ਪੜਚੋਲ ਕਰੋ

Vitamin Deficiency Symptoms : ਕੀ ਪੂਰੀ ਨੀਂਦ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ? ਨਜ਼ਰਅੰਦਾਜ਼ ਕੀਤਾ ਤਾਂ ਬਣ ਸਕਦੀ ਹੈ ਗੰਭੀਰ ਬਿਮਾਰੀ !

Vitamin Deficiency Symptoms : ਜੇਕਰ ਤੁਹਾਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਹਰ ਵੇਲੇ ਥਕਾਵਟ ਮਹਿਸੂਸ ਹੁੰਦੀ ਹੈ ਜਾਂ ਤੁਹਾਡੇ ਨੱਖੁਨ ਵਾਰ-ਵਾਰ ਟੁੱਟ ਜਾਂਦੇ ਹਨ ਤਾਂ ਇਹ ਸਰੀਰ ਵੱਲੋਂ ਦਿੱਤਾ ਗਿਆ ਸੰਕੇਤ ਹੋ ਸਕਦਾ ਹੈ ਕਿ ਸਰੀਰ ਵਿੱਚ ਕਿਸੇ

Vitamin Deficiency Symptoms : ਜੇਕਰ ਤੁਹਾਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਹਰ ਵੇਲੇ ਥਕਾਵਟ ਮਹਿਸੂਸ ਹੁੰਦੀ ਹੈ ਜਾਂ ਤੁਹਾਡੇ ਨੱਖੁਨ ਵਾਰ-ਵਾਰ ਟੁੱਟ ਜਾਂਦੇ ਹਨ ਤਾਂ ਇਹ ਸਰੀਰ ਵੱਲੋਂ ਦਿੱਤਾ ਗਿਆ ਸੰਕੇਤ ਹੋ ਸਕਦਾ ਹੈ ਕਿ ਸਰੀਰ ਵਿੱਚ ਕਿਸੇ ਜ਼ਰੂਰੀ ਪੋਸ਼ਕ ਤੱਤ ਦੀ ਕਮੀ ਹੈ। ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ, ਗਲਤ ਖਾਣ-ਪੀਣ, ਵੱਧਦਾ ਤਣਾਅ ਅਤੇ ਪੈਕਡ ਫੂਡ ਦੀ ਆਦਤ ਕਾਰਨ ਪੋਸ਼ਣ ਦੀ ਕਮੀ ਆਮ ਹੁੰਦੀ ਜਾ ਰਹੀ ਹੈ। ਸਮੱਸਿਆ ਇਹ ਹੈ ਕਿ ਇਸ ਦੇ ਲੱਛਣ ਹੌਲੀ-ਹੌਲੀ ਸਾਹਮਣੇ ਆਉਂਦੇ ਹਨ, ਜਿਸ ਕਰਕੇ ਲੋਕ ਇਨ੍ਹਾਂ ਨੂੰ ਅਕਸਰ ਨਜ਼ਰਅੰਦਾਜ ਕਰ ਦਿੰਦੇ ਹਨ।

ਮਾਹਿਰ ਕੀ ਕਹਿੰਦੇ ਹਨ?

ਫਰੀਦਾਬਾਦ ਦੇ ਅਮ੍ਰਿਤਾ ਹਸਪਤਾਲ ਦੇ ਅੰਦਰੂਨੀ ਰੋਗਾਂ ਦੇ ਮਾਹਿਰ ਡਾ. ਮੋਹਿਤ ਸ਼ਰਮਾ ਮੁਤਾਬਕ, ਪੋਸ਼ਣ ਦੀ ਕਮੀ ਲੋਕਾਂ ਦੀ ਸੋਚ ਤੋਂ ਕਾਫ਼ੀ ਵੱਧ ਆਮ ਹੈ, ਖ਼ਾਸ ਕਰਕੇ ਸ਼ਹਿਰੀ ਇਲਾਕਿਆਂ ਵਿੱਚ। ਉਨ੍ਹਾਂ ਦੇ ਅਨੁਸਾਰ ਇਸ ਦੇ ਲੱਛਣ ਸ਼ੁਰੂ ਵਿੱਚ ਹਲਕੇ ਅਤੇ ਆਮ ਹੁੰਦੇ ਹਨ, ਇਸ ਲਈ ਸਮੇਂ ਸਿਰ ਪਛਾਣ ਕਰਨਾ ਔਖਾ ਹੋ ਜਾਂਦਾ ਹੈ।

ਵਿਟਾਮਿਨ ਦੀ ਕਮੀ ਦੇ ਮੁੱਖ ਲੱਛਣ

ਲਗਾਤਾਰ ਥਕਾਵਟ ਮਹਿਸੂਸ ਹੋਣਾ – ਜੇ ਪੂਰੀ ਨੀਂਦ ਤੋਂ ਬਾਅਦ ਵੀ ਸਰੀਰ ਵਿੱਚ ਸੁਸਤੀ ਰਹਿੰਦੀ ਹੈ ਤਾਂ ਇਹ ਜ਼ਰੂਰੀ ਪੋਸ਼ਕ ਤੱਤਾਂ ਦੀ ਕਮੀ ਦਾ ਸੰਕੇਤ ਹੋ ਸਕਦਾ ਹੈ। ਇਸ ਨਾਲ ਹੌਲੀ-ਹੌਲੀ ਕੰਮ ਕਰਨ ਦੀ ਸਮਰੱਥਾ ਅਤੇ ਊਰਜਾ ਦੋਵੇਂ ਪ੍ਰਭਾਵਿਤ ਹੋ ਸਕਦੇ ਹਨ।

ਵਾਲਾਂ ਦਾ ਵੱਧ ਝੜਨਾ – ਮੌਸਮ ਬਦਲਣ ਨਾਲ ਕੁਝ ਵਾਲ ਝੜਨਾ ਆਮ ਗੱਲ ਹੈ, ਪਰ ਜੇ ਇਹ ਲਗਾਤਾਰ ਅਤੇ ਜ਼ਿਆਦਾ ਹੋਵੇ, ਤਾਂ ਇਹ ਸਰੀਰ ਵਿੱਚ ਪੋਸ਼ਣ ਦੀ ਕਮੀ ਦਾ ਨਤੀਜਾ ਹੋ ਸਕਦਾ ਹੈ। ਜੜ੍ਹਾਂ ਨੂੰ ਪੂਰਾ ਪੋਸ਼ਣ ਨਾ ਮਿਲਣ ਕਾਰਨ ਵਾਲਾਂ ਦਾ ਕੁਦਰਤੀ ਵਿਕਾਸ ਪ੍ਰਭਾਵਿਤ ਹੁੰਦਾ ਹੈ।

ਇਹ ਲੱਛਣ ਵੀ ਹੋ ਸਕਦੇ ਹਨ

ਵਾਰ-ਵਾਰ ਮੂੰਹ ਵਿੱਚ ਛਾਲੇ ਜਾਂ ਹੋਠ ਫੱਟਣਾ – ਇਸ ਨੂੰ ਛੋਟੀ ਸਮੱਸਿਆ ਸਮਝ ਕੇ ਅਣਡਿੱਠਾ ਨਾ ਕਰੋ। ਇਹ ਵੀ ਪੋਸ਼ਣ ਦੀ ਕਮੀ ਦਾ ਸੰਕੇਤ ਹੋ ਸਕਦਾ ਹੈ।

ਹੱਥਾਂ-ਪੈਰਾਂ ਵਿੱਚ ਝਿਨਝਿਨਾਹਟ ਜਾਂ ਸੁੰਨਪਣ – ਇਹ ਲੱਛਣ ਨਸਾਂ 'ਤੇ ਪੈ ਰਹੇ ਅਸਰ ਵੱਲ ਇਸ਼ਾਰਾ ਕਰ ਸਕਦਾ ਹੈ। ਸਮੇਂ ਸਿਰ ਧਿਆਨ ਨਾ ਦਿੱਤਾ ਜਾਵੇ ਤਾਂ ਸਮੱਸਿਆ ਗੰਭੀਰ ਹੋ ਸਕਦੀ ਹੈ।

ਚਮੜੀ ਦਾ ਪੀਲਾ ਪੈਣਾ ਅਤੇ ਨੱਖੁਨਾਂ ਦਾ ਕਮਜ਼ੋਰ ਹੋਣਾ – ਜੇ ਚਿਹਰਾ ਫਿੱਕਾ ਦਿਸਣ ਲੱਗੇ ਜਾਂ ਨੱਖੁਨ ਵਾਰ-ਵਾਰ ਟੁੱਟਣ, ਤਾਂ ਇਹ ਵੀ ਸਰੀਰ ਵਿੱਚ ਜ਼ਰੂਰੀ ਪੋਸ਼ਕ ਤੱਤਾਂ ਦੀ ਕਮੀ ਦਾ ਸੰਕੇਤ ਹੋ ਸਕਦਾ ਹੈ।
ਕਿਵੇਂ ਲੱਗ ਸਕਦਾ ਹੈ ਪਤਾ?

ਡਾ. ਮੋਹਿਤ ਸ਼ਰਮਾ ਦੇ ਅਨੁਸਾਰ, ਚੰਗੀ ਗੱਲ ਇਹ ਹੈ ਕਿ ਪੋਸ਼ਕ ਤੱਤਾਂ ਦੀ ਕਮੀ ਦਾ ਪਤਾ ਇੱਕ ਸਧਾਰਣ ਖੂਨ ਦੀ ਜਾਂਚ ਨਾਲ ਲੱਗ ਸਕਦਾ ਹੈ। ਸਮੇਂ ਸਿਰ ਖਾਣ-ਪੀਣ ਵਿੱਚ ਸੁਧਾਰ ਕਰਕੇ ਜਾਂ ਡਾਕਟਰ ਦੀ ਸਲਾਹ ਨਾਲ ਲੋੜ ਅਨੁਸਾਰ ਸਪਲੀਮੈਂਟ ਲੈ ਕੇ ਵੱਡੀਆਂ ਸਿਹਤ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਸਰੀਰ ਵੱਲੋਂ ਮਿਲਣ ਵਾਲੇ ਛੋਟੇ-ਛੋਟੇ ਸੰਕੇਤਾਂ ਨੂੰ ਸਮਝਣਾ ਹੀ ਚੰਗੀ ਸਿਹਤ ਵੱਲ ਪਹਿਲਾ ਕਦਮ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

Advertisement

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget