Garlic Benefits In Winter: ਸਰਦੀਆਂ ਵਿੱਚ ਲੱਸਣ ਦੀ ਇੱਕ ਕਲੀ ਖਾਣਾ ਦਵਾਈ ਵਾਂਗ ਕੰਮ ਕਰਦਾ, ਜਾਣੋ ਕਿਵੇਂ ਇਸਦਾ ਸੇਵਨ ਕੀਤਾ ਜਾਵੇ?
Health Tips: ਲੱਸਣ ਵਿੱਚ ਕੁਦਰਤੀ ਤੌਰ 'ਤੇ ਐਂਟੀਬਾਇਓਟਿਕ, ਐਂਟੀਵਾਇਰਲ ਅਤੇ ਐਂਟੀਫੰਗਲ ਗੁਣ ਪਾਏ ਜਾਂਦੇ ਹਨ। ਇਹ ਗੁਣ ਸਰਦੀਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਲਈ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਕਿਵੇਂ?
Garlic Benefits : ਸਰਦੀਆਂ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ। ਜਿਸ ਕਰਕੇ ਲੋਕ ਗਰਮ ਕੱਪੜੇ ਪਾ ਕੇ ਆਪਣੇ ਆਪ ਨੂੰ ਠੰਡ ਤੋਂ ਬਚਾਅ ਰਹੇ ਹਨ। ਸਰਦੀਆਂ ਦੇ ਮੌਸਮ 'ਚ ਸਰੀਰ ਦੀ ਇਮਿਊਨਿਟੀ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਜਿਸ ਕਰਕੇ ਇਸ ਮੌਸਮ 'ਚ ਲੱਸਣ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਲੱਸਣ 'ਚ ਅਜਿਹੇ ਕਈ ਗੁਣ ਪਾਏ ਜਾਂਦੇ ਹਨ ਜੋ ਜ਼ੁਕਾਮ ਅਤੇ ਫਲੂ ਵਰਗੀਆਂ ਬਿਮਾਰੀਆਂ ਨਾਲ ਲੜਨ ਅਤੇ ਰੋਕਣ 'ਚ ਮਦਦ ਕਰਦੇ ਹਨ। ਸਰਦੀਆਂ ਦੇ ਮੌਸਮ ਵਿੱਚ ਰੋਜ਼ਾਨਾ ਲੱਸਣ ਦੀ ਇੱਕ ਕਲੀ ਖਾਣ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਤੋਂ ਇਲਾਵਾ ਇਹ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।
ਲੱਸਣ ਖਾਣ ਨਾਲ ਸਰੀਰ ਵਿੱਚ ਐਂਟੀਆਕਸੀਡੈਂਟ ਵਧਦੇ ਹਨ ਜੋ ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ। ਇਹ ਖੂਨ ਨੂੰ ਪਤਲਾ ਕਰਕੇ ਧਮਨੀਆਂ ਨੂੰ ਸਿਹਤਮੰਦ ਰੱਖਦਾ ਹੈ। ਇਸ ਤਰ੍ਹਾਂ ਸਰਦੀਆਂ ਵਿੱਚ ਲੱਸਣ ਦੀ ਇੱਕ ਕਲੀ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਇਸ ਬਾਰੇ..
ਜ਼ੁਕਾਮ ਅਤੇ ਖਾਂਸੀ 'ਚ ਫਾਇਦੇਮੰਦ ਹੈ
ਸਰਦੀਆਂ ਵਿੱਚ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਆਮ ਹੋ ਜਾਂਦੀਆਂ ਹਨ। ਬਦਲਦਾ ਮੌਸਮ ਬੱਚਿਆਂ ਅਤੇ ਵੱਡਿਆਂ ਦੋਵਾਂ ਲਈ ਲਾਗ ਦੇ ਜੋਖਮ ਨੂੰ ਵਧਾਉਂਦਾ ਹੈ। ਹੁਣ ਵੀ ਜੇ ਤੁਸੀਂ ਦੇਖੋਗੇ ਤਾਂ ਕਈ ਘਰਾਂ ਦੇ ਵਿੱਚ ਲੋਕ ਜ਼ੁਕਾਮ-ਖੰਘ ਦੀ ਲਪੇਟ ਦੇ ਵਿੱਚ ਨਜ਼ਰ ਆ ਜਾਣਗੇ। ਪਰ ਜੇਕਰ ਤੁਸੀਂ ਨਿਯਮਿਤ ਤੌਰ 'ਤੇ ਆਪਣੀ ਡਾਈਟ 'ਚ ਲੱਸਣ ਦਾ ਸੇਵਨ ਕਰਦੇ ਹੋ ਤਾਂ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਬਚ ਸਕਦੇ ਹੋ।
ਲੱਸਣ ਵਿੱਚ ਕੁਦਰਤੀ ਤੌਰ 'ਤੇ ਐਂਟੀਵਾਇਰਲ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ। ਇਨ੍ਹਾਂ ਗੁਣਾਂ ਦੇ ਕਾਰਨ ਲੱਸਣ ਦਾ ਸੇਵਨ ਕਰਨ ਨਾਲ ਜ਼ੁਕਾਮ ਅਤੇ ਖਾਂਸੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਲੱਸਣ ਦੀ ਚਟਨੀ, ਸਬਜ਼ੀਆਂ ਵਿੱਚ ਲੱਸਣ ਮਿਲਾ ਕੇ ਜਾਂ ਕੱਚੀ ਲੱਸਣ ਦੀ ਕਲੀ ਖਾਣਾ, ਇਹ ਸਭ ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾ ਕੇ ਜ਼ੁਕਾਮ ਅਤੇ ਖਾਂਸੀ ਨੂੰ ਦੂਰ ਕਰਨ ਵਿੱਚ ਮਦਦ ਕਰਨਗੇ।
ਠੰਡ ਤੋਂ ਰਾਹਤ
ਲੱਸਣ ਵਿੱਚ ਗਰਮੀ ਪੈਦਾ ਕਰਨ ਦੇ ਗੁਣ ਹੁੰਦੇ ਹਨ, ਜੋ ਸਰੀਰ ਦਾ ਤਾਪਮਾਨ ਵਧਾਉਂਦਾ ਹੈ ਅਤੇ ਠੰਡ ਨੂੰ ਘੱਟ ਕਰਦਾ ਹੈ। ਲੱਸਣ ਦੇ ਸੇਵਨ ਨਾਲ ਖੂਨ ਦਾ ਸੰਚਾਰ ਵਧਦਾ ਹੈ, ਜਿਸ ਨਾਲ ਹੱਥਾਂ-ਪੈਰਾਂ ਨੂੰ ਗਰਮੀ ਮਿਲਦੀ ਹੈ ਅਤੇ ਜ਼ੁਕਾਮ ਤੋਂ ਰਾਹਤ ਮਿਲਦੀ ਹੈ। ਇਸ ਲਈ ਸਰਦੀਆਂ ਵਿੱਚ ਲੱਸਣ ਨੂੰ ਖਾਣਾ ਪਕਾਉਣ ਜਾਂ ਕੱਚਾ ਲੱਸਣ ਖਾਣ ਨਾਲ ਸਰੀਰ ਨੂੰ ਠੰਡ ਤੋਂ ਰਾਹਤ ਮਿਲਦੀ ਹੈ। ਠੰਡ ਤੋਂ ਬਚਣ ਦਾ ਇਹ ਕੁਦਰਤੀ ਤਰੀਕਾ ਹੈ। ਜਿਨ੍ਹਾਂ ਲੋਕਾਂ ਨੂੰ ਜ਼ਿਆਦਾ ਠੰਡ ਮਹਿਸੂਸ ਹੁੰਦੀ ਹੈ ਉਨ੍ਹਾਂ ਨੂੰ ਇਸ ਨੂੰ ਆਪਣੇ ਭੋਜਨ ਦੇ ਵਿੱਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
ਲੱਸਣ ਨਾਲ ਇਮਿਊਨਿਟੀ ਵਧਾਓ
ਸਰਦੀਆਂ ਦੇ ਮੌਸਮ ਵਿੱਚ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਕਮਜ਼ੋਰ ਹੋ ਜਾਂਦੀ ਹੈ। ਇਸ ਮੌਸਮ 'ਚ ਵਾਇਰਸ ਅਤੇ ਬੈਕਟੀਰੀਆ ਸਰਗਰਮ ਹੋ ਜਾਂਦੇ ਹਨ ਜੋ ਜ਼ੁਕਾਮ, ਖੰਘ, ਬੁਖਾਰ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ। ਅਜਿਹੀ ਸਥਿਤੀ ਵਿੱਚ ਇਮਿਊਨਿਟੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਲੱਸਣ ਵਿੱਚ ਐਲੀਸਿਨ ਨਾਮ ਦਾ ਇੱਕ ਮਿਸ਼ਰਣ ਹੁੰਦਾ ਹੈ ਜਿਸ ਵਿੱਚ ਐਂਟੀਬੈਕਟੀਰੀਅਲ, ਐਂਟੀਵਾਇਰਲ ਅਤੇ ਇਮਿਊਨੋਮੋਡਿਊਲੇਟਰੀ ਗੁਣ ਹੁੰਦੇ ਹਨ। ਇਹ ਗੁਣ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦੇ ਹਨ। ਇਸ ਲਈ ਸਰਦੀਆਂ ਵਿੱਚ ਲੱਸਣ ਦਾ ਸੇਵਨ ਕਰਨ ਨਾਲ ਇਮਿਊਨਿਟੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
Check out below Health Tools-
Calculate Your Body Mass Index ( BMI )