Jaggery Water: ਹਵਾ ਪ੍ਰਦੂਸ਼ਣ ਨੇ ਪੰਜਾਬ ਵਿੱਚ ਸਾਹ ਲੈਣਾ ਵੀ ਔਖਾ ਕਰ ਦਿੱਤਾ ਹੈ। ਪ੍ਰਦੂਸ਼ਣ ਕਾਰਨ ਏਆਈਕਿਊ ਦਾ ਪੱਧਰ ਇੰਨਾ ਵਿਗੜ ਗਿਆ ਹੈ ਕਿ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਤੋਂ ਲੈ ਕੇ ਸਿਹਤ ਮਾਹਿਰ ਘੱਟੋ-ਘੱਟ ਘਰੋਂ ਬਾਹਰ ਨਿਕਲਣ ਦੀ ਸਲਾਹ ਦੇ ਰਹੇ ਹਨ। 


ਉਧਰ, ਸੋਸ਼ਲ ਮੀਡੀਆ ਤੋਂ ਲੈ ਕੇ ਨਿਊਜ਼ ਚੈਨਲਾਂ ਤੱਕ ਇਹ ਕਿਹਾ ਜਾ ਰਿਹਾ ਹੈ ਕਿ ਇਮਿਊਨਿਟੀ ਦਾ ਵੱਧ ਤੋਂ ਵੱਧ ਧਿਆਨ ਰੱਖੋ। ਅੱਜ ਅਸੀਂ ਤੁਹਾਨੂੰ ਇਮਿਊਨਿਟੀ ਵਧਾਉਣ ਦੇ ਖਾਸ ਟਿਪਸ ਦੱਸਾਂਗੇ, ਜਿਸ ਨਾਲ ਤੁਹਾਡੀਆਂ ਸਿਹਤ ਸਬੰਧੀ ਸਮੱਸਿਆਵਾਂ ਦੂਰ ਹੋ ਜਾਣਗੀਆਂ। ਅੱਜ ਅਸੀਂ ਤੁਹਾਨੂੰ ਗੁੜ ਦਾ ਪਾਣੀ ਬਣਾਉਣ ਦੀ ਵਿਧੀ ਦੱਸਾਂਗੇ।


ਕੀ ਤੁਸੀਂ ਕਦੇ ਮਿੱਠਾ ਖਾ ਕੇ ਭਾਰ ਘਟਾਉਣ ਬਾਰੇ ਸੁਣਿਆ ਹੈ? ਹਾਂ, ਤੁਸੀਂ ਅਜਿਹਾ ਕਰ ਸਕਦੇ ਹੋ, ਪਰ ਸ਼ਰਤ ਇਹ ਹੈ ਕਿ ਇਹ ਮਿੱਠਾ ਪਦਾਰਥ ਗੁੜ ਵਾਲਾ ਹੋਣਾ ਚਾਹੀਦਾ ਹੈ। ਦਰਅਸਲ ਇਹ ਇੱਕ ਸੱਚਾਈ ਹੈ ਕਿ ਤੁਸੀਂ ਗਰਮ ਪਾਣੀ ਦੇ ਨਾਲ ਗੁੜ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। 


ਗੁੜ ਦੇ ਬਹੁਤ ਸਾਰੇ ਫਾਇਦਿਆਂ ਵਿੱਚੋਂ ਇੱਕ ਇਹ ਹੈ ਕਿ ਪੋਟਾਸ਼ੀਅਮ ਨਾਲ ਭਰਪੂਰ ਹੋਣ ਕਾਰਨ ਸਰੀਰ ਵਿੱਚ ਇਲੈਕਟ੍ਰੋਲਾਈਟ ਸੰਤੁਲਨ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਇਹ ਵਾਧੂ ਕੈਲੋਰੀ ਬਰਨ ਕਰਨ ਵਿੱਚ ਬਹੁਤ ਮਦਦ ਕਰਦਾ ਹੈ। ਇਸ ਦੇ ਨਾਲ ਹੀ ਗੁੜ ਤੁਹਾਡੀਆਂ ਮਾਸਪੇਸ਼ੀਆਂ ਨੂੰ ਪੋਸ਼ਣ ਵੀ ਦਿੰਦਾ ਹੈ। ਆਓ ਜਾਣਦੇ ਹਾਂ ਗੁੜ ਦੇ ਪਾਣੀ ਦੇ ਫਾਇਦਿਆਂ ਬਾਰੇ-


ਸਰੀਰ ਨੂੰ ਸਾਫ਼ ਕਰਨ ਵਾਲਾ


ਗੁੜ ਵਿੱਚ ਅਜਿਹੇ ਗੁਣ ਹੁੰਦੇ ਹਨ ਜੋ ਸਰੀਰ ਨੂੰ ਸ਼ੁੱਧ ਕਰਨ ਵਿੱਚ ਮਦਦ ਕਰਦੇ ਹਨ। ਇਹ ਕੁਦਰਤੀ ਤੌਰ 'ਤੇ ਸਰੀਰ ਨੂੰ ਡੀਟੌਕਸਫਾਈ ਕਰਦਾ ਹੈ। ਖੂਨ ਨੂੰ ਸ਼ੁੱਧ ਕਰਦਾ ਹੈ ਤੇ ਜਿਗਰ ਨੂੰ ਸਾਫ਼ ਕਰਦਾ ਹੈ। ਜੇਕਰ ਤੁਸੀਂ ਨਿਯਮਿਤ ਤੌਰ 'ਤੇ ਕੋਸੇ ਪਾਣੀ ਵਿੱਚ ਮਿਲਾ ਕੇ ਸੀਮਤ ਮਾਤਰਾ ਵਿੱਚ ਗੁੜ ਦਾ ਸੇਵਨ ਕਰਦੇ ਹੋ, ਤਾਂ ਤੁਹਾਡਾ ਸਰੀਰ ਅਸਰਦਾਰ ਢੰਗ ਨਾਲ ਸਿਹਤਮੰਦ, ਬਿਮਾਰੀਆਂ ਤੋਂ ਮੁਕਤ ਰਹੇਗਾ, ਕਿਉਂਕਿ ਇਸ ਨਾਲ ਸਰੀਰ ਵਿੱਚੋਂ ਹਾਨੀਕਾਰਕ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਣਗੇ।



ਮੈਟਾਬੋਲਿਜ਼ਮ ਤੇ ਇਮਿਊਨਿਟੀ ਵਿੱਚ ਸੁਧਾਰ


ਗੁੜ ਮੈਗਨੀਸ਼ੀਅਮ, ਵਿਟਾਮਿਨ ਬੀ1, ਬੀ6, ਸੀ ਦਾ ਇੱਕ ਸ਼ਾਨਦਾਰ ਸਰੋਤ ਹੈ। ਇਹ ਐਂਟੀਆਕਸੀਡੈਂਟਸ ਤੇ ਜ਼ਿੰਕ, ਸੇਲੇਨੀਅਮ ਵਰਗੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਲਈ ਜੇਕਰ ਤੁਸੀਂ ਸਵੇਰੇ ਖਾਲੀ ਪੇਟ ਗੁੜ ਦੇ ਨਾਲ ਪਾਣੀ ਪੀਂਦੇ ਹੋ, ਤਾਂ ਇਹ ਤੁਹਾਡੇ ਮੈਟਾਬੋਲਿਜ਼ਮ ਨੂੰ ਸੁਧਾਰਦਾ ਹੈ ਤੇ ਇਮਿਊਨਿਟੀ ਵੀ ਵਧਾਉਂਦਾ ਹੈ।


ਅਨੀਮੀਆ ਦਾ ਇਲਾਜ:


ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਪੁਰਾਣੇ ਸਮੇਂ ਤੋਂ ਹੀ ਗੁੜ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਸੀ। ਇਹ ਆਇਰਨ ਤੇ ਫੋਲੇਟ ਨਾਲ ਭਰਪੂਰ ਹੁੰਦਾ ਹੈ ਜੋ ਇਹ ਯਕੀਨੀ ਬਣਾਉਂਦਾ ਹੈ ਕਿ ਸਰੀਰ ਵਿੱਚ ਆਰਬੀਸੀ ਦੀ ਗਿਣਤੀ ਚੰਗੀ ਤਰ੍ਹਾਂ ਬਣਾਈ ਰੱਖੀ ਜਾਂਦੀ ਹੈ। ਚਾਹੇ ਉਹ ਗਰਭਵਤੀ ਔਰਤਾਂ ਹੋਣ ਜਾਂ ਅਨੀਮੀਆ ਵਾਲੇ ਲੋਕ - ਗਰਮ ਪਾਣੀ ਵਿੱਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਵਿੱਚ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ।


ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ 'ਚ ਕਿਸੇ ਤਰ੍ਹਾਂ ਦੀ ਸਮੱਸਿਆ ਹੋ ਰਹੀ ਹੈ ਤਾਂ ਉਸ ਨੂੰ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਤੇ ਫਿਰ ਗੁੜ ਮਿਲਾ ਕੇ ਪਾਣੀ ਪੀਣਾ ਚਾਹੀਦਾ ਹੈ।


Disclaimer: ਇਸ ਲੇਖ ਵਿੱਚ ਦੱਸੇ ਗਏ ਢੰਗ, ਤਰੀਕਿਆਂ ਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਨਾਲ ਸਲਾਹ ਕਰੋ।