ਪੜਚੋਲ ਕਰੋ

ਕੀ ਸਿਰਫ ਹਰੀਆਂ ਸਬਜ਼ੀਆਂ ਖਾਣ ਨਾਲ ਘੱਟ ਹੁੰਦਾ ਹਾਰਟ ਅਟੈਕ ਦਾ ਖ਼ਤਰਾ? ਅਧਿਐਨ 'ਚ ਵੱਡਾ ਖੁਲਾਸਾ

ਹਰੀਆਂ ਸਬਜ਼ੀਆਂ ਦੇ ਸੇਵਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ ਪਰ ਹਾਲ ਹੀ ਵਿੱਚ ਹੋਈ ਇੱਕ ਵੱਡੀ ਸਟੱਡੀ ਵਿੱਚ ਇੱਕ ਅਜਿਹੀ ਗੱਲ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਨਵੀਂ ਦਿੱਲੀ: ਹਰੀਆਂ ਸਬਜ਼ੀਆਂ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਹਰੀਆਂ ਸਬਜ਼ੀਆਂ ਦੇ ਸੇਵਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ ਪਰ ਹਾਲ ਹੀ ਵਿੱਚ ਹੋਈ ਇੱਕ ਵੱਡੀ ਸਟੱਡੀ ਵਿੱਚ ਇੱਕ ਅਜਿਹੀ ਗੱਲ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਆਓ ਜਾਣਦੇ ਹਾਂ ਸਟੱਡੀ ਵਿੱਚ ਕੀ ਦੱਸਿਆ ਗਿਆ-

ਸਬਜ਼ੀਆਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸਬਜ਼ੀਆਂ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਾਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ ਪਰ ਕੀ ਸਬਜ਼ੀਆਂ ਖਾਣ ਨਾਲ ਦਿਲ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ? ਬ੍ਰਿਟੇਨ ਵਿੱਚ ਕੀਤੇ ਗਏ ਇੱਕ ਤਾਜ਼ਾ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਕੱਲੇ ਜ਼ਿਆਦਾ ਸਬਜ਼ੀਆਂ ਦਾ ਸੇਵਨ ਕਰਨ ਨਾਲ ਦਿਲ ਦੇ ਦੌਰੇ ਜਾਂ ਸਟ੍ਰੋਕ ਦਾ ਖ਼ਤਰਾ ਘੱਟ ਨਹੀਂ ਹੁੰਦਾ।

ਖੋਜਕਰਤਾਵਾਂ ਦਾ ਕਹਿਣਾ ਹੈ ਕਿ ਅਸੀਂ ਕੀ ਖਾਂਦੇ ਹਾਂ, ਕਿੰਨੀ ਕਸਰਤ ਕਰਦੇ ਹਾਂ, ਕਿੱਥੇ ਤੇ ਕਿਵੇਂ ਰਹਿੰਦੇ ਹਾਂ ਇਸ ਦਾ ਬਹੁਤ ਜ਼ਿਆਦਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਖੁਰਾਕ ਨਾਲ ਕੈਂਸਰ ਸਮੇਤ ਕਈ ਬਿਮਾਰੀਆਂ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। NHS ਸਮੇਤ ਸਿਹਤ ਸਲਾਹਕਾਰ ਰੋਜ਼ਾਨਾ ਫਲਾਂ ਅਤੇ ਸਬਜ਼ੀਆਂ ਦੇ ਘੱਟੋ-ਘੱਟ 5 ਹਿੱਸੇ ਖਾਣ ਦੀ ਸਿਫਾਰਸ਼ ਕਰਦੇ ਹਨ।

ਆਕਸਫੋਰਡ ਅਤੇ ਬ੍ਰਿਸਟਲ ਦੀਆਂ ਯੂਨੀਵਰਸਿਟੀਆਂ ਤੇ ਹਾਂਗਕਾਂਗ ਦੀ ਚੀਨੀ ਯੂਨੀਵਰਸਿਟੀ ਦੇ ਅਧਿਐਨ ਨੇ ਯੂਕੇ ਬਾਇਓਬੈਂਕ ਅਧਿਐਨ ਵਿੱਚ ਲਗਭਗ 4 ਮਿਲੀਅਨ ਭਾਗੀਦਾਰਾਂ ਨੂੰ ਆਪਣੀ ਖੁਰਾਕ ਬਾਰੇ ਜਾਣਨ ਲਈ ਇੱਕ ਪ੍ਰਸ਼ਨਾਵਲੀ ਭਰਨ ਲਈ ਕਿਹਾ, ਜਿਸ ਵਿੱਚ ਉਹ ਰੋਜ਼ਾਨਾ ਪਕਾਈਆਂ ਅਤੇ ਕੱਚੀਆਂ ਸਬਜ਼ੀਆਂ ਦੀ ਮਾਤਰਾ ਵੀ ਸ਼ਾਮਲ ਹਨ।

ਇਸ ਵਿੱਚ ਕਈ ਲੋਕਾਂ ਨੂੰ ਦੱਸਿਆ ਗਿਆ ਕਿ ਉਹ ਰੋਜ਼ਾਨਾ 2 ਚੱਮਚ ਕੱਚੀ ਸਬਜ਼ੀ ਅਤੇ 3 ਚਮਚ ਪੱਕੀਆਂ ਸਬਜ਼ੀਆਂ ਦਾ ਸੇਵਨ ਕਰਨ। ਯਾਨੀ ਉਹ ਦਿਨ ਭਰ ਵਿੱਚ ਕੁੱਲ 5 ਚੱਮਚ ਸਬਜ਼ੀਆਂ ਖਾਣ। ਅਧਿਐਨ 'ਚ ਇਨ੍ਹਾਂ ਸਾਰੇ ਲੋਕਾਂ ਦੀ ਸਿਹਤ ਦਾ 12 ਸਾਲਾਂ ਤੱਕ ਪਤਾ ਲਗਾਇਆ ਗਿਆ।

ਖੋਜ ਵਿੱਚ ਪਾਇਆ ਗਿਆ ਹੈ ਕਿ ਜੋ ਲੋਕ ਜ਼ਿਆਦਾ ਕੱਚੀਆਂ ਸਬਜ਼ੀਆਂ ਦਾ ਸੇਵਨ ਕਰਦੇ ਹਨ, ਉਨ੍ਹਾਂ ਵਿੱਚ ਦਿਲ ਦੀਆਂ ਬਿਮਾਰੀਆਂ ਨਾਲ ਮਰਨ ਦਾ ਖ਼ਤਰਾ 15 ਪ੍ਰਤੀਸ਼ਤ ਘੱਟ ਹੁੰਦਾ ਹੈ। ਪਰ ਇਸ ਵਿੱਚ ਲੋਕਾਂ ਦੀ ਜੀਵਨ ਸ਼ੈਲੀ ਵੀ ਸ਼ਾਮਲ ਸੀ। ਉਦਾਹਰਨ ਲਈ, ਕੀ ਸਿਗਰਟ ਪੀਣ ਵਾਲੇ ਸੀ ਅਤੇ ਕਈਆਂ ਨੇ ਇਸ ਅਧਿਐਨ ਦੌਰਾਨ ਸ਼ਰਾਬ ਵੀ ਪੀਤੀ ਸੀ, ਨਾਲ ਹੀ ਉਹਨਾਂ ਦੀ ਨੌਕਰੀ, ਆਮਦਨ ਅਤੇ ਪੂਰੀ ਖੁਰਾਕ ਦਾ ਵੀ ਅਸਰ ਰਿਹਾ। ਅਜਿਹੇ 'ਚ ਖੋਜਕਰਤਾਵਾਂ ਨੇ ਕਿਹਾ ਕਿ ਉਨ੍ਹਾਂ ਦੇ ਅਧਿਐਨ 'ਚ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਸਿਰਫ ਸਬਜ਼ੀਆਂ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਸਕਦਾ ਹੈ।

ਪਰ ਗਲਾਸਗੋ ਯੂਨੀਵਰਸਿਟੀ 'ਚ ਮੈਟਾਬੋਲਿਕ ਮੈਡੀਸਨ ਦੇ ਪ੍ਰੋਫੈਸਰ ਨਵੀਦ ਸੱਤਾਰ ਨੇ ਕਿਹਾ ਕਿ ਫਾਈਬਰ ਨਾਲ ਭਰਪੂਰ ਭੋਜਨ ਜਿਵੇਂ ਕਿ ਸਬਜ਼ੀਆਂ ਖਾਣ ਨਾਲ ਭਾਰ ਘਟਾਉਣ ਵਿਚ ਮਦਦ ਮਿਲ ਸਕਦੀ ਹੈ, ਨਾਲ ਹੀ ਦਿਲ ਦੀ ਬਿਮਾਰੀ ਪੈਦਾ ਕਰਨ ਵਾਲੇ ਜੋਖਮ ਕਾਰਕਾਂ ਦੇ ਪੱਧਰ ਨੂੰ ਵੀ ਸੁਧਾਰਿਆ ਜਾ ਸਕਦਾ ਹੈ।

ਇਸ ਦੇ ਨਾਲ ਹੀ, ਫਰੰਟੀਅਰਜ਼ ਇਨ ਨਿਊਟ੍ਰੀਸ਼ਨ ਵਿੱਚ ਪ੍ਰਕਾਸ਼ਿਤ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਜੋ ਲੋਕ ਬਹੁਤ ਸਾਰੀਆਂ ਕੱਚੀਆਂ ਸਬਜ਼ੀਆਂ ਖਾਂਦੇ ਹਨ, ਉਨ੍ਹਾਂ ਵਿੱਚ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਸਕਦਾ ਹੈ ਕਿਉਂਕਿ ਉਨ੍ਹਾਂ ਨੂੰ ਪਕਾ ਕੇ ਖਾਣ ਨਾਲ ਉਨ੍ਹਾਂ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget