Mustard Greens Benefits : ਸਰਦੀਆਂ ਵਿੱਚ ਕਈ ਤਰ੍ਹਾਂ ਦੇ ਸਾਗ ਉਪਲਬਧ ਹੁੰਦੇ ਹਨ ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ ਪਰ ਲੋਕ ਇਸ ਮੌਸਮ ਵਿੱਚ ਸਰ੍ਹੋਂ ਦਾ ਸਾਗ ਖਾਣਾ ਬਹੁਤ ਪਸੰਦ ਕਰਦੇ ਹਨ। ਪੰਜਾਬ ਦੀ ਗੱਲ ਕਰੀਏ ਤਾਂ ਸਰਦੀਆਂ ਦੇ ਮੌਸਮ ਵਿੱਚ ਸਰ੍ਹੋਂ ਦਾ ਸਾਗ ਤੇ ਮੱਕੀ ਦੀ ਰੋਟੀ ਹਰ ਘਰ ਦੀ ਸ਼ਾਨ ਹੁੰਦਾ ਹੈ। ਸਾਗ ਸਿਰਫ ਖਾਣ ਵਿੱਚ ਹੀ ਸੁਆਦਨਹੀਂ ਹੁੰਦਾ ਸਗੋਂ  ਸਿਹਤ ਲਈ ਵੀ ਵਰਦਾਨ ਵਾਂਗ ਕੰਮ ਕਰਦਾ ਹੈ। ਇਹ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਇਸ ਵਿੱਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ ਤੇ ਕਈ ਵਿਟਾਮਿਨ ਹੁੰਦੇ ਹਨ, ਜੋ ਸਰੀਰ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਸਰ੍ਹੋਂ ਦੇ ਸਾਗ ਵਿੱਚ ਵਿਟਾਮਿਨ ਕੇ ਤੇ ਐਂਟੀਆਕਸੀਡੈਂਟ ਵੀ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ​​ਤੇ ਦਿਲ ਨੂੰ ਸਿਹਤਮੰਦ ਰੱਖਦੇ ਹਨ। ਆਓ ਜਾਣਦੇ ਹਾਂ ਇਸ ਦੇ ਫਾਇਦੇ...



ਸਰ੍ਹੋਂ ਦਾ ਸਾਗ ਵਿਟਾਮਿਨਾਂ ਨਾਲ ਭਰਪੂਰ ਹੁੰਦਾ ਹੈ। ਇਸ 'ਚ ਵਿਟਾਮਿਨ ਕੇ ਵੀ ਹੁੰਦਾ ਹੈ, ਜੋ ਹੱਡੀਆਂ ਤੇ ਦਿਲ ਨੂੰ ਮਜ਼ਬੂਤ ​​ਰੱਖਣ 'ਚ ਮਦਦ ਕਰਦਾ ਹੈ। ਇਹ ਜ਼ਖਮਾਂ ਜਾਂ ਸੱਟਾਂ ਤੋਂ ਬਹੁਤ ਜ਼ਿਆਦਾ ਖੂਨ ਵਗਣ ਤੋਂ ਵੀ ਰੋਕਦਾ ਹੈ। ਇਸ 'ਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਇਮਿਊਨਿਟੀ ਵਧਾਉਣ 'ਚ ਮਦਦ ਕਰਦੇ ਹਨ। ਇਹ ਹਰੇ ਪੱਤੇ ਚੰਗੀ ਨਜ਼ਰ ਬਣਾਈ ਰੱਖਣ ਵਿੱਚ ਵੀ ਮਦਦਗਾਰ ਹੁੰਦੇ ਹਨ। ਇਸ ਤੋਂ ਇਲਾਵਾ ਸਰ੍ਹੋਂ ਦੇ ਸਾਗ ਵਿੱਚ ਕਈ ਪੋਸ਼ਕ ਤੱਤ, ਵਿਟਾਮਿਨ ਤੇ ਔਸ਼ਧੀ ਗੁਣ ਵੀ ਹੁੰਦੇ ਹਨ। 


ਸਰ੍ਹੋਂ ਦੇ ਸਾਗ ਵਿੱਚ ਨਾ ਸਿਰਫ ਐਂਟੀਆਕਸੀਡੈਂਟ ਹੁੰਦੇ ਹਨ, ਬਲਕਿ ਇਸ ਵਿੱਚ ਐਂਟੀ-ਕਾਰਸੀਨੋਜਨਿਕ ਗੁਣ ਵੀ ਹੁੰਦੇ ਹਨ। ਇਸ ਦਾ ਸੇਵਨ ਗੰਭੀਰ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਸਰ੍ਹੋਂ ਦਾ ਸਾਗ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ।


ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸਰੋਂ ਤੇ ਪਾਲਕ ਦਾ ਸਾਗ ਕੋਲੈਸਟ੍ਰੋਲ ਨੂੰ ਕੰਟਰੋਲ ਕਰਦਾ ਹੈ ਤੇ ਕੈਂਸਰ ਸੈੱਲਾਂ ਨੂੰ ਵੀ ਰੋਕਦਾ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਔਸ਼ਧੀ ਗੁਣ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਤੇ ਕੈਂਸਰ ਤੇ ਦਿਲ ਦੀਆਂ ਗੰਭੀਰ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।



ਸਰੋਂ ਦੇ ਸਾਗ ਦੇ ਕੁਝ ਹੋਰ ਫਾਇਦੇ


1. ਸਿਹਤਮੰਦ ਦਿਲ ਲਈ
ਸਰ੍ਹੋਂ ਦੇ ਸਾਗ ਵਿੱਚ ਫੋਲੇਟ ਚੰਗੀ ਮਾਤਰਾ ਵਿੱਚ ਮੌਜੂਦ ਹੁੰਦਾ ਹੈ, ਜੋ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਵਿੱਚ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕੀਤਾ ਜਾ ਸਕਦਾ ਹੈ।


2. ਭਾਰ ਘਟਾਉਣ 'ਚ ਮਦਦਗਾਰ
ਸਰ੍ਹੋਂ ਦੇ ਸਾਗ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਦਾ ਮੇਟਾਬੋਲਿਜ਼ਮ ਠੀਕ ਰਹਿੰਦਾ ਹੈ, ਜਿਸ ਕਾਰਨ ਇਹ ਭਾਰ ਘਟਾਉਣ 'ਚ ਮਦਦਗਾਰ ਹੁੰਦਾ ਹੈ। ਭਾਰ ਘਟਾਉਣ ਲਈ ਤੁਸੀਂ ਆਪਣੀ ਖੁਰਾਕ ਵਿੱਚ ਸਰ੍ਹੋਂ ਦੇ ਸਾਗ ਨੂੰ ਸ਼ਾਮਲ ਕਰ ਸਕਦੇ ਹੋ।


3. ਫੇਫੜਿਆਂ ਨੂੰ ਸਿਹਤਮੰਦ ਰੱਖਦਾ
ਸਰੋਂ ਦਾ ਸਾਗ ਫੇਫੜਿਆਂ ਨੂੰ ਸਿਹਤਮੰਦ ਰੱਖਣ 'ਚ ਬਹੁਤ ਮਦਦਗਾਰ ਹੁੰਦਾ ਹੈ। ਇਸ 'ਚ ਵਿਟਾਮਿਨ ਏ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਫੇਫੜਿਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਫੇਫੜਿਆਂ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਸਰ੍ਹੋਂ ਦਾ ਸਾਗ ਖਾ ਸਕਦੇ ਹੋ। ਇਹ ਅੱਖਾਂ ਦੀ ਰੋਸ਼ਨੀ ਲਈ ਵੀ ਮਦਦਗਾਰ ਹੈ।


4. ਹੱਡੀਆਂ ਲਈ ਫਾਇਦੇਮੰਦ
ਸਰ੍ਹੋਂ ਦੇ ਸਾਗ ਵਿੱਚ ਕੈਲਸ਼ੀਅਮ ਤੇ ਪੋਟਾਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਹੱਡੀਆਂ ਨੂੰ ਮਜਬੂਤ ਕਰਨ ਲਈ ਸਹਾਇਕ ਹੈ। ਇਸ ਦਾ ਸੇਵਨ ਕਰਨ ਨਾਲ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।


5. ਜ਼ਹਿਰੀਲੇ ਤੱਤਾਂ ਨੂੰ ਦੂਰ ਕਰਨ 'ਚ ਮਦਦਗਾਰ


ਸਰ੍ਹੋਂ ਦੇ ਸਾਗ ਵਿੱਚ ਸਲਫਰ ਤੇ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ ਜੋ ਸਰੀਰ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦ ਕਰਦੇ ਹਨ। ਇਸ ਨਾਲ ਤੁਸੀਂ ਕਈ ਖਤਰਨਾਕ ਬੀਮਾਰੀਆਂ ਤੋਂ ਬਚ ਸਕਦੇ ਹੋ।


6. ਪਾਚਨ ਸ਼ਕਤੀ ਨੂੰ ਮਜ਼ਬੂਤ ​​ਕਰੇ
ਸਰ੍ਹੋਂ ਦੇ ਸਾਗ ਵਿੱਚ ਫਾਈਬਰ ਭਰਪੂਰ ਹੁੰਦਾ ਹੈ, ਜੋ ਪਾਚਨ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਸਰ੍ਹੋਂ ਦਾ ਸਾਗ ਜ਼ਰੂਰ ਖਾਓ।