ਪੜਚੋਲ ਕਰੋ

ਜਣੇਪੇ ਦੌਰਾਨ ਨਰਸ ਨੇ ਜ਼ੋਰ ਨਾਲ ਖਿੱਚਿਆ ਬੱਚਾ ਤਾਂ ਹੋ ਗਏ ਦੋ ਟੋਟੇ, ਸਿਰ ਕੁੱਖ ਵਿੱਚ ਵੀ ਰਹਿਣ ਦਿੱਤਾ

ਰਾਜਸਥਾਨ: ਜੈਸਲਮੇਰ ਦੇ ਰਾਮਗੜ੍ਹ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੇ ਜਣੇਪੇ ਦੌਰਾਨ ਬੱਚੇ ਨੂੰ ਇੰਨੀ ਜ਼ੋਰ ਨਾਲ ਖਿੱਚਿਆ ਕਿ ਉਸ ਦੇ ਦੋ ਟੋਟੇ ਹੋ ਗਏ। ਬੱਚੇ ਦੇ ਧੜ ਤਕ ਦਾ ਹਿੱਸਾ ਤਾਂ ਬਾਹਰ ਆ ਗਿਆ ਪਰ ਸਿਰ ਵਾਲਾ ਹਿੱਸਾ ਮਾਂ ਦੀ ਕੁੱਖ ਦੇ ਅੰਦਰ ਹੀ ਰਹਿ ਗਿਆ। ਡਾਕਟਰਾਂ ਨੇ ਗਰਭਵਤੀ ਦੇ ਘਰ ਵਾਲਿਆਂ ਨੂੰ ਕੁਝ ਨਹੀਂ ਦੱਸਿਆ ਤੇ ਮਹਿਲਾ ਨੂੰ ਜੈਸਲਮੇਰ ਲਈ ਰੈਫਰ ਕਰ ਦਿੱਤਾ। ਜੈਸਲਮੇਰ ਤੋਂ ਜੋਧਪੁਰ ਭੇਜ ਦਿੱਤਾ ਗਿਆ। ਇੱਥੋਂ ਹੀ ਉਨ੍ਹਾਂ ਨੂੰ ਪੂਰੇ ਮਾਮਲੇ ਬਾਰੇ ਪਤਾ ਲੱਗਾ। ਤਿੰਨ ਦਿਨ ਪਹਿਲਾਂ ਦੀਕਸ਼ਾ ਕੰਵਰ ਨੂੰ ਪ੍ਰਸੂਤ ਪੀੜਾਂ ਦੇ ਬਾਅਦ ਉਸ ਦੇ ਪਰਿਵਾਰ ਵਾਲੇ ਰਾਮਗੜ੍ਹ ਹਸਪਤਾਲ ਲੈ ਗਏ ਸੀ। ਇੱਥੇ ਦਾਖ਼ਲ ਕਰਵਾਉਣ ਬਾਅਦ ਡਾਕਟਰਾਂ ਨੇ ਕਿਹਾ ਕਿ ਮਹਿਲਾ ਨੂੰ ਜੈਸਲਮੇਰ ਲੈ ਜਾਓ। ਪਰ ਪਰਿਵਾਰ ਵਾਲਿਆਂ ਨੂੰ ਇਹ ਨਹੀਂ ਦੱਸਿਆ ਕਿ ਜਣੇਪੇ ਦੌਰਾਨ ਬੱਚੇ ਦਾ ਸਿਰ ਮਹਿਲਾ ਦੀ ਕੁੱਖ ਅੰਦਰ ਰਹਿ ਗਿਆ ਹੈ। ਰਾਮਗੜ੍ਹ ਹਸਪਤਾਲ ਨੇ ਡਾ. ਨਿਖਿਲ ਸ਼ਰਮਾ ਨੇ ਦੱਸਿਆ ਕਿ ਗਰਭਵਤੀ ਮਹਿਲਾ ਨੂੰ ਜਦੋਂ ਹਸਪਤਾਲ ਲਿਆਂਦਾ ਗਿਆ ਸੀ ਤਾਂ ਡਾਕਟਰ ਉਸ ਨੂੰ ਜਣੇਪੇ ਲਈ ਅੰਦਰ ਲੈ ਗਏ ਸੀ। ਉਨ੍ਹਾਂ ਵੇਖਿਆ ਕਿ ਨਵਜਾਤ ਬੱਚੇ ਦੇ ਪੈਰ ਬਾਹਰ ਨਜ਼ਰ ਆ ਰਹੇ ਸੀ ਪਰ ਉਹ ਮ੍ਰਿਤ ਬੱਚਾ ਸੀ। ਉਨ੍ਹਾਂ ਕਿਹਾ ਕਿ ਇੱਥੇ ਪੂਰੀ ਵਿਵਸਥਾ ਨਾ ਹੋਣ ਕਰਕੇ ਮਹਿਲਾ ਨੂੰ ਜੈਸਲਮੇਰ ਰੈਫਰ ਕਰ ਦਿੱਤਾ ਗਿਆ ਸੀ। ਉੱਧਰ ਜੈਸਲਮੇਰ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਮਗੜ੍ਹ ਹਸਪਤਾਲ ਵਾਲਿਆਂ ਦੱਸਿਆ ਸੀ ਕਿ ਮਹਿਲਾ ਦਾ ਜਣੇਪਾ ਹੋ ਚੁੱਕਿਆ ਹੈ ਪਰ ਔਲ਼ (ਪਲਸੈਂਟਾ) ਅੰਦਰ ਰਹਿ ਗਿਆ ਹੈ। ਉਨ੍ਹਾਂ ਨੇ ਰਾਤ ਵੇਲੇ ਹੀ ਔਲ਼ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕੁਝ ਸਮਝ ਨਹੀਂ ਆਇਆ ਤੇ ਮਹਿਲਾ ਨੂੰ ਜੋਧਪੁਰ ਰੈਫਰ ਕਰ ਦਿੱਤਾ। ਇਸ ਪਿੱਛੋਂ ਜੋਧਪੁਰ ਦੇ ਉਮੇਧ ਹਸਪਤਾਲ ਵਿੱਚ ਡਾਕਟਰਾਂ ਨੇ ਮਹਿਲਾ ਦੀ ਡਿਲੀਵਰੀ ਕੀਤੀ ਤਾਂ ਬੱਚੇ ਦਾ ਸਿਰ ਬਾਹਰ ਕੱਢਿਆ ਗਿਆ। ਪਰਿਵਾਰ ਵਾਲੇ ਬੱਚੇ ਦਾ ਸਿਰ ਲੈ ਕੇ ਥਾਣੇ ਪਹੁੰਚੇ ਤੇ ਮਾਲਮੇ ਦੀ ਸ਼ਿਕਾਇਤ ਕੀਤੀ। ਪੁਲਿਸ ਨੇ ਡਾਕਟਰਾਂ ਨੂੰ ਪੁੱਛਗਿੱਛ ਬਾਅਦ ਬੱਚੇ ਦੇ ਧੜ ਵੀ ਬਰਾਮਦ ਕਰ ਲਿਆ ਹੈ। ਸਬੰਧਤ ਡਾਕਟਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜੋਧਪੁਰ ਦੇ ਡਾਕਟਰਾਂ ਨੇ ਕਿਹਾ ਕਿ ਅਜਿਹਾ ਕੇਸ ਕਦੀ ਸਾਹਮਣੇ ਨਹੀਂ ਆਇਆ, ਇਹ ਜਾਂਚ ਦਾ ਵਿਸ਼ਾ ਹੈ। ਇਸ ਮਾਮਲੇ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਵੱਡੀ ਗੱਲ ਇਹ ਹੈ ਕਿ ਇੰਨੀ ਵੱਡੀ ਗੱਲ ਹੋਣ ਦੇ ਬਾਵਜੂਦ ਰਾਮਗੜ੍ਹ ਹਸਪਤਾਲ ਦੇ ਡਾਕਟਰਾਂ ਨੇ ਮਹਿਲਾ ਦੇ ਪਰਿਵਾਰ ਨੂੰ ਕੁਝ ਨਹੀਂ ਦੱਸਿਆ ਤੇ ਜੈਸਲਮੇਰ ਰੈਫਰ ਕਰ ਦਿੱਤਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget