Drinking Tea After Meal : ਕਿਤੇ ਤੁਸੀ ਵੀ ਖਾਣਾ ਖਾਣ ਤੋਂ ਬਾਅਦ ਤਾਂ ਨਹੀਂ ਕਰਦੇ ਇਹ ਕੰਮ, ਜਾਣ ਲਓ ਇਸਦੇ ਖ਼ਤਰਨਾਕ ਪ੍ਰਭਾਵ
ਕਈ ਲੋਕ ਚਾਹ ਪੀਣ ਦੇ ਬਹੁਤ ਸ਼ੌਕੀਨ ਹੁੰਦੇ ਹਨ। ਪਤਾ ਨਹੀਂ ਉਹ ਦਿਨ ਵਿੱਚ ਕਿੰਨੇ ਕੱਪ ਚਾਹ ਪੀਂਦੇ ਹਨ। ਇਨ੍ਹਾਂ ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਵੀ ਚਾਹ ਦੀ ਲੋੜ ਹੁੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਖਾਣਾ ਖਾਣ ਤੋਂ ਬਾਅਦ ਚਾ
Drinking Tea after Meal : ਕਈ ਲੋਕ ਚਾਹ ਪੀਣ ਦੇ ਬਹੁਤ ਸ਼ੌਕੀਨ ਹੁੰਦੇ ਹਨ। ਪਤਾ ਨਹੀਂ ਉਹ ਦਿਨ ਵਿੱਚ ਕਿੰਨੇ ਕੱਪ ਚਾਹ ਪੀਂਦੇ ਹਨ। ਇਨ੍ਹਾਂ ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਵੀ ਚਾਹ ਦੀ ਲੋੜ ਹੁੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਖਾਣਾ ਖਾਣ ਤੋਂ ਬਾਅਦ ਚਾਹ ਪੀਣਾ ਤੁਹਾਡੇ ਲਈ ਕਿੰਨਾ ਖਤਰਨਾਕ ਸਾਬਤ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਖਾਣਾ ਖਾਣ ਤੋਂ ਬਾਅਦ ਚਾਹ ਪੀਣ ਦੇ ਕੁਝ ਨੁਕਸਾਨਾਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ।
ਕੀ ਸਾਨੂੰ ਖਾਣਾ ਖਾਣ ਤੋਂ ਬਾਅਦ ਚਾਹ ਪੀਣੀ ਚਾਹੀਦੀ ਹੈ ?
ਖਾਣਾ ਖਾਣ ਤੋਂ ਬਾਅਦ ਕਦੇ ਵੀ ਚਾਹ ਨਾ ਪੀਓ। ਅਜਿਹਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਮੰਨਿਆ ਜਾਂਦਾ ਹੈ। ਚਾਅ ਵਿੱਚ ਕੈਫੀਨ ਹੁੰਦੀ ਹੈ ਜੋ ਸਰੀਰ ਵਿੱਚ ਕੋਰਟੀਸੋਲ ਜਾਂ ਸਟੀਰੌਇਡ ਹਾਰਮੋਨ ਨੂੰ ਛੱਡਦੀ ਹੈ। ਇਸ ਕਾਰਨ ਪਾਚਨ ਤੰਤਰ ਪ੍ਰਭਾਵਿਤ ਹੁੰਦਾ ਹੈ, ਜਿਸ ਨਾਲ ਐਸੀਡਿਟੀ, ਗੈਸ, ਕਬਜ਼ ਅਤੇ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।
ਭੋਜਨ ਤੋਂ ਬਾਅਦ ਚਾਹ ਪੀਣ ਦੇ ਨੁਕਸਾਨ
ਦਿਲ 'ਤੇ ਅਸਰ - ਖਾਣਾ ਖਾਣ ਤੋਂ ਬਾਅਦ ਚਾਹ ਪੀਣ ਨਾਲ ਤੁਹਾਡਾ ਦਿਲ ਕਮਜ਼ੋਰ ਹੋ ਸਕਦਾ ਹੈ। ਇਕ ਰਿਸਰਚ ਮੁਤਾਬਕ ਦੁਪਹਿਰ ਅਤੇ ਰਾਤ ਦੇ ਖਾਣੇ ਤੋਂ ਬਾਅਦ ਚਾਹ ਪੀਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਘੇਰ ਸਕਦੀਆਂ ਹਨ।
ਬਲੱਡ ਪ੍ਰੈਸ਼ਰ ਵਧਾਉਂਦਾ ਹੈ - ਖਾਣਾ ਖਾਣ ਤੋਂ ਬਾਅਦ ਚਾਹ ਪੀਣ ਨਾਲ ਬੀਪੀ ਦਾ ਖਤਰਾ ਕਾਫੀ ਵੱਧ ਜਾਂਦਾ ਹੈ ਕਿਉਂਕਿ ਚਾਹ 'ਚ ਕੈਫੀਨ ਹੁੰਦੀ ਹੈ।
ਪਾਚਨ ਸੰਬੰਧੀ ਸਮੱਸਿਆਵਾਂ— ਖਾਣਾ ਖਾਣ ਤੋਂ ਬਾਅਦ ਚਾਹ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਜਾਂ ਪੇਟ ਨਾਲ ਜੁੜੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਚਾਹ ਵਿੱਚ ਐਸਿਡਿਕ ਗੁਣ ਹੁੰਦੇ ਹਨ ਜੋ ਸਰੀਰ ਵਿੱਚ ਐਸਿਡ ਦੀ ਮਾਤਰਾ ਨੂੰ ਵਧਾਉਂਦੇ ਹਨ।
ਅਨੀਮੀਆ — ਭੋਜਨ ਤੋਂ ਬਾਅਦ ਚਾਹ ਪੀਣ ਨਾਲ ਸਰੀਰ ਆਇਰਨ ਨੂੰ ਸੋਖ ਨਹੀਂ ਪਾਉਂਦਾ, ਜਿਸ ਕਾਰਨ ਖੂਨ ਵਿੱਚ ਹੀਮੋਗਲੋਬਿਨ ਦੀ ਕਮੀ ਹੋ ਜਾਂਦੀ ਹੈ। ਇਸ ਨਾਲ ਅਨੀਮੀਆ ਦੀ ਸਮੱਸਿਆ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Check out below Health Tools-
Calculate Your Body Mass Index ( BMI )