Ginger benefits: ਸਰਦੀਆਂ ਦੇ ਵਿੱਚ ਅਦਰਕ ਦੀ ਖੂਬ ਵਰਤੋਂ ਕੀਤੀ ਜਾਂਦੀ ਹੈ। ਸਬਜ਼ੀ ਤੋਂ ਇਲਾਵਾ ਅਦਰਕ ਤੋਂ ਬਿਨ੍ਹਾਂ ਚਾਹ ਪੀਣ ਦਾ ਸੁਆਦ ਅਧੂਰਾ ਲੱਗਦਾ ਹੈ। ਜੇਕਰ ਕਿਸੇ ਨੂੰ ਖੰਘ ਜਾਂ ਜ਼ੁਕਾਮ ਹੈ, ਤਾਂ ਅਕਸਰ ਅਦਰਕ ਦੀ ਚਾਹ ਜਾਂ ਅਦਰਕ ਦਾ ਕਾੜ੍ਹਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਅਦਰਕ (Ginger) ਦੀ ਵਰਤੋਂ ਆਯੁਰਵੇਦ (Ayurveda) ਵਿੱਚ ਦਵਾਈ ਦੇ ਰੂਪ ਵਿੱਚ ਕੀਤੀ ਜਾਂਦੀ ਹੈ। ਅਦਰਕ ਵਿੱਚ ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ, ਆਇਰਨ, ਜ਼ਿੰਕ, ਕਾਪਰ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਅਦਰਕ ਨਾ ਸਿਰਫ ਖਾਂਸੀ ਅਤੇ ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਫਾਇਦੇਮੰਦ ਹੁੰਦਾ ਹੈ, ਸਗੋਂ ਕਈ ਵੱਡੀਆਂ ਬਿਮਾਰੀਆਂ ਤੋਂ ਵੀ ਰਾਹਤ ਦਿੰਦਾ ਹੈ।
ਅਦਰਕ ਵਿੱਚ ਜਿੰਜਰੋਲ ਨਾਮਕ ਇੱਕ ਮਿਸ਼ਰਣ ਪਾਇਆ ਜਾਂਦਾ ਹੈ ਜੋ ਪੇਟ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਪੇਟ ਨਾਲ ਸਬੰਧਤ ਬਿਮਾਰੀਆਂ ਜਿਵੇਂ ਗੈਸ, ਐਸੀਡਿਟੀ, ਪੇਟ ਫੁੱਲਣਾ ਆਦਿ ਤੋਂ ਰਾਹਤ ਪਾਉਣ ਲਈ ਅਦਰਕ ਦਾ ਸੇਵਨ ਕਰਨਾ ਚਾਹੀਦਾ ਹੈ।
ਅਦਰਕ ਵਿੱਚ ਭਰਪੂਰ ਮਾਤਰਾ ਵਿੱਚ ਪੋਸ਼ਕ ਤੱਤ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਇਸ ਕਾਰਨ ਖੰਘ, ਜ਼ੁਕਾਮ ਅਤੇ ਗਲੇ ਦੀ ਖਰਾਸ਼ ਤੋਂ ਛੁਟਕਾਰਾ ਪਾਉਣ ਲਈ ਅਦਰਕ ਦੇ ਉਤਪਾਦਾਂ ਨੂੰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਅਦਰਕ 'ਚ ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟਸ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ ਜੋ ਸਰੀਰ 'ਚ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਕਾਫੀ ਮਦਦ ਕਰਦੀ ਹੈ। ਬੀਪੀ ਦੇ ਰੋਗੀਆਂ ਨੂੰ ਆਪਣੀ ਡਾਈਟ 'ਚ ਅਦਰਕ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਅਦਰਕ ਵਿੱਚ ਐਂਟੀ-ਇੰਫਲੇਮੇਟਰੀ, ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ ਜੋ ਭਾਰ ਘਟਾਉਣ ਲਈ ਫਾਇਦੇਮੰਦ ਸਾਬਤ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਕੈਲੋਰੀ ਬਹੁਤ ਜਲਦੀ ਬਰਨ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਤੋਂ ਪਰੇਸ਼ਾਨ ਹੋ ਤਾਂ ਅਦਰਕ ਖਾਣਾ ਸ਼ੁਰੂ ਕਰ ਦਿਓ।
ਅਦਰਕ 'ਚ ਵਿਟਾਮਿਨ, ਮਿਨਰਲਸ ਅਤੇ ਅਮੀਨੋ ਐਸਿਡ ਪਾਏ ਜਾਂਦੇ ਹਨ ਜੋ ਸਰੀਰ ਦੇ ਖੂਨ ਸੰਚਾਰ ਨੂੰ ਠੀਕ ਰੱਖਣ 'ਚ ਮਦਦ ਕਰਦੇ ਹਨ। ਅਦਰਕ ਖਾਣ ਨਾਲ ਹਾਰਟ ਅਟੈਕ ਅਤੇ ਹਾਰਟ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ। ਦਿਲ ਨੂੰ ਸਿਹਤਮੰਦ ਰੱਖਣ ਲਈ ਅਦਰਕ ਦਾ ਸੇਵਨ ਜ਼ਰੂਰ ਕਰੋ।
ਹੋਰ ਪੜ੍ਹੋ : ਘਰ 'ਚ ਹੀ ਆਸਾਨ ਢੰਗ ਨਾਲ ਤਿਆਰ ਕਰੋ ਗੁੜ ਅਤੇ ਮੂੰਗਫਲੀ ਦੀ ਗੱਚਕ, ਜਾਣੋ ਪੂਰੀ ਰੈਸਿਪੀ
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।