(Source: ECI/ABP News)
Basil Seed Water: ਤੁਲਸੀ ਦੇ ਬੀਜਾਂ ਦਾ ਪਾਣੀ ਪੀਣ ਨਾਲ ਤੁਹਾਨੂੰ ਮਿਲਣਗੇ 5 ਜ਼ਬਰਦਸਤ ਫਾਇਦੇ, ਪੇਟ ਦੀਆਂ ਕਈ ਸਮੱਸਿਆਵਾਂ ਹੋ ਜਾਣਗੀਆਂ ਦੂਰ
Health News: ਇਸ ਮੌਸਮ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਜ਼ੁਕਾਮ ਅਤੇ ਖੰਘ ਦੀ ਸ਼ਿਕਾਇਤ ਹੁੰਦੀ ਹੈ। ਜੇਕਰ ਤੁਸੀਂ ਰੋਜ਼ਾਨਾ ਤੁਲਸੀ ਦੇ ਬੀਜਾਂ ਦਾ ਪਾਣੀ ਪੀਓਗੇ ਤਾਂ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲਣਗੇ ਅਤੇ ਬਿਮਾਰੀਆਂ ਵੀ ਦੂਰ ਰਹਿਣਗੀਆਂ।
![Basil Seed Water: ਤੁਲਸੀ ਦੇ ਬੀਜਾਂ ਦਾ ਪਾਣੀ ਪੀਣ ਨਾਲ ਤੁਹਾਨੂੰ ਮਿਲਣਗੇ 5 ਜ਼ਬਰਦਸਤ ਫਾਇਦੇ, ਪੇਟ ਦੀਆਂ ਕਈ ਸਮੱਸਿਆਵਾਂ ਹੋ ਜਾਣਗੀਆਂ ਦੂਰ Drinking basil seed water will give you 5 powerful benefits, many stomach problems will go away trending news Basil Seed Water: ਤੁਲਸੀ ਦੇ ਬੀਜਾਂ ਦਾ ਪਾਣੀ ਪੀਣ ਨਾਲ ਤੁਹਾਨੂੰ ਮਿਲਣਗੇ 5 ਜ਼ਬਰਦਸਤ ਫਾਇਦੇ, ਪੇਟ ਦੀਆਂ ਕਈ ਸਮੱਸਿਆਵਾਂ ਹੋ ਜਾਣਗੀਆਂ ਦੂਰ](https://feeds.abplive.com/onecms/images/uploaded-images/2023/12/19/9b4337aee265d68e1d0d46a0d9ffa2bb1702944089893700_original.jpg?impolicy=abp_cdn&imwidth=1200&height=675)
Basil Seed Water benefits: ਬਦਲਦੇ ਮੌਸਮ ਵਿੱਚ ਸਰੀਰ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਰਦੀਆਂ ਆਪਣੇ ਨਾਲ ਕਈ ਬਿਮਾਰੀਆਂ ਵੀ ਆਪਣੇ ਨਾਲ ਲੈ ਕੇ ਆਉਂਦੀ ਹੈ। ਜਿਸ ਕਰਕੇ ਇਸ ਮੌਸਮ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਜ਼ੁਕਾਮ ਅਤੇ ਖੰਘ ਦੀ ਸ਼ਿਕਾਇਤ ਹੁੰਦੀ ਹੈ। ਜੇਕਰ ਤੁਸੀਂ ਰੋਜ਼ਾਨਾ ਤੁਲਸੀ ਦੇ ਬੀਜਾਂ ਦਾ ਪਾਣੀ ਪੀਓਗੇ ਤਾਂ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲਣਗੇ ਅਤੇ ਬਿਮਾਰੀਆਂ ਵੀ ਦੂਰ ਰਹਿਣਗੀਆਂ।
ਡੀਹਾਈਡ੍ਰੇਸ਼ਨ ਤੋਂ ਪੀੜਤ ਲੋਕਾਂ ਨੂੰ ਇਹ ਪਾਣੀ ਰੋਜ਼ਾਨਾ ਪੀਣਾ ਚਾਹੀਦਾ ਹੈ। ਪਾਣੀ ਘੱਟ ਪੀਣ ਨਾਲ ਲੋਕਾਂ ਵਿਚ ਇਸ ਦੀ ਕਮੀ ਹੋ ਜਾਂਦੀ ਹੈ, ਇਸ ਲਈ ਇਸ ਦੀ ਕਾਫੀ ਹੱਦ ਤੱਕ ਰੋਕਥਾਮ ਕੀਤੀ ਜਾ ਸਕਦੀ ਹੈ।
ਸਰੀਰ ਨੂੰ ਫਿੱਟ ਅਤੇ ਸਿਹਤਮੰਦ ਰੱਖਣ ਲਈ ਆਪਣੀਆਂ ਬੁਰੀਆਂ ਆਦਤਾਂ ਨੂੰ ਠੀਕ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਰੋਜ਼ਾਨਾ ਤੁਲਸੀ ਦਾ ਪਾਣੀ ਪੀਂਦੇ ਹੋ ਤਾਂ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।
ਜੇਕਰ ਜ਼ਿਆਦਾ ਖਾਣ ਨਾਲ ਤੁਹਾਡਾ ਪੇਟ ਖਰਾਬ ਹੋ ਜਾਂਦਾ ਹੈ ਤਾਂ ਤੁਹਾਨੂੰ ਤੁਲਸੀ ਦੇ ਬੀਜਾਂ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਦਾ ਪਾਣੀ ਸਰੀਰ 'ਚ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਨੂੰ ਕਾਫੀ ਹੱਦ ਤੱਕ ਘੱਟ ਕਰਦਾ ਹੈ।
ਜੇਕਰ ਤੁਸੀਂ ਮੋਟਾਪੇ ਤੋਂ ਪੀੜਤ ਹੋ ਅਤੇ ਤੁਹਾਡਾ ਵਜ਼ਨ ਭਾਵੇਂ ਤੁਸੀਂ ਕੁਝ ਵੀ ਕਰ ਲਓ ਘੱਟ ਨਹੀਂ ਹੋ ਰਿਹਾ ਹੈ ਤਾਂ ਤੁਹਾਨੂੰ ਇਹ ਪਾਣੀ ਪੀਣਾ ਚਾਹੀਦਾ ਹੈ। ਇੱਕ ਹਫ਼ਤੇ ਦੇ ਅੰਦਰ-ਅੰਦਰ ਤੁਹਾਨੂੰ ਪ੍ਰਭਾਵ ਦਿਖਣਾ ਸ਼ੁਰੂ ਹੋ ਜਾਵੇਗਾ।
ਤੁਲਸੀ ਦੇ ਬੀਜਾਂ ਦਾ ਪਾਣੀ ਪੀਣ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਅਤੇ ਤੁਸੀਂ ਸਰਦੀ-ਖਾਂਸੀ ਵਰਗੀਆਂ ਬਿਮਾਰੀਆਂ ਤੋਂ ਵੀ ਰਾਹਤ ਪਾ ਸਕਦੇ ਹੋ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Check out below Health Tools-
Calculate Your Body Mass Index ( BMI )
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)