Eat Garlic Empty Stomach: ਲਸਣ ਹਰ ਘਰ ਦੀ ਰਸੋਈ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਦਾਲ ਹੋਵੇ ਜਾਂ ਸਬਜ਼ੀ, ਲਸਣ ਸਭ ਦੇ ਨਾਲ ਵਰਤਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਸਾਧਾਰਨ ਦਿਖਣ ਵਾਲੇ ਲਸਣ ਵਿੱਚ ਕਈ ਹੈਰਾਨੀਜਨਕ ਗੁਣ ਛੁਪੇ ਹੋਏ ਹਨ ਜੋ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹਨ। ਵਿਗਿਆਨਕ ਅਧਿਐਨਾਂ ਤੋਂ ਪਤਾ ਚੱਲਿਆ ਹੈ ਕਿ ਲਸਣ ਦਾ ਸੇਵਨ ਕਰਨ ਨਾਲ ਕਈ ਖ਼ਤਰਨਾਕ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ। ਇਸ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਲਸਣ ਦੀ ਇੱਕ ਕਲੀ ਖਾ ਕੇ ਤੁਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ...


ਜਾਣੋ ਖਾਲੀ ਪੇਟ ਲਸਣ ਕਿਉਂ ਖਾਂਦੇ ਹਨ, ਜਾਣੋ


ਲਸਣ ਵਿੱਚ ਕਈ ਗੁਣ ਹੁੰਦੇ ਹਨ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਪਰ ਇਨ੍ਹਾਂ ਗੁਣਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਲਸਣ ਨੂੰ ਸਹੀ ਤਰੀਕੇ ਨਾਲ ਅਤੇ ਸਹੀ ਸਮੇਂ 'ਤੇ ਖਾਣਾ ਚਾਹੀਦਾ ਹੈ। ਮਾਹਰਾਂ ਅਨੁਸਾਰ ਸਵੇਰੇ ਖਾਲੀ ਪੇਟ ਲਸਣ ਖਾਣਾ ਸਭ ਤੋਂ ਵੱਧ ਫਾਇਦੇਮੰਦ ਹੁੰਦਾ ਹੈ। ਲਸਣ ਨੂੰ ਖਾਲੀ ਪੇਟ ਖਾਣ ਨਾਲ ਇਸ ਦੇ ਤੱਤ ਸਰੀਰ ਵਿੱਚ ਆਸਾਨੀ ਨਾਲ ਜਜ਼ਬ ਹੋ ਜਾਂਦੇ ਹਨ ਅਤੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੰਦੇ ਹਨ। ਇਹ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ, ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ ਅਤੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਂਦਾ ਹੈ। ਇਸ ਤੋਂ ਇਲਾਵਾ ਇਹ ਸ਼ੂਗਰ ਲੈਵਲ ਨੂੰ ਕੰਟਰੋਲ ਕਰਕੇ ਡਾਇਬੀਟੀਜ਼ ਵਿਚ ਮਦਦਗਾਰ ਹੈ ਅਤੇ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ। ਇਸ ਲਈ ਜੇ ਤੁਸੀਂ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੁੰਦੇ ਹੋ ਤਾਂ ਖਾਲੀ ਪੇਟ ਲਸਣ ਜ਼ਰੂਰ ਖਾਓ।


ਬਲੱਡ ਪ੍ਰੈਸ਼ਰ ਅਤੇ blood clots ਨੂੰ ਘਟਾਉਂਦੈ


ਖਾਲੀ ਪੇਟ ਲਸਣ ਖਾਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਲਸਣ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਸਥਿਰ ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਇਹ ਖੂਨ ਵਿੱਚ ਥੱਕੇ ਬਣਨ ਦੀ ਸੰਭਾਵਨਾ ਨੂੰ ਘਟਾਉਂਦਾ ਹੈ। ਲਸਣ ਖੂਨ ਦੇ ਗੇੜ ਨੂੰ ਸੁਧਾਰਦਾ ਹੈ ਜੋ blood clots ਬਣਨ ਦੇ ਜੋਖਮ ਨੂੰ ਘਟਾਉਂਦਾ ਹੈ।


ਕੋਲੈਸਟ੍ਰੋਲ ਅਤੇ ਦਿਲ ਦੇ ਰੋਗੀਆਂ ਲਈ ਹੈ ਫਾਇਦੇਮੰਦ



ਖਾਲੀ ਪੇਟ ਲਸਣ ਖਾਣ ਨਾਲ ਕੋਲੈਸਟ੍ਰੋਲ ਘੱਟ ਹੁੰਦਾ ਹੈ। ਲਸਣ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਹ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਵਿੱਚ ਵੀ ਫਾਇਦੇਮੰਦ ਹੈ। ਲਸਣ ਖਰਾਬ ਕੋਲੈਸਟ੍ਰੋਲ ਨੂੰ ਘਟਾ ਕੇ ਦਿਲ ਦੀ ਸਿਹਤ ਨੂੰ ਸੁਧਾਰਦਾ ਹੈ।