ਭਾਰ ਘਟਾਉਣ ਲਈ ਜਿੱਥੇ ਅਸੀਂ ਕਰਸਰਤ ਕਰਦੇ ਹਾਂ ਤਾਂ ਉੱਥੇ ਹੀ ਸਾਨੂੰ ਆਪਣੇ ਖਾਣ ਪੀਣ 'ਤੇ ਵੀ ਧਿਆਨ ਰੱਖਣਾ ਚਾਹੀਦਾ ਹੈ। ਇਨ੍ਹਾਂ ਸਬਜ਼ੀਆਂ ਦਾ ਜੂਸ ਪੀਣ ਨਾਲ ਭਾਰ ਤੇਜ਼ੀ ਨਾਲ ਘੱਟ ਹੋਵੇਗਾ


ਪਾਲਕ  


ਜੇਕਰ ਤੁਸੀਂ ਪਾਲਕ ਨੂੰ ਹਲਕਾ ਜਿਹਾ ਪਕਾ ਕੇ ਇਸ ਦੀ ਸਮੂਦੀ ਬਣਾ ਕੇ ਪੀਂਦੇ ਹੋ ਤਾਂ ਇਹ ਭਾਰ ਘਟਾਉਣ 'ਚ ਕਾਫੀ ਮਦਦ ਕਰਦਾ ਹੈ। ਇਹ ਤੁਹਾਡੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ ਅਤੇ ਬਹੁਤ ਘੱਟ ਕੈਲੋਰੀ ਵਿੱਚ ਸਰੀਰ ਨੂੰ ਭਰਪੂਰ ਪੋਸ਼ਣ ਪ੍ਰਦਾਨ ਕਰਦਾ ਹੈ।



ਆਂਵਲਾ, ਗਾਜਰ ਦਾ ਜੂਸ


ਰੋਜ਼ਾਨਾ ਸਵੇਰੇ ਖਾਲੀ ਪੇਟ ਆਂਵਲਾ, ਚੁਕੰਦਰ ਅਤੇ ਗਾਜਰ ਦਾ ਰਸ ਪੀਣ ਨਾਲ ਸਰੀਰ ਦੀ ਗੰਦਗੀ ਸਾਫ਼ ਹੋ ਜਾਂਦੀ ਹੈ। ਇਹ ਸਰੀਰ ਦੀ ਚਰਬੀ ਨੂੰ ਬਰਨ ਕਰਨ ਦੀ ਗਤੀ ਨੂੰ ਵਧਾਉਂਦਾ ਹੈ। ਔਸ਼ਧੀ ਗੁਣਾਂ ਨਾਲ ਭਰਪੂਰ ਇਹ ਡਰਿੰਕ ਸਰੀਰ ਦੀ ਚਰਬੀ ਨੂੰ ਤੇਜ਼ੀ ਨਾਲ ਪਿਘਲਾਉਣ 'ਚ ਕਾਰਗਰ ਹੈ। ਇਸ ਨੂੰ ਪੀਣ ਨਾਲ ਚਮੜੀ 'ਚ ਨਿਖਾਰ ਆਉਂਦਾ ਹੈ।



ਲੌਕੀ ਦਾ ਜੂਸ


ਲੌਕੀ ਦਾ ਜੂਸ ਭਾਰ ਘਟਾਉਣ ਲਈ ਬਹੁਤ ਵਧੀਆ ਡਰਿੰਕ ਹੈ। ਇਸ ਵਿੱਚ ਕੈਲੋਰੀ ਦੀ ਮਾਤਰਾ ਵੀ ਬਹੁਤ ਘੱਟ ਹੁੰਦੀ ਹੈ। ਇਹ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ। ਇਹ ਤੇਜ਼ੀ ਨਾਲ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ ਅਤੇ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ।



ਪੇਠੇ ਦਾ ਜੂਸ


ਤੁਸੀਂ ਸਫੇਦ ਪੇਠੇ ਦੀ ਸਬਜ਼ੀ ਤਾਂ ਬਹੁਤ ਖਾਧੀ ਹੋਵੇਗੀ ਪਰ ਤੁਹਾਨੂੰ ਦੱਸ ਦੇਈਏ ਕਿ ਇਸ ਦਾ ਜੂਸ ਪੀਣ ਨਾਲ ਸਰੀਰ ਦਾ ਭਾਰ ਘੱਟ ਕਰਨ 'ਚ ਕਾਫੀ ਮਦਦ ਮਿਲਦੀ ਹੈ। ਇਸ ਵਿੱਚ ਕੈਲੋਰੀ ਘੱਟ ਹੁੰਦੀ ਹੈ ਅਤੇ ਫਾਈਬਰ ਭਰਪੂਰ ਹੁੰਦਾ ਹੈ। ਇਹ ਤੁਹਾਡੀ ਭੁੱਖ ਨੂੰ ਘਟਾਉਂਦਾ ਹੈ ਅਤੇ ਕੈਲੋਰੀ ਦੀ ਮਾਤਰਾ ਨੂੰ ਘਟਾਉਂਦਾ ਹੈ। ਇਸ ਨਾਲ ਭਾਰ ਨੂੰ ਕੰਟਰੋਲ 'ਚ ਰੱਖਣ 'ਚ ਮਦਦ ਮਿਲਦੀ ਹੈ।