂ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਅੱਜ ਕੁਝ ਪ੍ਰਭਾਵਸ਼ਾਲੀ ਨੁਸਖੇ ਦੱਸ ਰਹੇ ਹਾਂ, ਜਿਨ੍ਹਾਂ ਨੂੰ ਤੁਸੀਂ ਸਿਹਤਮੰਦ ਰਹਿਣ ਲਈ ਸਵੇਰੇ ਅਜ਼ਮਾ ਸਕਦੇ ਹੋ।
1. ਸਵੇਰੇ ਉੱਠਣ ਦੀ ਕੋਸ਼ਿਸ਼ ਕਰੋ
ਜੇਕਰ ਤੁਸੀਂ ਦਿਨ ਭਰ ਊਰਜਾਵਾਨ ਮਹਿਸੂਸ ਕਰਨਾ ਚਾਹੁੰਦੇ ਹੋ, ਤਾਂ ਸਵੇਰੇ ਜਲਦੀ ਉੱਠਣ ਦੀ ਕੋਸ਼ਿਸ਼ ਕਰੋ। ਸਵੇਰੇ ਜਲਦੀ ਉੱਠ ਕੇ ਆਪਣਾ ਕੰਮ ਸ਼ੁਰੂ ਕਰੋ। ਇਹ ਵੀ ਮੰਨਿਆ ਜਾਂਦਾ ਹੈ ਕਿ ਸੂਰਜ ਚੜ੍ਹਨ ਤੋਂ ਪਹਿਲਾਂ ਜਾਗਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ।
2. ਮੂੰਹ ਧੋਵੋ ਤੇ ਪਾਣੀ ਪੀਓ
ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਆਪਣਾ ਮੂੰਹ ਸਾਧਾਰਨ ਤਾਪਮਾਨ ਵਾਲੇ ਪਾਣੀ ਨਾਲ ਧੋਵੋ। ਇਸ ਨਾਲ ਸਰੀਰ ਠੰਢਾ ਰਹੇਗਾ। ਇਸ ਤੋਂ ਬਾਅਦ ਖਾਲੀ ਪੇਟ ਵੱਧ ਤੋਂ ਵੱਧ ਪਾਣੀ ਪੀਓ। ਇਹ ਤੁਹਾਡੀ ਸਿਹਤ ਲਈ ਚੰਗਾ ਹੈ। ਖਾਲੀ ਪੇਟ ਗਰਮ ਪਾਣੀ ਪੀਣਾ ਹੋਰ ਵੀ ਵਧੀਆ ਹੈ।
3. ਰੋਜ਼ਾਨਾ ਦੌੜੋ
ਜੇਕਰ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਰੋਜ਼ ਸਵੇਰੇ ਉੱਠੋ ਤੇ 4 ਤੋਂ 5 ਕਿਲੋਮੀਟਰ ਦੌੜੋ। ਇਸ ਨਾਲ ਨਾ ਸਿਰਫ ਤੁਹਾਡੇ ਸਰੀਰ ਦੀ ਇਮਿਊਨਿਟੀ ਵਧੇਗੀ ਸਗੋਂ ਤੁਸੀਂ ਫਿੱਟ ਵੀ ਮਹਿਸੂਸ ਕਰੋਗੇ। ਦੌੜਨ ਤੋਂ ਇਲਾਵਾ ਤੁਸੀਂ ਸਾਈਕਲ ਵੀ ਚਲਾ ਸਕਦੇ ਹੋ। ਜੇਕਰ ਤੁਸੀਂ ਜਿਮ ਜਾਂਦੇ ਹੋ ਤਾਂ ਵੀ ਤੁਹਾਡੇ ਲਈ ਥੋੜ੍ਹਾ ਦੌੜਨਾ ਜ਼ਰੂਰੀ ਹੈ।
4. ਕਸਰਤ ਕਰੋ
ਜੇਕਰ ਤੁਸੀਂ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਬਿਹਤਰ ਹੈ ਕਿ 15 ਮਿੰਟ ਦਾ ਸਮਾਂ ਕੱਢ ਕੇ ਕਸਰਤ ਕਰੋ। ਇਸ ਨਾਲ ਸਰੀਰ ਦੀ ਲਚਕਤਾ ਬਣੀ ਰਹਿੰਦੀ ਹੈ। ਤੁਸੀਂ ਚਾਹੋ ਤਾਂ ਪ੍ਰਾਣਾਯਾਮ ਵੀ ਕਰ ਸਕਦੇ ਹੋ। ਇਸ ਨਾਲ ਮਾਨਸਿਕ ਸਿਹਤ ਵੀ ਠੀਕ ਰਹਿੰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Check out below Health Tools-
Calculate Your Body Mass Index ( BMI )