ਪਾਣੀ ਸਾਡੇ ਸਰੀਰ ਅਤੇ ਸਿਹਤ ਲਈ ਬਹੁਤ ਜ਼ਰੂਰੀ ਹੈ। ਡਾਕਟਰ ਵੀ ਸਰੀਰ ਨੂੰ ਹਾਈਡਰੇਟ ਰੱਖਣ ਲਈ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ ਦੀ ਸਲਾਹ ਦਿੰਦੇ ਹਨ, ਪਰ ਗਲਤ ਸਮੇਂ ‘ਤੇ ਪਾਣੀ ਦਾ ਸੇਵਨ ਕਰਨ ਨਾਲ ਵੀ ਸਿਹਤ ਉਤੇ ਬੁਰਾ ਪ੍ਰਭਾਵ ਪੈਂਦਾ ਹੈ। 


ਦਰਅਸਲ, ਬਹੁਤ ਸਾਰੇ ਲੋਕਾਂ ਨੂੰ ਖਾਣਾ ਖਾਂਦੇ ਸਮੇਂ ਜਾਂ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਦੀ ਆਦਤ ਹੁੰਦੀ ਹੈ। ਇਸ ਤਰ੍ਹਾਂ ਪਾਣੀ ਪੀਣ ਨਾਲ ਤੁਹਾਨੂੰ ਪਰੇਸ਼ਾਨੀ ਹੋ ਸਕਦੀ ਹੈ।ਕੋਡਰਮਾ ਦੇ ਸਦਰ ਹਸਪਤਾਲ ਵਿੱਚ ਚੱਲ ਰਹੀ ਜ਼ਿਲ੍ਹਾ ਸਾਂਝੀ ਡਿਸਪੈਂਸਰੀ ਦੇ ਆਯੁਰਵੈਦਿਕ ਡਾਕਟਰ ਪ੍ਰਭਾਤ ਕੁਮਾਰ ਨੇ ਦੱਸਿਆ ਕਿ ਖਾਣਾ ਖਾਣ ਨਾਲ ਪੇਟ ਵਿੱਚ ਜਠਰਾਗਨੀ ਵਧ ਜਾਂਦੀ ਹੈ। ਇਹ ਭੋਜਨ ਨੂੰ ਪਚਾਉਣ ਦਾ ਕੰਮ ਕਰਦੀ ਹੈ।


ਖਾਣਾ ਖਾਂਦੇ ਸਮੇਂ ਜਾਂ ਖਾਣਾ ਖਾਣ ਤੋਂ ਤੁਰਤ ਬਾਅਦ ਪਾਣੀ ਪੀਣ ਨਾਲ ਪਾਚਨ ਸ਼ਕਤੀ ਘੱਟ ਜਾਂਦੀ ਹੈ, ਜਿਸ ਕਾਰਨ ਭੋਜਨ ਠੀਕ ਤਰ੍ਹਾਂ ਪਚ ਨਹੀਂ ਪਾਉਂਦਾ। ਜਠਰਾਗਨੀ ਪੇਟ ਦੀ ਊਰਜਾ ਦੀ ਤਰ੍ਹਾਂ ਕੰਮ ਕਰਦੀ ਹੈ। ਖਾਣਾ ਖਾਂਦੇ ਸਮੇਂ ਜਾਂ ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਦੀ ਗਲਤੀ ਕਰਨ ਨਾਲ ਲੰਬੇ ਸਮੇਂ ਤੱਕ ਭੁੱਖ ਨਾ ਲੱਗਣਾ, ਪੇਟ ਵਿੱਚ ਭਾਰੀਪਨ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਸਾਵਧਾਨ ਰਹਿਣਾ ਜ਼ਰੂਰੀ ਹੈ।


ਅੱਧੇ ਗਿਲਾਸ ਤੋਂ ਵੱਧ ਪਾਣੀ ਨਾ ਪੀਓ
ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਇੱਕ ਗਲਾਸ ਪਾਣੀ ਪੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਖਾਣਾ ਖਾਂਦੇ ਸਮੇਂ ਅੱਧੇ ਗਿਲਾਸ ਤੋਂ ਵੱਧ ਪਾਣੀ ਨਹੀਂ ਪੀਣਾ ਚਾਹੀਦਾ। ਇਸ ਦੇ ਨਾਲ ਹੀ ਖਾਣਾ ਖਾਣ ਤੋਂ 40 ਮਿੰਟ ਬਾਅਦ ਤੁਸੀਂ ਇਕ ਗਲਾਸ ਪਾਣੀ ਪੀ ਸਕਦੇ ਹੋ। 


ਡਾਕਟਰ ਨੇ ਅੱਗੇ ਦੱਸਿਆ ਕਿ ਖਾਣਾ ਖਾਂਦੇ ਸਮੇਂ ਪਾਣੀ ਪੀਣ ਨਾਲ ਸਰੀਰ ਨੂੰ ਸਹੀ ਤਰ੍ਹਾਂ ਨਾਲ ਪੋਸ਼ਣ ਨਹੀਂ ਮਿਲਦਾ। ਡਾਕਟਰ ਨੇ ਦੱਸਿਆ ਕਿ ਭੋਜਨ ਕਰਨ ਦੌਰਾਨ ਜ਼ਿਆਦਾ ਦੇਰ ਤੱਕ ਪਾਣੀ ਦਾ ਸੇਵਨ ਕਰਨ ਨਾਲ ਅੰਤੜੀਆਂ ਨਾਲ ਸਬੰਧਤ ਬਿਮਾਰੀਆਂ ਦੀ ਸੰਭਾਵਨਾ ਵੱਧ ਜਾਂਦੀ ਹੈ ਤੇ ਤੁਹਾਨੂੰ ਖਾਣਾ ਪਚਾਉਣ ਵਿਚ ਵੀ ਦਿੱਕਤ ਆ ਸਕਦੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।