ਚੰਡੀਗੜ੍ਹ: ਕਟਹਲ ਦੀ ਸਬਜੀ ਤਾਂ ਤੁਸੀਂ ਜ਼ਰੂਰ ਖਾਧੀ ਹੋਵੇਗੀ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਿਹਤ ਲਈ ਬਹੁਤ ਜ਼ਿਆਦਾ ਲਾਭਦਾਇਕ ਹੈ। ਅੱਜ ਅਸੀਂ ਤੁਹਾਨੂੰ ਕਟਹਲ ਵਿਚਲੇ ਗੁਣਾਂ ਬਾਰੇ ਦੱਸਾਂਗੇ। ਕਟਹਲ ਵਿਚ ਵਿਟਾਮਨ ਏ, ਸੀ, ਥਾਇਮਨ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਲੋਹ ਤੱਤ ਆਦਿ ਹੁੰਦੇ ਹਨ ਜੋ ਕਿ ਸਾਡੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹਨ। ਕਿਸੇ ਵੀ ਤੱਤ ਦੀ ਕਮੀ ਕਾਰਨ ਅਸੀਂ ਬੀਮਾਰ ਹੋ ਸਕਦੇ ਹਾਂ।
ਇਸ ਲਈ ਇਹ ਚੰਗਾ ਹੈ ਜੇਕਰ ਅਸੀਂ ਆਪਣੇ ਭੋਜਨ ਵਿਚ ਕਟਹਲ ਦੀ ਸਬਜ਼ੀ ਨੂੰ ਵੀ ਸ਼ਾਮਲ ਕਰੀਏ। ਇਸ ਨੂੰ ਖਾਣ ਨਾਲ ਤੁਹਾਨੂੰ ਇਹ ਲਾਭ ਹੋ ਸਕਦੇ ਹਨ।
1. ਗਰਮੀਆਂ ਸ਼ੁਰੂ ਹੋ ਰਹੀਆਂ ਹਨ ਇਸ ਲਈ ਜਦ ਵੀ ਕੋਈ ਘਰ ਥੱਕਿਆ ਹੋਇਆ ਜਾਂਦਾ ਹੈ ਤਾਂ ਉਸ ਨੂੰ ਤਾਜਗੀ ਅਤੇ ਊਰਜਾ ਵਾਲੇ ਪਦਾਰਥਾਂ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਤੁਸੀਂ ਜੂਸ ਜਾਂ ਨਿੰਬੂ ਪਾਣੀ ਪੀਂਦੇ ਹੋ ਪਰ ਤੁਸੀਂ ਕੁੱਝ ਵੱਖਰਾ ਵੀ ਬਣਾ ਸਕਦੇ ਹੋ। ਇਸ ਲਈ ਪੱਕੇ ਹੋਏ ਕਟਹਲ ਦੇ ਗੁੱਦੇ ਨੂੰ ਚੰਗੀ ਤਰ੍ਹਾਂ ਮਲ ਕੇ ਪਾਣੀ ਵਿਚ ਉਬਾਲ ਲਓ ਅਤੇ ਜਦ ਇਹ ਠੰਡਾ ਹੋ ਜਾਵੇ ਤਾਂ ਇਕ ਗਿਲਾਸ ਪੀ ਲਓ। ਇਸ ਨਾਲ ਸਰੀਰ ਵਿਚ ਤਾਜਗੀ ਅਤੇ ਊਰਜਾ ਆਉਂਦੀ ਹੈ।
2. ਥਾਈਰੈੱਡ ਨਾਲ ਪੀੜਤ ਲੋਕਾਂ ਨੂੰ ਵੀ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਹੁੰਦਾ ਹੈ ਜੋ ਕਿ ਥਾਈਰੈਡ ਨੂੰ ਕੰਟਰੋਲ ਕਰਦਾ ਹੈ।
3. ਕਟਹਲ ਵਿਚ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਕਿ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਦਾ ਹੈ। ਗਰਮੀਆਂ ਵਿਚ ਤਾਂ ਵਧੇਰੇ ਠੰਡੇ ਪਦਾਰਥਾਂ ਦੀ ਜ਼ਰੂਰਤ ਹੁੰਦੀ ਹੈ ਇਸ ਲਈ ਕਟਹਲ ਦਾ ਜੂਸ ਬਹੁਤ ਲਾਭਦਾਇਕ ਹੈ।
4. ਇਸ ਰੇਸ਼ੇਦਾਰ ਫਲ ਵਿਚ ਲੋਹ ਤੱਤ ਦੀ ਮਾਤਰਾ ਵਧੇਰੇ ਹੁੰਦੀ ਹੈ ਜਿਸ ਨਾਲ ਇਹ ਅਨੀਮੀਆ ਦੇ ਰੋਗ ਵਿਚ ਬਹੁਤ ਲਾਭਦਾਇਕ ਹੈ।
5. ਹੱਡੀਆਂ ਦੀ ਮਜਬੂਤੀ ਲਈ ਵੀ ਕਟਹਲ ਬਹੁਤ ਲਾਭਦਾਇਕ ਹੈ। ਮੈਗਨੀਸ਼ੀਅਮ ਹੱਡੀਆਂ ਮਜਬੂਤ ਕਰਦਾ ਹੈ। 6. ਕਟਹਲ ਨਾਲ ਅਲਸਰ, ਕਬਜ ਅਤੇ ਪਾਚਣ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ।
ਇਹ ਵੀ ਪੜ੍ਹੋ: ਵੱਡੀ ਨੌਕਰੀ ਛੱਡ ਪਿੰਡਾਂ ਦੇ ਬੱਚਿਆਂ ਨੂੰ ਪੜ੍ਹਾਉਣ ਲੱਗਾ ਇਹ ਸ਼ਖ਼ਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin