(Source: ECI/ABP News/ABP Majha)
Green Cardamom Benefits: ਹਰੀ ਇਲਾਇਚੀ ਦੇ ਇਨ੍ਹਾਂ ਫਾਇਦਿਆਂ ਬਾਰੇ ਸ਼ਾਇਦ ਤੁਸੀਂ ਕਦੇ ਨਹੀਂ ਸੁਣਿਆ ਹੋਵੇਗਾ, ਪੜ੍ਹੋ ਡਿਟੇਲ
ਹਰੀ ਇਲਾਇਚੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਕਈ ਵੱਡੀਆਂ ਬਿਮਾਰੀਆਂ ਨੂੰ ਆਪਣੇ ਆਪ ਤੋਂ ਦੂਰ ਰੱਖਿਆ ਜਾ ਸਕਦਾ ਹੈ
Green Cardamom Benefits: ਹਰੀ ਇਲਾਇਚੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਕਈ ਵੱਡੀਆਂ ਬਿਮਾਰੀਆਂ ਨੂੰ ਆਪਣੇ ਆਪ ਤੋਂ ਦੂਰ ਰੱਖਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਮੈਡੀਕਲ ਨਿਊਜ਼ ਟੂਡੇ ਦੇ ਮੁਤਾਬਕ ਹਰੀ ਇਲਾਇਚੀ ਖਾਣ ਦੇ ਫਾਇਦਿਆਂ ਬਾਰੇ।
ਹਰੀ ਇਲਾਇਚੀ ਦੇ ਪੌਸ਼ਟਿਕ ਤੱਤ: ਹਰੀ ਇਲਾਇਚੀ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ, ਕਾਰਬੋਹਾਈਡ੍ਰੇਟ, ਪ੍ਰੋਟੀਨ ਅਤੇ ਫਾਈਬਰ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਜਿਸ ਕਾਰਨ ਛੋਟੀ ਇਲਾਇਚੀ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਮੂੰਹ ਦੀ ਸਿਹਤ ਲਈ ਬਿਹਤਰ: ਹਰੀ ਇਲਾਇਚੀ ਨਾ ਸਿਰਫ਼ ਸਾਹ ਦੀ ਬਦਬੂ ਨੂੰ ਦੂਰ ਕਰਦੀ ਹੈ, ਸਗੋਂ ਇਹ ਮੂੰਹ ਦੀ ਲਾਗ, ਕੈਵਿਟੀ ਅਤੇ ਸੋਜ ਨੂੰ ਦੂਰ ਰੱਖਣ ਵਿੱਚ ਵੀ ਮਦਦਗਾਰ ਹੈ। ਚੰਗੀ ਮੂੰਹ ਦੀ ਸਿਹਤ ਲਈ ਤੁਸੀਂ ਹਰੀ ਇਲਾਇਚੀ ਨੂੰ ਰੋਜ਼ਾਨਾ ਚਬਾ ਸਕਦੇ ਹੋ।
ਲੀਵਰ ਸਿਹਤਮੰਦ ਰਹਿੰਦਾ ਹੈ: ਹਰੀ ਇਲਾਇਚੀ ਖਾਣ ਨਾਲ ਲੀਵਰ ਨੂੰ ਸਿਹਤਮੰਦ ਰੱਖਣ ‘ਚ ਮਦਦ ਮਿਲਦੀ ਹੈ। ਇਸ ‘ਚ ਡੀਟੌਕਸੀਫਾਇੰਗ ਏਜੰਟ ਹੁੰਦਾ ਹੈ ਜੋ ਸਰੀਰ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ, ਜਿਸ ਨਾਲ ਲੀਵਰ ਨਾਲ ਸਬੰਧਤ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
ਕੈਂਸਰ ਤੋਂ ਦੂਰ ਰੱਖਦਾ ਹੈ: ਹਰੀ ਇਲਾਇਚੀ ਦਾ ਸੇਵਨ ਕੈਂਸਰ ਨੂੰ ਦੂਰ ਰੱਖਣ ‘ਚ ਵੀ ਮਦਦ ਕਰ ਸਕਦਾ ਹੈ। ਇਸ ‘ਚ ਕੈਂਸਰ ਵਿਰੋਧੀ ਗੁਣ ਹੁੰਦੇ ਹਨ, ਜੋ ਕੈਂਸਰ ਸੈੱਲਾਂ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਹਰੀ ਇਲਾਇਚੀ ਦਾ ਸੇਵਨ ਕਰਕੇ ਆਪਣੇ ਆਪ ਨੂੰ ਕੈਂਸਰ ਤੋਂ ਬਚਾ ਸਕਦੇ ਹੋ।
ਦਿਲ ਦੀ ਸਿਹਤ ਲਈ ਫਾਈਦੇਮੰਦ: ਹਰੀ ਇਲਾਇਚੀ ਨੂੰ ਰੋਜ਼ਾਨਾ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ਨਾਲ ਤੁਸੀਂ ਦਿਲ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਹਰੀ ਇਲਾਇਚੀ ਵਿੱਚ ਐਂਟੀਆਕਸੀਡੈਂਟ ਤੱਤ ਹੁੰਦੇ ਹਨ, ਜੋ ਦਿਲ ਦੀ ਸਿਹਤ ਨੂੰ ਬਿਹਤਰ ਬਣਾਏ ਰੱਖਣ ਵਿੱਚ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਘੱਟ ਹੋ ਜਾਂਦਾ ਹੈ। ਕੋਲੈਸਟ੍ਰੋਲ ਅਤੇ ਬੀਪੀ ਨੂੰ ਕੰਟਰੋਲ ਕਰਦੀ ਹੈ: ਹਰੀ ਇਲਾਇਚੀ ਨਾ ਸਿਰਫ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੀ ਹੈ ਸਗੋਂ ਟਾਈਪ 2 ਡਾਇਬਟੀਜ਼ ਅਤੇ ਮੋਟਾਪੇ ਸਮੇਤ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦੀ ਹੈ। ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਵਿਅਕਤੀ ਲਈ ਹਰੀ ਇਲਾਇਚੀ ਖਾਣਾ ਫਾਇਦੇਮੰਦ ਹੋ ਸਕਦਾ ਹੈ।
Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।
Check out below Health Tools-
Calculate Your Body Mass Index ( BMI )