Green pulses Benefits: ਚੰਗੀ ਸਿਹਤ ਦੇ ਲਈ ਦਾਲਾਂ ਦਾ ਸੇਵਨ ਵੀ ਜ਼ਰੂਰੀ ਹੁੰਦਾ ਹੈ। ਦਾਲਾਂ ਤੋਂ ਕਈ ਤਰ੍ਹਾਂ ਦੇ ਵਿਟਾਮਿਨ ਹਾਸਿਲ ਹੁੰਦੇ ਹਨ। ਸਾਰੇ ਜ਼ਰੂਰੀ ਪੌਸ਼ਟਿਕ ਤੱਤ ਸੰਤੁਲਿਤ ਖੁਰਾਕ ਜਿਵੇਂ ਫਲ, ਸਬਜ਼ੀਆਂ, ਸਾਬਤ ਅਨਾਜ, ਡੇਅਰੀ ਉਤਪਾਦ, ਦਾਲਾਂ ਆਦਿ ਵਿੱਚ ਪਾਏ ਜਾਂਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੂੰਗੀ ਦੀ ਦਾਲ ਜਾਂ ਮੂੰਗ ਦਾਲ। ਮੂੰਗੀ ਦੀ ਦਾਲ ਪ੍ਰੋਟੀਨ, ਫਾਈਬਰ, ਵਿਟਾਮਿਨ ਆਦਿ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ। ਮੂੰਗ ਦੀ ਦਾਲ ਵਿੱਚ ਆਮ ਤੌਰ 'ਤੇ ਹੋਰ ਦਾਲਾਂ ਨਾਲੋਂ ਜ਼ਿਆਦਾ ਪ੍ਰੋਟੀਨ ਹੁੰਦਾ ਹੈ।
ਇੱਕ ਕਟੋਰੀ (100 ਗ੍ਰਾਮ) ਮੂੰਗੀ ਦੀ ਦਾਲ ਵਿੱਚ 25 ਗ੍ਰਾਮ ਪ੍ਰੋਟੀਨ ਹੁੰਦਾ (Moong dal contains 25 grams of protein) ਹੈ। ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ। ਇਸ ਵਿੱਚ ਮੀਟ ਅਤੇ ਅੰਡੇ ਜਿੰਨਾ ਪ੍ਰੋਟੀਨ ਹੁੰਦਾ ਹੈ।



ਇਸ ਤਰ੍ਹਾਂ ਸੇਵਨ ਕਰੋ (Moong Dal Consume like this)


ਤੁਸੀਂ ਆਪਣੀ ਖੁਰਾਕ ਵਿੱਚ ਮੂੰਗੀ ਦੀ ਦਾਲ ਨੂੰ ਸ਼ਾਮਲ ਕਰਕੇ ਆਪਣੀ ਸਿਹਤ ਨੂੰ ਸੁਧਾਰ ਸਕਦੇ ਹੋ। ਤੁਸੀਂ ਅਕਸਰ ਸੁਣਿਆ ਹੋਵੇਗਾ ਕਿ ਜਦੋਂ ਕੋਈ ਵਿਅਕਤੀ ਬਿਮਾਰ ਹੁੰਦਾ ਹੈ, ਤਾਂ ਉਸ ਨੂੰ ਮੂੰਗੀ ਦੀ ਦਾਲ ਦਾ ਸੂਪ ਜਾਂ ਪਾਣੀ ਦਿੱਤਾ ਜਾਂਦਾ ਹੈ, ਜਿਸ ਨਾਲ ਉਹ ਪ੍ਰੋਟੀਨ ਪ੍ਰਾਪਤ ਕਰਦਾ ਹੈ ਅਤੇ ਜਲਦੀ ਠੀਕ ਹੋ ਜਾਂਦਾ ਹੈ। ਤੁਸੀਂ ਮੂੰਗੀ ਦੀ ਦਾਲ ਦਾ ਸੇਵਨ ਸਪ੍ਰਾਊਟ ਦੇ ਰੂਪ ਵਿੱਚ ਕਰ ਸਕਦੇ ਹੋ ਅਤੇ ਇਸ ਤੋਂ ਖਿਚੜੀ, ਸਲਾਦ, ਪਾਪੜ, ਸੂਪ ਵੀ ਬਣਾ ਸਕਦੇ ਹੋ। ਇਸ ਦੇ ਸੇਵਨ ਨਾਲ ਸਰੀਰ ਦਾ ਐਨਰਜੀ ਲੈਵਲ ਬਰਕਰਾਰ ਰਹਿੰਦਾ ਹੈ। ਇਹ ਮਾਸਪੇਸ਼ੀਆਂ ਨੂੰ ਬਣਾਉਣ ਅਤੇ ਕਮਜ਼ੋਰੀ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੈ।


ਹੋਰ ਪੜ੍ਹੋ: ਲੂ ਤੋਂ ਬਚਣ ਦੇ ਲਈ ਅਪਣਾਓ ਇਹ 5 ਕਾਰਗਰ ਉਪਾਅ, ਗਰਮ ਹਵਾਵਾਂ ਤੋਂ ਸਰੀਰ ਨੂੰ ਮਿਲੇਗਾ ਸੁਰੱਖਿਆ ਕਵਚ



ਜਾਣੋ ਇਸਦੇ ਫਾਇਦੇ (Moong Dal benefits)



  • ਮੂੰਗ ਦੀ ਦਾਲ ਵਿਟਾਮਿਨ ਬੀ ਅਤੇ ਪੋਟਾਸ਼ੀਅਮ ਦਾ ਵਧੀਆ ਸਰੋਤ ਹੈ ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦੀ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ।

  • ਮੂੰਗੀ ਦੀ ਦਾਲ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਅਨੀਮੀਆ ਨੂੰ ਰੋਕਣ ਵਿੱਚ ਕਾਰਗਰ ਹੈ।

  • ਇੰਨਾ ਹੀ ਨਹੀਂ ਮੂੰਗੀ ਦੀ ਦਾਲ ਪਾਚਨ ਕਿਰਿਆ ਲਈ ਵੀ ਬਹੁਤ ਜ਼ਰੂਰੀ ਹੈ।

  • ਇਸ ਦੇ ਸੇਵਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

  • ਇਹ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ।

  • ਮੂੰਗੀ ਦੀ ਦਾਲ ਪੌਸ਼ਟਿਕ ਹੋਣ ਦੇ ਨਾਲ-ਨਾਲ ਸਵਾਦਿਸ਼ਟ ਵੀ ਹੁੰਦੀ ਹੈ ਜੋ ਖਾਣੇ ਦਾ ਸੁਆਦ ਵਧਾਉਂਦੀ ਹੈ। ਤੁਸੀਂ ਇਸਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਕੇ ਆਪਣੀ ਸਿਹਤ ਵਿੱਚ ਸੁਧਾਰ ਕਰ ਸਕਦੇ ਹੋ।


Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।