Men’s Superfood: ਕੁਦਰਤ ਨੇ ਮਰਦਾਂ ਤੇ ਔਰਤਾਂ ਦੀ ਸਰੀਰਕ ਬਣਤਰ ਵੱਖ-ਵੱਖ ਬਣਾਈ ਹੈ। ਇਸ ਲਈ ਰੁਟੀਨ ਵਿੱਚ ਖਾਧੇ ਜਾਣ ਵਾਲੇ ਭੋਜਨ ਨਾਲੋਂ ਮਰਦਾਂ ਨੂੰ ਕੁਝ ਵੱਖਰਾ ਵੀ ਖਾਣਾ ਚਾਹੀਦਾ ਹੈ। ਸਿਹਤ ਮਾਹਿਰ ਵੀ ਸਲਾਹ ਦਿੰਦੇ ਹਨ ਕਿ ਮਰਦਾਂ ਨੂੰ ਆਪਣੀ ਖੁਰਾਕ ਵਿੱਚ ਕੁਝ ਸੁਪਰਫੂਡ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ।
ਦਰਅਸਲ ਸਰੀਰਕ ਤੇ ਮਾਨਸਿਕ ਤੌਰ 'ਤੇ ਸਿਹਤਮੰਦ ਰਹਿਣ ਲਈ ਜ਼ਰੂਰੀ ਹੈ ਕਿ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਦਾ ਸੇਵਨ ਕੀਤਾ ਜਾਵੇ। ਬਹੁਤ ਸਾਰੇ ਮਾਮਲਿਆਂ ਵਿੱਚ, ਮਰਦਾਂ ਨੂੰ ਵਧੇਰੇ ਸਰੀਰਕ ਮਿਹਨਤ ਕਰਨੀ ਪੈਂਦੀ ਹੈ। ਇਸ ਲਈ ਉਨ੍ਹਾਂ ਨੂੰ ਵਧੇਰੇ ਊਰਜਾ ਦੀ ਲੋੜ ਹੁੰਦੀ ਹੈ। ਸਰੀਰ ਨੂੰ ਸਿਹਤਮੰਦ ਰੱਖਣ ਲਈ ਅਜਿਹੀ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਸਾਰੇ ਪੋਸ਼ਕ ਤੱਤਾਂ ਦੀ ਕਮੀ ਆਸਾਨੀ ਨਾਲ ਪੂਰੀ ਹੋ ਸਕੇ।
ਮਰਦਾਂ ਨੂੰ ਖੁਰਾਕ ਵਿੱਚ ਫਲ, ਸਬਜ਼ੀਆਂ, ਸਾਬਤ ਅਨਾਜ, ਚਰਬੀ ਵਾਲੇ ਮੀਟ ਤੇ ਘੱਟ ਚਰਬੀ ਵਾਲੇ ਡੇਅਰੀ ਉਤਪਾਦਾਂ ਦਾ ਸੇਵਨ ਕਰਨਾ ਚਾਹੀਦਾ ਹੈ। ਖੁਰਾਕ ਵਿੱਚ ਵੱਧ ਤੋਂ ਵੱਧ ਫਲ ਤੇ ਸਬਜ਼ੀਆਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਰੋਜ਼ਾਨਾ ਜੀਵਨ ਲਈ ਲੋੜੀਂਦੇ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕੇ। ਅੱਜ ਅਸੀਂ ਤੁਹਾਨੂੰ ਅਜਿਹੇ ਫਲਾਂ ਤੇ ਸਬਜ਼ੀਆਂ ਬਾਰੇ ਦੱਸ ਰਹੇ ਹਾਂ ਜੋ ਪੁਰਸ਼ਾਂ ਦੀ ਪ੍ਰਜਨਨ ਸ਼ਕਤੀ ਤੇ ਊਰਜਾ ਦੇ ਪੱਧਰ ਨੂੰ ਵਧਾਉਣ ਵਿੱਚ ਫਾਇਦੇਮੰਦ ਹਨ।
1. ਬ੍ਰੋਕਲੀ
ਮਰਦਾਂ ਨੂੰ ਆਪਣੀ ਖੁਰਾਕ 'ਚ ਹਰੀਆਂ ਪੱਤੇਦਾਰ ਸਬਜ਼ੀਆਂ ਦਾ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਜ਼ਿਆਦਾਤਰ ਜ਼ਰੂਰੀ ਪੋਸ਼ਕ ਤੱਤ ਪ੍ਰਾਪਤ ਕੀਤੇ ਜਾ ਸਕਦੇ ਹਨ। ਬ੍ਰੋਕਲੀ ਮਰਦਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਬ੍ਰੋਕਲੀ ਦਿਲ ਦੀਆਂ ਸਮੱਸਿਆਵਾਂ ਤੇ ਕੈਂਸਰ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਧੀਆ ਹੈ। ਇਸ ਵਿੱਚ ਵਿਟਾਮਿਨ ਸੀ, ਬੀਟਾ-ਕੈਰੋਟੀਨ, ਪੋਟਾਸ਼ੀਅਮ ਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਬ੍ਰੋਕਲੀ ਹੋਮੋਸੀਸਟੀਨ ਦੇ ਪੱਧਰ ਨੂੰ ਵੀ ਘਟਾਉਂਦੀ ਹੈ। ਇਸ ਅਮੀਨੋ ਐਸਿਡ ਦੇ ਵਧਣ ਨਾਲ ਦਿਲ ਤੇ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ।
2. ਸੇਬ
ਸੇਬ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਸਿਹਤਮੰਦ ਰਹਿਣ ਲਈ ਹਰ ਕਿਸੇ ਨੂੰ ਆਪਣੀ ਖੁਰਾਕ 'ਚ ਸੇਬ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਸੇਬ ਖਾਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ। ਸੇਬ ਖਾਣ ਨਾਲ ਇਮਿਊਨਿਟੀ ਮਜ਼ਬੂਤਹੁੰਦੀ ਹੈ। ਸੇਬ ਮਰਦਾਂ ਵਿੱਚ ਮਜ਼ਬੂਤ ਸੈਕਸੁਅਲ ਪਾਵਰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ।
3. ਕੀਵੀ
ਪਿਛਲੇ ਕੁਝ ਸਮੇਂ ਤੋਂ ਕੀਵੀ ਦੀ ਮੰਗ ਤੇਜ਼ੀ ਨਾਲ ਵਧੀ ਹੈ। ਕੀਵੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਵਿਟਾਮਿਨ ਸੀ ਦੀ ਕਾਫੀ ਮਾਤਰਾ ਹੁੰਦੀ ਹੈ, ਜੋ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ ਤੇ ਇਰੈਕਟਾਈਲ ਡਿਸਫੰਕਸ਼ਨ ਦੇ ਇਲਾਜ 'ਚ ਵੀ ਫਾਇਦੇਮੰਦ ਹੁੰਦਾ ਹੈ। ਕੀਵੀ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।
4. ਕੇਲਾ
ਕੇਲਾ ਸਭ ਤੋਂ ਸਸਤਾ ਫਲ ਹੈ ਤੇ ਹਰ ਮੌਸਮ 'ਚ ਮਿਲਦਾ ਹੈ। ਕੇਲਾ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਮਰਦਾਂ ਨੂੰ ਰੋਜ਼ਾਨਾ ਕੇਲੇ ਦਾ ਸੇਵਨ ਕਰਨਾ ਚਾਹੀਦਾ ਹੈ। ਕੇਲੇ 'ਚ ਬ੍ਰੋਮੇਲੇਨ ਐਂਜ਼ਾਈਮ ਹੁੰਦਾ ਹੈ, ਜੋ ਯੌਨ ਸ਼ਕਤੀ ਨੂੰ ਵਧਾਉਂਦਾ ਹੈ ਤੇ ਮਰਦਾਂ 'ਚ ਨਿਪੁੰਸਕਤਾ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। ਕੇਲਾ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਕੇਲਾ ਖਾਣ ਨਾਲ ਤੁਰੰਤ ਊਰਜਾ ਮਿਲਦੀ ਹੈ।
5. ਆਂਡਾ
ਆਂਡਾ ਸਾਰਿਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਸੁਪਰਫੂਡਜ਼ ਦੀ ਸੂਚੀ ਵਿੱਚ ਅੰਡੇ ਨੂੰ ਸਭ ਤੋਂ ਉੱਪਰ ਮੰਨਿਆ ਜਾਂਦਾ ਹੈ। ਅੰਡੇ ਵਿੱਚ ਪ੍ਰੋਟੀਨ, ਆਇਰਨ, ਕੈਲਸ਼ੀਅਮ, ਵਿਟਾਮਿਨ ਬੀ, ਵਿਟਾਮਿਨ ਡੀ ਤੇ ਲੂਟੀਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਤੁਹਾਨੂੰ ਹਰ ਰੋਜ਼ ਆਪਣੀ ਖੁਰਾਕ ਵਿੱਚ ਇੱਕ ਅੰਡੇ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
Disclaimer: ਏਬੀਪੀ ਨਿਊਜ਼ ਇਸ ਲੇਖ ਵਿੱਚ ਦੱਸੇ ਗਏ ਢੰਗ, ਤਰੀਕਿਆਂ ਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।