Health News: ਗਰਮੀਆਂ 'ਚ ਖਾਲੀ ਪੇਟ ਖਾਓ ਇਹ ਫਲ, ਪੇਟ ਰਹੇਗਾ ਠੰਡਾ ਅਤੇ ਇਹ ਬਿਮਾਰੀਆਂ ਰਹਿਣਗੀਆਂ ਦੂਰ
Fruits For Empty Stomach: ਗਰਮੀਆਂ ਦੇ ਵਿੱਚ ਸਰੀਰ ਦਾ ਖਾਸ ਖਿਆਲ ਰੱਖਣਾ ਪੈਂਦਾ ਹੈ। ਕਿਉਂਕਿ ਖਾਣ ਪੀਣ ਨੂੰ ਲੈ ਕੇ ਕੀਤੀ ਗਲਤੀ ਭਾਰੀ ਪੈ ਸਕਦੀ ਹੈ। ਇਸ ਲਈ ਲੋਕ ਖੁਦ ਨੂੰ ਗਰਮੀ ਤੋਂ ਬਚਾਉਣ ਲਈ ਠੰਡੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ।
Fruits For Empty Stomach: ਗਰਮੀਆਂ 'ਚ ਠੰਡੀਆਂ ਚੀਜ਼ਾਂ ਖਾਣਾ ਕਿਸ ਨੂੰ ਪਸੰਦ ਨਹੀਂ ਹੁੰਦਾ? ਇਸ ਮੌਸਮ 'ਚ ਲੋਕ ਬਹੁਤ ਸਾਰੇ ਫਲ ਖਾਂਦੇ ਹਨ ਜਿਸ ਨਾਲ ਪੇਟ ਠੰਡਾ ਰਹਿੰਦਾ ਹੈ ਅਤੇ ਪਾਚਨ ਤੰਤਰ ਵੀ ਠੀਕ ਤਰ੍ਹਾਂ ਕੰਮ ਕਰਦਾ ਹੈ। ਫਲ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇੰਨਾ ਹੀ ਨਹੀਂ ਇਹ ਕਈ ਬਿਮਾਰੀਆਂ ਤੋਂ ਵੀ ਰਾਹਤ ਦਿਵਾਉਂਦਾ ਹੈ ਅਤੇ ਭਾਰ ਨੂੰ ਵੀ ਕੰਟਰੋਲ 'ਚ ਰੱਖਦਾ ਹੈ। ਜ਼ਿਆਦਾਤਰ ਲੋਕ ਦੁਪਹਿਰ ਨੂੰ ਫਲ ਖਾਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਖਾਲੀ ਪੇਟ ਫਲ ਖਾਣ ਦੇ ਆਪਣੇ ਹੀ ਫਾਇਦੇ ਹਨ।
ਜਾਣਕਾਰੀ ਦੀ ਘਾਟ ਕਾਰਨ ਜ਼ਿਆਦਾਤਰ ਲੋਕ ਕੋਈ ਵੀ ਫਲ ਚੁੱਕ ਕੇ ਕਦੇ ਵੀ ਖਾ ਲੈਂਦੇ ਹਨ। ਪਰ ਇਹ ਬਹੁਤ ਖ਼ਤਰਨਾਕ ਗੱਲ ਹੈ, ਇਸ ਮਾਮਲੇ ਵਿੱਚ ਕਈ ਵਾਰ ਲਾਭ ਦੀ ਬਜਾਏ ਨੁਕਸਾਨ ਹੁੰਦਾ ਹੈ। ਅੱਜ ਇਸ ਆਰਟੀਕਲ ਦੇ ਰਾਹੀਂ ਤੁਹਾਨੂੰ ਦੱਸਾਂਗੇ ਖਾਲੀ ਪੇਟ ਕਿਹੜੇ ਫਲਾਂ ਨੂੰ ਆਰਾਮ ਨਾਲ ਖਾਇਆ ਜਾ ਸਕਦਾ ਹੈ। ਤਾਂ ਜੋ ਤੁਹਾਨੂੰ ਇਸ ਦਾ ਲਾਭ ਮਿਲ ਸਕੇ।
ਪਪੀਤਾ (papaya)
ਪੌਸ਼ਟਿਕ ਤੱਤਾਂ ਨਾਲ ਭਰਪੂਰ ਪਪੀਤਾ ਤੁਸੀਂ ਖਾਲੀ ਪੇਟ ਆਸਾਨੀ ਨਾਲ ਖਾ ਸਕਦੇ ਹੋ। ਇਹ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਸੋਡੀਅਮ, ਫਾਈਬਰ, ਪ੍ਰੋਟੀਨ, ਪੋਟਾਸ਼ੀਅਮ, ਫੋਲੇਟ, ਵਿਟਾਮਿਨ ਏ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਉਸ ਦੇ ਲਈ ਪਪੀਤਾ ਰਾਮਬਾਣ ਹੈ। ਜੇਕਰ ਰੋਜ਼ਾਨਾ ਖਾਲੀ ਪੇਟ ਪਪੀਤਾ ਖਾਓ, ਇਹ ਸਮੱਸਿਆ ਜ਼ਰੂਰ ਦੂਰ ਹੋ ਜਾਵੇਗੀ। ਇੰਨਾ ਹੀ ਨਹੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਠੀਕ ਹੋ ਜਾਂਦੀਆਂ ਹਨ। ਪਪੀਤੇ ਵਿੱਚ ਬਹੁਤ ਘੱਟ ਕੈਲੋਰੀ ਹੁੰਦੀ ਹੈ। ਇਹ ਸਰੀਰ ਨੂੰ ਡੀਟੌਕਸਫਾਈ ਕਰਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਤਰਬੂਜ (watermelon)
ਗਰਮੀਆਂ ਵਿੱਚ ਤਰਬੂਜ ਖਾਣਾ ਸਿਹਤ ਦੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ ਵਿੱਚ ਕਾਰਬੋਹਾਈਡਰੇਟ, ਪ੍ਰੋਟੀਨ, ਫਾਈਬਰ, ਸੋਡੀਅਮ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਜੇਕਰ ਤੁਸੀਂ ਲੰਬੇ ਸਮੇਂ ਤੱਕ ਹਾਈਡ੍ਰੇਟਿਡ ਰਹਿਣਾ ਚਾਹੁੰਦੇ ਹੋ ਤਾਂ ਤਰਬੂਜ ਦਾ ਸੇਵਨ ਕਰੋ। ਇਸ ਨਾਲ ਦਿਲ ਸੰਬੰਧੀ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ ਅਤੇ ਦਿਲ ਵੀ ਸਿਹਤਮੰਦ ਰਹਿੰਦਾ ਹੈ।
ਸੇਬ (apple)
ਤੁਸੀਂ ਆਸਾਨੀ ਨਾਲ ਖਾਲੀ ਪੇਟ ਸੇਬ ਖਾ ਸਕਦੇ ਹੋ। ਸੇਬ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਫਾਈਬਰ, ਆਇਰਨ, ਸੋਡੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਸਰੀਰ 'ਚੋਂ ਕਮਜ਼ੋਰੀ ਦੂਰ ਕਰਨ ਦੇ ਨਾਲ-ਨਾਲ ਸੇਬ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਵੀ ਮਦਦ ਕਰਦਾ ਹੈ। ਇਹ ਖਰਾਬ ਕੋਲੈਸਟ੍ਰੋਲ ਦੀ ਬਿਮਾਰੀ ਨੂੰ ਵੀ ਠੀਕ ਕਰਦਾ ਹੈ।
Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Check out below Health Tools-
Calculate Your Body Mass Index ( BMI )