Heart Health: ਹਾਰਟ ਅਟੈਕ ਦਾ ਨਹੀਂ ਰਹੇਗਾ ਖਤਰਾ! ਬੱਸ ਇਹ ਚਾਰ ਨੁਕਤੇ ਬੰਨ੍ਹ ਲਵੋ ਪੱਲੇ
Health Tips: ਵਿਸ਼ਵ ਪੱਧਰ 'ਤੇ ਵੱਧ ਰਹੀਆਂ ਸਭ ਤੋਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਦਿਲ ਦੀ ਬਿਮਾਰੀ ਹੈ, ਜਿਸ ਕਾਰਨ ਹਰ ਸਾਲ ਲੱਖਾਂ ਲੋਕਾਂ ਦੀ ਮੌਤ ਹੋ ਰਹੀ ਹੈ। ਦਿਲ ਦੀ ਬਿਮਾਰੀ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸ਼ਾਮਲ ਹਨ ਜੋ ਦਿਲ

Health Tips: ਵਿਸ਼ਵ ਪੱਧਰ 'ਤੇ ਵੱਧ ਰਹੀਆਂ ਸਭ ਤੋਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਦਿਲ ਦੀ ਬਿਮਾਰੀ ਹੈ, ਜਿਸ ਕਾਰਨ ਹਰ ਸਾਲ ਲੱਖਾਂ ਲੋਕਾਂ ਦੀ ਮੌਤ ਹੋ ਰਹੀ ਹੈ। ਦਿਲ ਦੀ ਬਿਮਾਰੀ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸ਼ਾਮਲ ਹਨ ਜੋ ਦਿਲ ਦੀ ਸਿਹਤ ਨੂੰ ਪ੍ਰਭਾਵਿਤ ਕਰਦੀਆਂ ਹਨ। ਕੋਰੋਨਰੀ ਆਰਟਰੀ ਡਿਜ਼ੀਜ਼ (CAD) ਇਨ੍ਹਾਂ ਵਿੱਚੋਂ ਸਭ ਤੋਂ ਆਮ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਲੋਕਾਂ ਦੀ ਰੋਜ਼ਾਨਾ ਰੁਟੀਨ ਤੇ ਖਾਣ-ਪੀਣ ਦੀਆਂ ਆਦਤਾਂ ਵਿਗੜ ਰਹੀਆਂ ਹਨ, ਉਸ ਨਾਲ ਨੌਜਵਾਨਾਂ ਵਿੱਚ ਵੀ ਇਸ ਬਿਮਾਰੀ ਦਾ ਖ਼ਤਰਾ ਕਾਫ਼ੀ ਵੱਧ ਗਿਆ ਹੈ।
ਸਿਹਤ ਮਹਿਰਾਂ ਮੁਤਾਬਕ ਦਿਲ ਦਾ ਸਿਹਤਮੰਦ ਰਹਿਣਾ ਤੇ ਸਹੀ ਢੰਗ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਜਦੋਂ ਦਿਲ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ ਹੁੰਦਾ ਜਾਂ ਕੋਈ ਸਮੱਸਿਆ ਹੁੰਦੀ ਹੈ, ਤਾਂ ਇਸ ਨੂੰ ਸਰੀਰ ਨੂੰ ਲੋੜੀਂਦਾ ਖੂਨ ਤੇ ਆਕਸੀਜਨ ਪਹੁੰਚਾਉਂਦੇ ਰਹਿਣ ਲਈ ਹੋਰ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਇਹ ਵਾਧੂ ਦਬਾਅ ਦਿਲ ਦਾ ਦੌਰਾ ਪੈਣ ਵਰਗੀਆਂ ਗੰਭੀਰ ਤੇ ਜਾਨਲੇਵਾ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਆਓ ਜਾਣਦੇ ਹਾਂ ਕਿ ਦਿਲ ਦੀ ਚੰਗੀ ਸਿਹਤ ਬਣਾਈ ਰੱਖਣ ਲਈ ਤੁਹਾਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ?
1. ਸਿਹਤਮੰਦ ਖੁਰਾਕ
ਖੁਰਾਕ ਦਾ ਦਿਲ ਦੀ ਸਿਹਤ 'ਤੇ ਸਿੱਧਾ ਅਸਰ ਪੈਂਦਾ ਹੈ। ਸੰਤੁਲਿਤ ਤੇ ਪੌਸ਼ਟਿਕ ਖੁਰਾਕ ਦਿਲ ਨੂੰ ਸਿਹਤਮੰਦ ਤੇ ਮਜ਼ਬੂਤ ਰੱਖਣ ਵਿੱਚ ਮਦਦ ਕਰਦੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਨਿਯਮਿਤ ਤੌਰ 'ਤੇ ਭਰਪੂਰ ਫਲ ਤੇ ਹਰੀਆਂ ਸਬਜ਼ੀਆਂ ਦਾ ਸੇਵਨ ਕਰੋ। ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਓਮੇਗਾ-3 ਫੈਟੀ ਐਸਿਡ ਵਾਲੀਆਂ ਚੀਜ਼ਾਂ ਦਿਲ ਲਈ ਬਹੁਤ ਮਹੱਤਵਪੂਰਨ ਹਨ। ਇਸ ਲਈ ਮੱਛੀ, ਅਖਰੋਟ ਤੇ ਅਲਸੀ ਦੇ ਬੀਜਾਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਓ। ਤਲੇ ਹੋਏ ਤੇ ਜ਼ਿਆਦਾ ਚਰਬੀ ਵਾਲੇ ਭੋਜਨ, ਨਮਕ ਤੇ ਖੰਡ ਦਾ ਜ਼ਿਆਦਾ ਸੇਵਨ ਦਿਲ ਦੀ ਸਿਹਤ ਲਈ ਨੁਕਸਾਨਦੇਹ ਮੰਨਿਆ ਜਾਂਦਾ ਹੈ। ਇਨ੍ਹਾਂ ਤੋਂ ਦੂਰੀ ਬਣਾ ਕੇ ਰੱਖੋ।
2. ਨਿਯਮਿਤ ਤੌਰ 'ਤੇ ਕਸਰਤ ਕਰੋ
ਸਰੀਰਕ ਗਤੀਵਿਧੀ ਦਿਲ ਨੂੰ ਮਜ਼ਬੂਤ ਬਣਾਉਂਦੀ ਹੈ ਤੇ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਂਦੀ ਹੈ। ਅਧਿਐਨ ਦਰਸਾਉਂਦੇ ਹਨ ਕਿ ਜੋ ਲੋਕ ਸਰੀਰਕ ਤੌਰ 'ਤੇ ਸਰਗਰਮ ਨਹੀਂ, ਉਨ੍ਹਾਂ ਨੂੰ ਦਿਲ ਦੀ ਬਿਮਾਰੀ ਤੇ ਦਿਲ ਦੇ ਦੌਰੇ ਦਾ ਖ਼ਤਰਾ ਵਧੇਰੇ ਹੁੰਦਾ ਹੈ। ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਤੁਰਨਾ, ਦੌੜਨਾ, ਯੋਗਾ, ਸਾਈਕਲਿੰਗ ਤੇ ਤੈਰਾਕੀ ਵਰਗੇ ਐਰੋਬਿਕ ਕਸਰਤਾਂ ਕਰੋ। ਖੋਜ ਦਰਸਾਉਂਦੀ ਹੈ ਕਿ ਹਫ਼ਤੇ ਵਿੱਚ ਘੱਟੋ-ਘੱਟ 150 ਮਿੰਟ ਦਰਮਿਆਨੀ ਜਾਂ 75 ਮਿੰਟ ਦੀ ਜ਼ੋਰਦਾਰ ਸਰੀਰਕ ਗਤੀਵਿਧੀ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰ ਸਕਦੀ ਹੈ।
3. ਬਹੁਤ ਜ਼ਿਆਦਾ ਤਣਾਅ ਤੋਂ ਬਚੋ
ਜੇਕਰ ਤੁਸੀਂ ਅਕਸਰ ਤਣਾਅ ਵਿੱਚ ਰਹਿੰਦੇ ਹੋ ਤਾਂ ਇਹ ਦਿਲ ਦੀ ਸਿਹਤ ਲਈ ਵੀ ਚੰਗਾ ਨਹੀਂ। ਬਹੁਤ ਜ਼ਿਆਦਾ ਤਣਾਅ ਵੀ ਦਿਲ ਦੀਆਂ ਬਿਮਾਰੀਆਂ ਦਾ ਇੱਕ ਵੱਡਾ ਕਾਰਨ ਹੋ ਸਕਦਾ ਹੈ। ਤਣਾਅ ਸੋਜ ਦਾ ਕਾਰਨ ਬਣਦਾ ਹੈ, ਬਲੱਡ ਪ੍ਰੈਸ਼ਰ ਵਧਾਉਂਦਾ ਹੈ ਤੇ ਦਿਲ ਦੀਆਂ ਮਾਸਪੇਸ਼ੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਇਹ ਮਹੱਤਵਪੂਰਨ ਹੈ ਕਿ ਤੁਸੀਂ ਤਣਾਅ ਪ੍ਰਬੰਧਨ ਲਈ ਉਪਾਵਾਂ ਦੀ ਪਾਲਣਾ ਕਰੋ। ਹਰ ਰੋਜ਼ 10-20 ਮਿੰਟ ਦੇ ਧਿਆਨ ਦੀ ਮਦਦ ਨਾਲ ਤੁਸੀਂ ਤਣਾਅ ਘਟਾਉਣ ਵਿੱਚ ਸਫਲ ਹੋ ਸਕਦੇ ਹੋ। ਕੋਈ ਅਜਿਹਾ ਸ਼ੌਕ ਅਪਣਾਓ ਜੋ ਤੁਹਾਨੂੰ ਖੁਸ਼ ਤੇ ਆਰਾਮਦਾਇਕ ਬਣਾਉਂਦਾ ਹੋਏ ਜਿਵੇਂ ਸੰਗੀਤ ਸੁਣਨਾ, ਪੇਂਟਿੰਗ ਕਰਨਾ ਜਾਂ ਬਾਗਬਾਨੀ ਕਰਨਾ।
4. ਸਿਗਰਟਨੋਸ਼ੀ ਤੇ ਸ਼ਰਾਬ ਦੇ ਸੇਵਨ ਤੋਂ ਬਚੋ
ਸਿਗਰਟਨੋਸ਼ੀ ਤੇ ਸ਼ਰਾਬ ਦੋਵੇਂ ਹੀ ਤੁਹਾਡੇ ਦਿਲ ਦੀ ਸਿਹਤ ਲਈ ਚੰਗੇ ਨਹੀਂ। ਸਿਗਰਟਨੋਸ਼ੀ ਬਲੱਡ ਪ੍ਰੈਸ਼ਰ ਦੀਆਂ ਸਮੱਸਿਆਵਾਂ ਪੈਦਾ ਕਰ ਸਕਦੀ ਹੈ ਤੇ ਸਿੱਧੇ ਤੌਰ 'ਤੇ ਦਿਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਸੇ ਤਰ੍ਹਾਂ ਸ਼ਰਾਬ ਦਾ ਜ਼ਿਆਦਾ ਸੇਵਨ ਦਿਲ ਦੀਆਂ ਮਾਸਪੇਸ਼ੀਆਂ ਨੂੰ ਕਮਜ਼ੋਰ ਕਰ ਸਕਦਾ ਹੈ। ਇਨ੍ਹਾਂ ਆਦਤਾਂ ਤੋਂ ਦੂਰ ਰਹਿਣਾ ਤੁਹਾਡੇ ਦਿਲ ਨੂੰ ਸਿਹਤਮੰਦ ਤੇ ਤੰਦਰੁਸਤ ਰੱਖਣ ਵਿੱਚ ਬਹੁਤ ਮਦਦਗਾਰ ਹੋ ਸਕਦਾ ਹੈ। ਸਮੇਂ-ਸਮੇਂ 'ਤੇ ਆਪਣੇ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ ਤੇ ਬਲੱਡ ਸ਼ੂਗਰ ਦੀ ਜਾਂਚ ਕਰਵਾਉਂਦੇ ਰਹੋ।
Check out below Health Tools-
Calculate Your Body Mass Index ( BMI )






















