ਭਾਰਤ ਵਿੱਚ ਆਲੂ ਦੀ ਖਪਤ ਇੰਝ ਹੁੰਦੀ ਹੈ ਕਿ ਸਮਝੋ ਸਵੇਰ ਆਲੂ ਦੇ ਪਰਾਠਿਆਂ ਨਾਲ ਸ਼ੁਰੂ ਹੁੰਦੀ ਹੈ ਤਾਂ ਰਾਤ ਨੂੰ ਆਲੂ ਦੀ ਸਬਜ਼ੀ ਬਣਾ ਲਈ ਜਾਂਦੀ ਹੈ। ਜੇਕਰ ਜ਼ਿਆਦਾ ਮਾਤਰਾ 'ਚ ਆਲੂਆਂ ਦਾ ਸੇਵਨ ਕੀਤਾ ਜਾਵੇ ਤਾਂ ਇਹ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਦੇ ਨਾਲ ਹੀ ਸਰੀਰ 'ਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੋ ਸਕਦੀਆਂ ਹਨ।


ਹਾਲਾਂਕਿ ਆਲੂ ਸਵਾਦ ਦੇ ਨਾਲ-ਨਾਲ ਪੋਸ਼ਣ ਪੱਖੋਂ ਵੀ ਭਰਪੂਰ ਹੁੰਦਾ ਹੈ ਅਤੇ ਵਿਟਾਮਿਨ ਬੀ6, ਸੀ, ਕੇ ਤੋਂ ਇਲਾਵਾ ਇਸ 'ਚ ਫਾਈਬਰ, ਆਇਰਨ, ਫਾਸਫੋਰਸ ਵਰਗੇ ਕਈ ਹੋਰ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ ਪਰ ਇਸ 'ਚ ਕਾਰਬੋਹਾਈਡ੍ਰੇਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਨੁਕਸਾਨਦੇਹ ਹੋ ਸਕਦਾ ਹੈ। ਫਿਲਹਾਲ ਆਓ ਜਾਣਦੇ ਹਾਂ ਕਿ ਜ਼ਿਆਦਾ ਆਲੂ ਖਾਣ ਦੇ ਕੀ ਨੁਕਸਾਨ ਹੁੰਦੇ ਹਨ।


ਜ਼ਿਆਦਾ ਆਲੂ ਖਾਣ ਨਾਲ ਇਨ੍ਹਾਂ ਗੰਭੀਰ ਬੀਮਾਰੀਆਂ ਦਾ ਖਤਰਾ ਵਧ ਸਕਦਾ ਹੈ:


ਆਲੂ 'ਚ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਸਰੀਰ 'ਚ ਗਲੂਕੋਜ਼ ਦੀ ਮਾਤਰਾ ਵਧਾਉਂਦਾ ਹੈ। ਇਸ ਲਈ ਇਹ ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੈ।


ਬਹੁਤ ਜ਼ਿਆਦਾ ਆਲੂ ਖਾਣ ਨਾਲ ਸਰੀਰ 'ਚ ਪੋਟਾਸ਼ੀਅਮ ਦਾ ਪੱਧਰ ਵੱਧ ਜਾਂਦਾ ਹੈ, ਜਿਸ ਨਾਲ ਸਾਹ ਲੈਣ 'ਚ ਤਕਲੀਫ, ਦਰਦ ਅਤੇ ਉਲਟੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।


ਆਲੂ 'ਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਮੋਟਾਪੇ ਦਾ ਖਤਰਾ ਵਧ ਜਾਂਦਾ ਹੈ। ਇਸ ਕਾਰਨ ਤੁਸੀਂ ਮੋਟਾਪੇ ਦਾ ਵੀ ਸ਼ਿਕਾਰ ਹੋ ਸਕਦੇ ਹੋ।


ਆਲੂਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਐਸੀਡਿਟੀ, ਖੱਟੇ ਡਕਾਰ, ਦਿਲ ਵਿੱਚ ਜਲਨ, ਪੇਟ ਵਿੱਚ ਗੈਸ ਅਤੇ ਸੋਜ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।


ਨੀਲੇ ਰੰਗ ਦੇ ਜਾਂ ਪੁੰਗਰੇ ਹੋਏ ਆਲੂ ਖਾਣ ਨਾਲ ਸਰੀਰ 'ਚ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ, ਤੁਹਾਨੂੰ ਹਮੇਸ਼ਾ ਇਸ ਦਾ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
 


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial