ਨਵੀਂ ਦਿੱਲੀ: ਕੀਵੀ ਫਲ ਸੁਪਰਫੂਡ ਹੈ ਤੇ ਤੁਹਾਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਫਲ ‘ਚ ਫਾਈਬਰ, ਵਿਟਾਮਿਨ ਸੀ, ਵਿਟਾਮਿਨ ਈ, ਵਿਟਾਮਿਨ ਕੇ, ਫੋਲੇਟ, ਕੋਪਰ, ਪੋਟਾਸ਼ੀਅਮ, ਐਂਟੀ ਆਕਸੀਡੈਂਟ, ਪ੍ਰੋਟੀਨ ਤੇ ਆਇਰਨ ਵਰਗੇ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਜੋ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹਨ। ਆਓ ਜਾਣੀਏ ਇਸ ਦੇ ਬਹੁਤ ਸਾਰੇ ਸਿਹਤ ਫਾਇਦਿਆਂ ਬਾਰੇ।
ਬਲੱਡ ਪ੍ਰੈਸ਼ਰ ਨੂੰ ਕਰਦਾ ਹੈ ਕੰਟਰੋਲ:
ਕੀਵੀ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ਤੇ ਸਬੰਧਤ ਬਿਮਾਰੀਆਂ ਜਿਵੇਂ ਕਿ ਦਿਲ ਦਾ ਦੌਰਾ ਤੇ ਸਟਰੋਕ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਇਹ ਫਲ ਪਾਚਨ ਪ੍ਰਣਾਲੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।
ਸੋਜ ਨਾਲ ਲੜਦਾ ਹੈ:
ਬ੍ਰੋਮੇਲੈਨ, ਕੀਵੀ ਵਿੱਚ ਪਾਇਆ ਜਾਣ ਵਾਲਾ ਇੱਕ ਐਂਜਾਈਮ ਸੋਜ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ, ਇਸ ‘ਚ ਬਹੁਤ ਸਾਰਾ ਫਾਈਬਰ ਹੁੰਦਾ ਹੈ ਜੋ ਅਸਾਨੀ ਨਾਲ ਹਜ਼ਮ ਹੁੰਦਾ ਹੈ ਤੇ ਪਾਚਣ ਪ੍ਰਕਿਰਿਆ ਨੂੰ ਵਧੀਆ ਰੱਖਦਾ ਹੈ।
ਭਾਰ ਘਟਾਉਣ ਵਿੱਚ ਮਦਦਗਾਰ:
ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੀ ਖੁਰਾਕ ਵਿੱਚ ਕੀਵੀ ਨੂੰ ਸ਼ਾਮਲ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਕੀਵੀ ਵਿੱਚ ਘੱਟ ਕੈਲੋਰੀ, ਘੱਟ ਜੀਆਈ, ਚੰਗੀ ਮਾਤਰਾ ਵਿੱਚ ਫਾਈਬਰ, ਆਦਿ ਸਾਰੇ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ।
ਇਮਊਨਿਟੀ ਵਧਾਉਂਦਾ ਹੈ:
ਕੀਵੀ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾ ਸਕਦਾ ਹੈ। ਤੁਸੀਂ ਕੀਵੀ ਨੂੰ ਇਮਿਊਨਿਟੀ ਬੂਸਟਰ ਫਲ ਦੇ ਤੌਰ 'ਤੇ ਸੇਵਨ ਕਰ ਸਕਦੇ ਹੋ। ਕੀਵੀ ਦਾ ਸੇਵਨ ਕਰਨ ਨਾਲ, ਤੁਸੀਂ ਆਮ ਜ਼ੁਕਾਮ ਤੇ ਫਲੂ ਵਰਗੀਆਂ ਸਮੱਸਿਆਵਾਂ ਤੋਂ ਦੂਰ ਰਹਿ ਸਕਦੇ ਹੋ। ਕੀਵੀ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਵੀ ਮਦਦਗਾਰ ਹੈ।
ਨੋਟ: ਇਹ ਖ਼ਬਰ ਖੋਜ ਦੇ ਦਾਅਵੇ 'ਤੇ ਹੈ। ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਕਿਸੇ ਸੁਝਾਅ ਜਾਂ ਇਲਾਜ ਨੂੰ ਲਾਗੂ ਕਰਨ ਤੋਂ ਪਹਿਲਾਂ ਮਾਹਰ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904