Garlic For Heart Health: ਲਸਣ ਦੀ ਵਰਤੋਂ ਜ਼ਿਆਦਾਤਰ ਹਰ ਘਰ ਵਿੱਚ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਲਸਣ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦਾ ਹੈ ਸਗੋਂ ਤੁਹਾਡੇ ਦਿਲ ਦਾ ਵੀ ਖ਼ਿਆਲ ਰੱਖਦਾ ਹੈ। ਦੱਸ ਦੇਈਏ ਕਿ ਅੱਜ ਕੱਲ੍ਹ ਲੋਕ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਆਪਣੀ ਸਿਹਤ ਦਾ ਧਿਆਨ ਨਹੀਂ ਰੱਖ ਪਾਉਂਦੇ ਹਨ, ਜਿਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਉਨ੍ਹਾਂ ਨੂੰ ਘੇਰ ਲੈਂਦੀਆਂ ਹਨ। ਅਜਿਹੇ 'ਚ ਜੇ ਤੁਸੀਂ ਵੀ ਦਿਲ ਦੀ ਬੀਮਾਰੀ ਤੋਂ ਪੀੜਤ ਹੋ ਤਾਂ ਤੁਹਾਨੂੰ ਰੋਜ਼ਾਨਾ ਲਸਣ ਦਾ ਸੇਵਨ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਲਸਣ ਦਾ ਸੇਵਨ ਕਰਨ ਦੇ ਕੀ ਫਾਇਦੇ ਹਨ?



ਦਿਲ ਦੇ ਰੋਗੀਆਂ ਲਈ ਲਸਣ ਖਾਣ ਦੇ ਫਾਇਦੇ-



ਖੂਨ ਦੇ ਗਤਲੇ



ਜੇ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਤੁਹਾਨੂੰ ਰੋਜ਼ਾਨਾ ਲਸਣ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ 'ਚ ਖੂਨ ਦੇ ਗਤਲੇ ਨਹੀਂ ਜੰਮਦੇ।



ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ-



ਰੋਜ਼ਾਨਾ ਲਸਣ ਦਾ ਸੇਵਨ ਕਰਨ ਨਾਲ ਦਿਲ ਦੀ ਬੀਮਾਰੀ ਨਹੀਂ ਹੁੰਦੀ।ਇਸ ਦੀ ਵਜ੍ਹਾ ਹੈ ਲਸਣ ਦਾ ਅਰਕ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਲਈ ਹਾਈ ਬੀਪੀ ਦੇ ਮਰੀਜ਼ਾਂ ਨੂੰ ਲਸਣ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।



ਕੋਲੈਸਟ੍ਰੋਲ ਰਹਿੰਦੈ ਕੰਟਰੋਲ 'ਚ 



ਦਿਲ ਦੇ ਰੋਗੀਆਂ ਦਾ ਕੋਲੈਸਟ੍ਰੋਲ ਦਾ ਪੱਧਰ ਵੱਧ ਜਾਂਦਾ ਹੈ। ਅਜਿਹੇ 'ਚ ਜੇ ਦਿਲ ਦੇ ਮਰੀਜ਼ ਰੋਜ਼ਾਨਾ ਲਸਣ ਦਾ ਸੇਵਨ ਕਰਦੇ ਹਨ ਤਾਂ ਇਹ ਤੁਹਾਡੇ ਵਧੇ ਹੋਏ ਕੋਲੈਸਟ੍ਰੋਲ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ, ਇਸ ਲਈ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਤੁਹਾਨੂੰ ਰੋਜ਼ਾਨਾ ਲਸਣ ਦੀਆਂ 2 ਕਲੀਆਂ ਖਾਣੀਆਂ ਚਾਹੀਦੀਆਂ ਹਨ।



ਤਣਾਅ ਕਰਦੇ ਦੂਰ



ਰੋਜ਼ਾਨਾ ਲਸਣ ਦਾ ਸੇਵਨ ਕਰਨ ਨਾਲ ਤੁਹਾਡਾ ਤਣਾਅ ਘੱਟ ਹੁੰਦਾ ਹੈ ਤੇ ਤੁਸੀਂ ਖੁਸ਼ ਮਹਿਸੂਸ ਕਰਦੇ ਹੋ। ਜੀ ਹਾਂ, ਜਿਸ ਵਿਅਕਤੀ ਨੂੰ ਘਬਰਾਹਟ ਮਹਿਸੂਸ ਹੁੰਦੀ ਹੈ, ਉਸ ਨੂੰ ਰੋਜ਼ਾਨਾ ਲਸਣ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਡਾ ਤਣਾਅ ਘੱਟ ਹੁੰਦਾ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ।



ਇੰਝ ਕਰੋ ਲਸਣ ਦੀ ਵਰਤੋਂ-



ਕੱਚੇ ਲਸਣ ਨੂੰ ਸਵੇਰੇ ਖਾਲੀ ਪੇਟ ਇੱਕ ਗਲਾਸ ਪਾਣੀ ਦੇ ਨਾਲ ਖਾਓ।
ਸੂਪ ਜਾਂ ਸਬਜ਼ੀ ਵਿੱਚ ਲਸਣ ਦੀ ਵਰਤੋਂ ਕਰੋ।