Egg Side Effects: ਦਿਨ 'ਚ ਕਿੰਨੇ ਆਂਡੇ ਖਾਣਾ ਸੁਰੱਖਿਅਤ, ਨਹੀਂ ਪਤਾ ਤਾਂ ਸਿਹਤ ਨੂੰ ਭੁਗਤਣਾ ਪੈ ਸਕਦੈ ਨੁਕਸਾਨ
ਆਂਡੇ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਗਿਆ ਹੈ। ਇਸ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਨੂੰ ਸਿਹਤਮੰਦ ਬਣਾਉਣ ਵਿੱਚ ਮਦਦ ਕਰਦੇ ਹਨ। ਜੇਕਰ ਆਂਡੇ ਨੂੰ ਸੁਪਰਫੂਡ ਦੀ ਸ਼੍ਰੇਣੀ 'ਚ ਸ਼ਾਮਲ ਕੀਤਾ ਜਾਵੇ ਤਾਂ ਗਲਤ ਨਹੀਂ ਹੋਵੇਗਾ।
Egg Eating Side Effects : ਆਂਡੇ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਗਿਆ ਹੈ। ਇਸ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਨੂੰ ਸਿਹਤਮੰਦ ਬਣਾਉਣ ਵਿੱਚ ਮਦਦ ਕਰਦੇ ਹਨ। ਜੇਕਰ ਆਂਡੇ ਨੂੰ ਸੁਪਰਫੂਡ ਦੀ ਸ਼੍ਰੇਣੀ 'ਚ ਸ਼ਾਮਲ ਕੀਤਾ ਜਾਵੇ ਤਾਂ ਗਲਤ ਨਹੀਂ ਹੋਵੇਗਾ। ਕੋਈ ਵੀ ਚੀਜ਼ ਜੇਕਰ ਲੋੜ ਤੋਂ ਵੱਧ ਖਾਧੀ ਜਾਵੇ ਤਾਂ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜੀ ਹਾਂ, ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ ਕਿ ਤੁਹਾਨੂੰ ਇੱਕ ਦਿਨ ਵਿੱਚ ਕਿੰਨੇ ਆਂਡੇ ਖਾਣੇ ਚਾਹੀਦੇ ਹਨ ਅਤੇ ਜੇਕਰ ਤੁਸੀਂ ਇਸ ਮਾਤਰਾ ਤੋਂ ਵੱਧ ਸੇਵਨ ਕਰਦੇ ਹੋ, ਤਾਂ ਇਸਦੇ (ਆਂਡਿਆਂ ਦੇ ਸਾਈਡ ਇਫੈਕਟਸ) ਦਾ ਕੀ ਨੁਕਸਾਨ ਹੋ ਸਕਦਾ ਹੈ।
ਬਲੱਡ ਸ਼ੂਗਰ ਵਧਾਉਂਦਾ ਹੈ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਜ਼ਿਆਦਾ ਆਂਡੇ ਦਾ ਸੇਵਨ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ। ਅੰਡੇ ਇਨਸੁਲਿਨ ਪ੍ਰਤੀਰੋਧ ਦੇ ਜੋਖਮ ਨੂੰ ਵਧਾ ਕੇ ਬਲੱਡ ਸ਼ੂਗਰ ਦੇ ਪੱਧਰ 'ਤੇ ਮਾੜਾ ਪ੍ਰਭਾਵ ਪਾਉਂਦੇ ਹਨ। ਅਜਿਹੇ ਲੋਕਾਂ ਨੂੰ ਦਿਨ 'ਚ ਸਿਰਫ ਤਿੰਨ ਅੰਡੇ ਦਾ ਸੇਵਨ ਕਰਨਾ ਚਾਹੀਦਾ ਹੈ।
ਕੋਲੈਸਟ੍ਰੋਲ ਦਾ ਪੱਧਰ ਵਧਾਉਂਦਾ ਹੈ
1 ਅੰਡੇ ਵਿੱਚ 186 ਮਿਲੀਗ੍ਰਾਮ ਕੋਲੈਸਟ੍ਰੋਲ ਹੁੰਦਾ ਹੈ। ਜੇਕਰ ਤੁਸੀਂ ਜ਼ਿਆਦਾ ਅੰਡੇ ਦਾ ਸੇਵਨ ਕਰਦੇ ਹੋ ਤਾਂ ਇਹ ਬੈੱਡ ਕੋਲੈਸਟ੍ਰੋਲ ਲੈਵਲ ਵਧਾਉਣ 'ਚ ਮਦਦ ਕਰਦਾ ਹੈ। ਜਿਸ ਕਾਰਨ ਤੁਹਾਨੂੰ ਦਿਲ ਦੀ ਸਮੱਸਿਆ ਵੀ ਹੋ ਸਕਦੀ ਹੈ। ਜੇਕਰ ਤੁਹਾਨੂੰ ਪਹਿਲਾਂ ਤੋਂ ਹੀ ਦਿਲ ਦੀ ਸਮੱਸਿਆ ਹੈ ਤਾਂ ਵੀ ਤੁਹਾਨੂੰ ਆਂਡੇ ਦਾ ਸੇਵਨ ਧਿਆਨ ਨਾਲ ਕਰਨਾ ਚਾਹੀਦਾ ਹੈ।
ਬਲੋਟਿੰਗ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ
ਤੁਹਾਨੂੰ ਦੱਸ ਦੇਈਏ ਕਿ ਕੁਝ ਲੋਕਾਂ ਨੂੰ ਜ਼ਿਆਦਾ ਆਂਡੇ ਖਾਣ ਨਾਲ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਵੇਂ ਕਿ ਉਨ੍ਹਾਂ ਨੂੰ ਪੇਟ ਵਿੱਚ ਗੈਸ ਜਾਂ ਫੁੱਲਣ ਦੀ ਸਮੱਸਿਆ ਹੋਣ ਲੱਗਦੀ ਹੈ। ਅਸਲ 'ਚ ਆਂਡਾ ਪਾਚਨ ਤੰਤਰ 'ਤੇ ਭਾਰੀ ਪੈ ਸਕਦਾ ਹੈ, ਜਿਸ ਕਾਰਨ ਪੇਟ 'ਚ ਦਰਦ ਹੋਣ ਦੀ ਸੰਭਾਵਨਾ ਰਹਿੰਦੀ ਹੈ। ਇਸ ਲਈ ਇਸ ਦੀ ਮਾਤਰਾ ਨੂੰ ਧਿਆਨ 'ਚ ਰੱਖ ਕੇ ਹੀ ਇਸ ਦਾ ਸੇਵਨ ਕਰੋ।
ਇਸ ਲਈ ਜੇਕਰ ਤੁਸੀਂ ਦਿਨ 'ਚ ਤਿੰਨ ਤੋਂ ਜ਼ਿਆਦਾ ਅੰਡੇ ਨਹੀਂ ਖਾਂਦੇ ਤਾਂ ਇਹ ਸਿਹਤ ਲਈ ਬਿਹਤਰ ਹੋਵੇਗਾ।
Check out below Health Tools-
Calculate Your Body Mass Index ( BMI )