ਪੜਚੋਲ ਕਰੋ

Energy Drinks Impact on Liver: ਐਨਰਜੀ ਡਰਿੰਕਸ 'ਲਿਵਰ' ਲਈ ਖਤਰਨਾਕ, ਜਾਣੋ ਕਿਵੇਂ ਹੌਲੀ-ਹੌਲੀ ਬਣਦੈ 'ਜ਼ਹਿਰ'? ਇੰਝ ਵਧਾਉਂਦੇ ਮੌਤ ਦਾ ਖਤਰਾ; ਡਾਕਟਰਾਂ ਵੱਲੋਂ ਚੇਤਾਵਨੀ...

Energy drinks impact on liver: ਅੱਜ-ਕੱਲ੍ਹ ਲੋਕਾਂ ਵਿਚਾਲੇ ਐਨਰਜੀ ਡਰਿੰਕਸ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ। ਖਾਸ ਕਰਕੇ ਨੌਜਵਾਨ ਪੀੜ੍ਹੀ ਇਸ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਚੁੱਕੀ ਹੈ। ਪਰ ਹਾਲ ਹੀ ਵਿੱਚ ਇਸਨੂੰ...

Energy drinks impact on liver: ਅੱਜ-ਕੱਲ੍ਹ ਲੋਕਾਂ ਵਿਚਾਲੇ ਐਨਰਜੀ ਡਰਿੰਕਸ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ। ਖਾਸ ਕਰਕੇ ਨੌਜਵਾਨ ਪੀੜ੍ਹੀ ਇਸ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਚੁੱਕੀ ਹੈ। ਪਰ ਹਾਲ ਹੀ ਵਿੱਚ ਇਸਨੂੰ ਲੈ ਕੇ ਮਾਹਿਰਾਂ ਨੇ ਇੱਕ ਗੰਭੀਰ ਚਿਤਾਵਨੀ ਦਿੱਤੀ ਹੈ ਕਿ ਇਹ ਡਰਿੰਕਸ ਨੌਜਵਾਨਾਂ ਦੇ ਲਿਵਰ (ਜਿਗਰ) 'ਤੇ ਬਹੁਤ ਡੂੰਘਾ ਅਤੇ ਭਾਰੀ ਪ੍ਰਭਾਵ ਪਾ ਰਹੇ ਹਨ।

ਨੌਜਵਾਨਾਂ 'ਚ ਵਧ ਰਿਹਾ ਖਤਰਾ

ਮੈਡੀਕਲ ਰਿਪੋਰਟਾਂ ਅਨੁਸਾਰ, ਜੋ ਲਿਵਰ ਦੀਆਂ ਬਿਮਾਰੀਆਂ ਪਹਿਲਾਂ ਵਧੇਰੇ ਉਮਰ ਦੇ ਲੋਕਾਂ 'ਚ ਦੇਖੀਆਂ ਜਾਂਦੀਆਂ ਸਨ, ਹੁਣ ਉਹੀ ਸਮੱਸਿਆਵਾਂ 20 ਤੋਂ 30 ਸਾਲ ਦੇ ਨੌਜਵਾਨਾਂ ਵਿੱਚ ਤੇਜ਼ੀ ਨਾਲ ਸਾਹਮਣੇ ਆ ਰਹੀਆਂ ਹਨ। 'BMJ Case Reports' ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਮੁਤਾਬਕ, ਇਨ੍ਹਾਂ ਡਰਿੰਕਸ ਵਿੱਚ ਮੌਜੂਦ ਵਾਧੂ ਕੈਫੀਨ, ਸ਼ੂਗਰ ਅਤੇ ਕੈਮੀਕਲ ਲਿਵਰ ਨੂੰ ਹੌਲੀ-ਹੌਲੀ ਨੁਕਸਾਨ ਪਹੁੰਚਾਉਂਦੇ ਹਨ।

ਜਾਣੋ ਲਿਵਰ ਲਈ ਕਿਉਂ ਖ਼ਤਰਨਾਕ ਹਨ ਇਹ ਡਰਿੰਕਸ?

ਰਿਸਰਚ ਵਿੱਚ ਸਾਹਮਣੇ ਆਇਆ ਹੈ ਕਿ ਐਨਰਜੀ ਡਰਿੰਕਸ ਵਿੱਚ ਮੌਜੂਦ ਨਿਆਸਿਨ (ਵਿਟਾਮਿਨ B3) ਦੀ ਜ਼ਿਆਦਾ ਮਾਤਰਾ ਲਿਵਰ 'ਤੇ ਜ਼ਹਿਰੀਲਾ ਪ੍ਰਭਾਵ ਪਾ ਸਕਦੀ ਹੈ, ਜਿਸ ਨਾਲ 'ਐਕਿਊਟ ਹੈਪੇਟਾਈਟਸ' ਵਰਗੀ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਹਾਈ ਸ਼ੂਗਰ ਅਤੇ ਕੈਫੀਨ ਤੱਤ ਲਿਵਰ 'ਤੇ ਵਾਧੂ ਦਬਾਅ ਪਾਉਂਦੇ ਹਨ। ਲਗਾਤਾਰ ਸੇਵਨ ਨਾਲ ਲਿਵਰ ਵਿੱਚ ਚਰਬੀ (Fat) ਜਮ੍ਹਾ ਹੋਣ ਲੱਗਦੀ ਹੈ, ਜਿਸ ਨਾਲ ਸੋਜ ਅਤੇ ਆਕਸੀਡੇਟਿਵ ਸਟ੍ਰੈੱਸ ਵਧਦਾ ਹੈ। ਰਿਪੋਰਟਾਂ ਅਨੁਸਾਰ, ਭਾਰਤ ਦੀ ਲਗਭਗ 25 ਤੋਂ 30 ਫੀਸਦੀ ਸ਼ਹਿਰੀ ਆਬਾਦੀ ਨਾਨ-ਅਲਕੋਹਲਿਕ ਫੈਟੀ ਲਿਵਰ ਡਿਜ਼ੀਜ਼ (NAFLD) ਤੋਂ ਪ੍ਰਭਾਵਿਤ ਹੋ ਸਕਦੀ ਹੈ।

ਸ਼ਰਾਬ ਸਣੇ ਸੇਵਨ ਵਧਾਉਂਦਾ ਮੌਤ ਦਾ ਖਤਰਾ

ਡਾਕਟਰਾਂ ਨੇ ਵਿਸ਼ੇਸ਼ ਤੌਰ 'ਤੇ ਚਿਤਾਵਨੀ ਦਿੱਤੀ ਹੈ ਕਿ ਐਨਰਜੀ ਡਰਿੰਕਸ ਨੂੰ ਸ਼ਰਾਬ ਦੇ ਨਾਲ ਮਿਲਾ ਕੇ ਪੀਣਾ ਬੇਹੱਦ ਖ਼ਤਰਨਾਕ ਹੈ। ਕੈਫੀਨ ਸ਼ਰਾਬ ਦੇ ਨਸ਼ੇ ਨੂੰ ਲੁਕਾ ਦਿੰਦੀ ਹੈ, ਜਿਸ ਕਾਰਨ ਵਿਅਕਤੀ ਹੱਦ ਤੋਂ ਜ਼ਿਆਦਾ ਸ਼ਰਾਬ ਪੀ ਲੈਂਦਾ ਹੈ। ਇਸ ਨਾਲ ਲਿਵਰ 'ਤੇ ਦੋਹਰਾ ਅਸਰ ਪੈਂਦਾ ਹੈ, ਜੋ ਅੱਗੇ ਜਾ ਕੇ ਸਿਰੋਸਿਸ ਅਤੇ ਫਾਈਬਰੋਸਿਸ ਵਰਗੀਆਂ ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

ਇੱਥੇ ਜਾਣੋ ਬਚਾਅ ਦੇ ਤਰੀਕੇ

ਮਾਹਿਰਾਂ ਅਨੁਸਾਰ, ਇਸ ਆਦਤ ਨੂੰ ਸਮੇਂ ਸਿਰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਸਹੀ ਖ਼ੁਰਾਕ, ਨਿਯਮਿਤ ਕਸਰਤ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਤੋਂ ਦੂਰੀ ਬਣਾ ਕੇ ਹੀ ਲਿਵਰ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget