Eat Jaggery In Winter: ਠੰਡ ਦੇ ਮੌਸਮ 'ਚ ਸਹੀ ਸਮੇਂ ‘ਤੇ ਗੁੜ ਖਾਣ ਨਾਲ ਤੁਹਾਡੇ ਸਰੀਰ ਨੂੰ ਮਿਲਣਗੇ 5 ਹੈਰਾਨੀਜਨਕ ਫਾਇਦੇ
Jaggery In Winter: ਮੌਸਮ ਦੇ ਹਿਸਾਬ ਨਾਲ ਖੁਰਾਕ 'ਚ ਬਦਲਾਅ ਕਰਨਾ ਬਹੁਤ ਜ਼ਰੂਰੀ ਹੈ। ਸਰਦੀਆਂ ਵਿੱਚ ਗੁੜ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਕੈਲਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ।
Jaggery Benefits: ਸਰਦੀਆਂ ਦੇ ਮੌਸਮ ਵਿੱਚ ਠੰਡ ਤੋਂ ਬਚਣ ਦੇ ਲਈ ਖੁਰਾਕ ਦੇ ਵਿੱਚ ਵੀ ਕੁੱਝ ਤਬਦੀਲੀਆਂ ਹੁੰਦੀਆਂ ਹਨ। ਜਿਸ ਕਰਕੇ ਅਜਿਹੇ ਭੋਜਨ ਨੂੰ ਰੋਜ਼ਾਨਾ ਦੀ ਡਾਈਟ ਵਿੱਚ ਸ਼ਾਮਿਲ ਕਰਨਾ ਪੈਂਦਾ ਹੈ, ਜਿਸ ਦੇ ਨਾਲ ਸਰੀਰ ਨੂੰ ਗਰਮੀ ਹਾਸਿਲ ਹੋ ਸਕੇ। ਮੌਸਮ ਦੇ ਹਿਸਾਬ ਨਾਲ ਖੁਰਾਕ 'ਚ ਬਦਲਾਅ ਕਰਨਾ ਬਹੁਤ ਜ਼ਰੂਰੀ ਹੈ। ਸਰਦੀਆਂ ਵਿੱਚ ਗੁੜ (Jaggery) ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਕੈਲਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਗੁੜ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਠੰਡ ਦੇ ਮੌਸਮ 'ਚ ਖਾਲੀ ਪੇਟ ਗੁੜ ਖਾਣ ਨਾਲ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ...
ਹੱਡੀਆਂ ਲਈ- ਗੁੜ ਵਿੱਚ ਕੈਲਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ ਜੋ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਹੱਡੀਆਂ ਨਾਲ ਜੁੜੀ ਕਿਸੇ ਵੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
ਪੇਟ ਨਾਲ ਸਬੰਧਤ ਰੋਗ- ਗੁੜ ਵਿੱਚ ਫਰੂਟੋਜ਼ ਨਾਮ ਦੀ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ ਜੋ ਪੇਟ ਲਈ ਬਹੁਤ ਵਧੀਆ ਹੈ। ਇਹ ਪੇਟ ਦੇ ਐਨਜ਼ਾਈਮਾਂ ਨੂੰ ਸਰਗਰਮ ਕਰਦਾ ਹੈ। ਰੋਜ਼ਾਨਾ ਗੁੜ ਖਾਣ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਕਿ ਬਦਹਜ਼ਮੀ, ਕਬਜ਼, ਪੇਟ ਦਰਦ ਦੂਰ ਰਹਿੰਦਾ ਹੈ।
ਅਨੀਮੀਆ- ਗੁੜ ਵਿੱਚ ਆਇਰਨ ਅਤੇ ਫੋਲੇਟ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜਿਨ੍ਹਾਂ ਲੋਕਾਂ ਦੇ ਸਰੀਰ 'ਚ ਅਨੀਮੀਆ ਹੈ, ਉਨ੍ਹਾਂ ਨੂੰ ਖਾਲੀ ਪੇਟ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਸਰੀਰ 'ਚ ਆਇਰਨ ਦੀ ਕਮੀ ਵੀ ਦੂਰ ਹੁੰਦੀ ਹੈ।
ਬਲੱਡ ਪ੍ਰੈਸ਼ਰ- ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਗੁੜ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੋਟਾਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਰੋਜ਼ਾਨਾ ਖਾਲੀ ਪੇਟ ਗੁੜ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।
ਆਲਸ ਦੂਰ ਹੁੰਦਾ- ਗੁੜ ਵਿੱਚ ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਸਰੀਰ ਵਿੱਚੋਂ ਆਲਸ ਅਤੇ ਥਕਾਵਟ ਨੂੰ ਦੂਰ ਕਰਦੇ ਹਨ ਅਤੇ ਤੁਰੰਤ ਊਰਜਾ ਪ੍ਰਦਾਨ ਕਰਦੇ ਹਨ। ਰੋਜ਼ਾਨਾ ਖਾਲੀ ਪੇਟ ਗੁੜ ਖਾਣ ਨਾਲ ਦਿਨ ਭਰ ਊਰਜਾ ਬਣੀ ਰਹਿੰਦੀ ਹੈ ਅਤੇ ਵਿਅਕਤੀ ਊਰਜਾਵਾਨ ਮਹਿਸੂਸ ਕਰਦਾ ਹੈ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
Check out below Health Tools-
Calculate Your Body Mass Index ( BMI )