ਪੜਚੋਲ ਕਰੋ

ਹੁਣ ਭਾਰਤੀ ਔਰਤਾਂ ਵੀ ਸ਼ਰਾਬ ਦੇ ਦਰਿਆ 'ਚ ਡੁੱਬੀਆਂ, ਸਰਵੇਖਣ 'ਚ ਅਹਿਮ ਖੁਲਾਸਾ

ਭਾਰਤ ਵਿੱਚ ਪੱਛਮੀ ਸੱਭਿਆਚਾਰ ਦਾ ਰੰਗ ਗੂੜ੍ਹਾ ਹੁੰਦਾ ਜਾ ਰਿਹਾ ਹੈ। ਪਹਿਰਾਵੇ ਤੋਂ ਇਲਾਵਾ ਅਹਿਮ ਗੱਲ ਹੈ ਕਿ ਹੁਣ ਪਹਿਲਾਂ ਨਾਲੋਂ ਜ਼ਿਆਦਾ ਭਾਰਤੀ ਔਰਤਾਂ ਸ਼ਰਾਬ ਪੀ ਰਹੀਆਂ ਹਨ। ਦਿੱਲੀ ਵਿੱਚ ਔਰਤਾਂ ਦੀ ਸ਼ਰਾਬ ਪੀਣ ਦੀ ਆਦਤ ਬਾਰੇ ਕੀਤੇ ਸਰਵੇਖਣ ਵਿੱਚ ਇਹ ਖੁਲਾਸਾ ਹੋਇਆ ਹੈ।

ਨਵੀਂ ਦਿੱਲੀ: ਭਾਰਤ ਵਿੱਚ ਪੱਛਮੀ ਸੱਭਿਆਚਾਰ ਦਾ ਰੰਗ ਗੂੜ੍ਹਾ ਹੁੰਦਾ ਜਾ ਰਿਹਾ ਹੈ। ਪਹਿਰਾਵੇ ਤੋਂ ਇਲਾਵਾ ਅਹਿਮ ਗੱਲ ਹੈ ਕਿ ਹੁਣ ਪਹਿਲਾਂ ਨਾਲੋਂ ਜ਼ਿਆਦਾ ਭਾਰਤੀ ਔਰਤਾਂ ਸ਼ਰਾਬ ਪੀ ਰਹੀਆਂ ਹਨ। ਦਿੱਲੀ ਵਿੱਚ ਔਰਤਾਂ ਦੀ ਸ਼ਰਾਬ ਪੀਣ ਦੀ ਆਦਤ ਬਾਰੇ ਕੀਤੇ ਸਰਵੇਖਣ ਵਿੱਚ ਇਹ ਖੁਲਾਸਾ ਹੋਇਆ ਹੈ। ਇਹ ਸਰਵੇਖਣ ਦਿੱਲੀ ਵਿੱਚ 18 ਤੋਂ 70 ਸਾਲ ਤੱਕ ਦੀਆਂ ਕਰੀਬ 5,000 ਔਰਤਾਂ ’ਤੇ ‘ਕਮਿਊਨਿਟੀ ਅਗੇਂਸਟ ਡਰੰਕਨ ਡਰਾਈਵਿੰਗ’ ਵੱਲੋਂ ਕੀਤਾ ਗਿਆ ਹੈ। ਸ਼ਰਾਬ ਸੇਵਨ ਦੇ ਮਾਮਲੇ ਵਿੱਚ ਭਾਰਤ ਪਹਿਲਾਂ ਹੀ ਦੁਨੀਆ ’ਚ ਨੰਬਰ ਇੱਕ ਹੈ ਤੇ ਭਾਰਤੀਆਂ ਦੀ ਸ਼ਰਾਬ ਲਈ ਮੁਹੱਬਤ ਵਧਦੀ ਹੀ ਜਾ ਰਹੀ ਹੈ। ਸਰਵੇਖਣ ਕਰਨ ਵਾਲੇ ਸੰਗਠਨ ਮੁਤਾਬਕ ਭਾਰਤੀਆਂ ਵਿੱਚ ਸ਼ਰਾਬ ਸੇਵਨ 2005 ਵਿੱਚ 2.4 ਲੀਟਰ ਪ੍ਰਤੀ ਵਿਅਕਤੀ ਪ੍ਰਤੀ ਸਾਲ ਤੋਂ ਲੈ ਕੇ 2016 ਵਿੱਚ 5.7 ਲੀਟਰ ਪ੍ਰਤੀ ਵਿਅਕਤੀ ਪ੍ਰਤੀ ਸਾਲ ਵਧ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦੀ ਇਕ ਰਿਪੋਰਟ ਮੁਤਾਬਕ 2010-17 ਤੱਕ ਭਾਰਤ ਵਿੱਚ ਸ਼ਰਾਬ ਸੇਵਨ 38 ਫ਼ੀਸਦ ਵਧਿਆ ਹੈ। ਇਸ ਵਾਧੇ ਵਿੱਚ ਔਰਤਾਂ ਦਾ ਕਾਫ਼ੀ ਯੋਗਦਾਨ ਰਿਹਾ ਹੈ। ਇਹ ਸਰਵੇਖਣ ਮੌਜੂਦਾ ਸੇਵਨ, ਖ਼ਰਚਿਆਂ, ਪੀਣ ਦੀਆਂ ਆਦਤਾਂ ਤੇ ਥਾਵਾਂ ਦੇ ਨੁਕਤਿਆਂ ਤੋਂ ਕੀਤਾ ਗਿਆ ਹੈ। ਰਵਾਇਤੀ ਤੌਰ ’ਤੇ ਇਸ ਤੋਂ ਪਹਿਲਾਂ ਦਹਾਕਿਆਂ ਤੱਕ ਸ਼ਰਾਬ ਤੋਂ ਦੂਰ ਰਹਿਣ ਵਾਲੀਆਂ ਭਾਰਤੀ ਔਰਤਾਂ ਦੀ ਸ਼ਰਾਬ ਬਾਜ਼ਾਰ ਵਿੱਚ ਹਿੱਸੇਦਾਰੀ ਅਗਲੇ ਪੰਜ ਸਾਲਾਂ ਦੌਰਾਨ 25 ਫ਼ੀਸਦ ਤੱਕ ਵਧਣ ਦੀ ਸੰਭਾਵਨਾ ਹੈ। ਇਸ ਲਈ ਭਾਰਤ ਸਰਕਾਰ ਦੇ ‘ਸੈਂਟਰ ਫਾਰ ਅਲਕੋਹਲ ਸਟੱਡੀਜ਼’ ਦੇ ਅੰਕੜਿਆਂ ਦਾ ਹਵਾਲਾ ਵੀ ਦਿੱਤਾ ਗਿਆ ਹੈ। ਸੰਗਠਨ ਮੁਤਾਬਕ ਫ਼ਿਲਮਾਂ ਤੇ ਟੀਵੀ ਵੀ ਇਸ ਵਰਤਾਰੇ ਵਿਚ ਵੱਡਾ ਯੋਗਦਾਨ ਦੇ ਰਹੇ ਹਨ। ਏਮਜ਼ ਦੀ ਰਿਪੋਰਟ ਮੁਤਾਬਕ ਦਿੱਲੀ ਵਿਚ ਕਰੀਬ 15 ਲੱਖ ਔਰਤਾਂ ਸ਼ਰਾਬ ਦਾ ਸੇਵਨ ਕਰਦੀਆਂ ਹਨ। ਇਸ ਦਾ ਕਾਰਨ ਹੈ ਕਿ ਜ਼ਿਆਦਾਤਰ ਸਮਾਜਿਕ ਗਤੀਵਿਧੀਆਂ ਸ਼ਰਾਬ ਦੁਆਲੇ ਘੁੰਮਦੀਆਂ ਹਨ ਤੇ ਗੱਲਬਾਤ ਦੌਰਾਨ ਇਸ ਦੇ ਸੇਵਨ ਨੂੰ ਲੋਕ ਚੰਗਾ ਵੀ ਸਮਝਦੇ ਹਨ। ਇਸ ਤੋਂ ਇਲਾਵਾ ਜਦ ਹਰ ਕੋਈ ਪੀ ਰਿਹਾ ਹੁੰਦਾ ਹੈ ਤਾਂ ਇਹ ਕੋਈ ਸਮੱਸਿਆ ਨਹੀਂ ਜਾਪਦੀ। ਕਈ ਫ਼ਿਲਮਾਂ ਤੇ ਟੀਵੀ ਸ਼ੋਅਜ਼ ਵਿੱਚ ਦਿਖਾਇਆਂ ਜਾਂਦਾ ਹੈ ਕਿ ਸ਼ਰਾਬ ਵਧੀਆ ਮਹਿਸੂਸ ਕਰਵਾਉਂਦੀ ਹੈ ਤੇ ਤਣਾਅ ਤੇ ਇਕੱਲਤਾ ਤੋਂ ਵੀ ਰਾਹਤ ਦਿੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
Birth Weight And Adult Health : ਕੀ ਤੁਹਾਡਾ ਵੀ ਜਨਮ ਸਮੇਂ ਭਾਰ ਘੱਟ ਸੀ? ਇਸ ਖੋਜ ਅਧਿਐਨ ਦਾ 'ਸਟ੍ਰੋਕ' ਸਬੰਧ ਤੁਹਾਡੇ ਦਿਮਾਗ ਨੂੰ ਹੈਰਾਨ ਕਰ ਦੇਵੇਗਾ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਰਾਤ ਨੂੰ ਕਾਕਰੋਚ ਕਿਉਂ ਨਿਕਲਦੇ ਹਨ? ਜਾਣੋ ਇਸਦਾ ਕਾਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਆਸਾਨ ਤਰੀਕੇ।
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ
ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਕੀ ਹਨ ਫਾਇਦੇ? ਜਾਣੋ ਮਾਹਿਰਾਂ ਦੀ ਰਾਏ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget