Benefits of Drinking Hot Water: ਅਕਸਰ ਤੁਸੀਂ ਸੁਣਿਆ ਹੋਵੇਗਾ ਕਿ ਸਵੇਰੇ ਉੱਠ ਕੇ ਗਰਮ ਪਾਣੀ ਪੀਣਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਇਹ ਨਾ ਸਿਰਫ਼ ਮੈਟਾਬੋਲਿਜ਼ਮ ਨੂੰ ਸੁਧਾਰਦਾ ਹੈ, ਸਗੋਂ ਇਹ ਇਮਿਊਨਿਟੀ ਨੂੰ ਵੀ ਮਜ਼ਬੂਤ ਕਰਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਪੀਣਾ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਜਿਹੇ 'ਚ ਅਸੀਂ ਤੁਹਾਨੂੰ ਦੱਸਾਂਗੇ ਕਿ ਰਾਤ ਨੂੰ ਪਾਣੀ ਪੀਣ ਨਾਲ ਸਿਹਤ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ।
ਪਾਚਨ ਕਿਰਿਆ ਸਿਹਤਮੰਦ - ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਗਰਮ ਪਾਣੀ ਨਾ ਸਿਰਫ਼ ਅੰਤੜੀਆਂ ਲਈ ਫ਼ਾਇਦੇਮੰਦ ਹੁੰਦਾ ਹੈ, ਸਗੋਂ ਇਹ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਬਜ਼, ਗੈਸ ਆਦਿ ਨੂੰ ਦੂਰ ਕਰਨ 'ਚ ਵੀ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਗਰਮ ਪਾਣੀ ਪੀਣ ਨਾਲ ਭੋਜਨ ਜਲਦੀ ਪਚ ਜਾਂਦਾ ਹੈ।
ਮਾਨਸਿਕ ਸਿਹਤ ਬਿਹਤਰ- ਜੇਕਰ ਤੁਸੀਂ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਦਾ ਸੇਵਨ ਕਰਦੇ ਹੋ ਤਾਂ ਅਜਿਹਾ ਕਰਨ ਨਾਲ ਤੁਸੀਂ ਡਿਪ੍ਰੈਸ਼ਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਇਸ ਦੇ ਨਾਲ ਹੀ ਗਰਮ ਪਾਣੀ ਪੀਣ ਨਾਲ ਤੁਹਾਡਾ ਮੂਡ ਵੀ ਤਰੋ-ਤਾਜ਼ਾ ਰਹਿੰਦਾ ਹੈ।
ਚੰਗੀ ਨੀਂਦ- ਜੇਕਰ ਤੁਹਾਨੂੰ ਨੀਂਦ ਦੀ ਸਮੱਸਿਆ ਹੈ ਜਾਂ ਨੀਂਦ ਦੀ ਕਮੀ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਕੋਸਾ ਪਾਣੀ ਪੀਣਾ ਇਸ ਸਮੱਸਿਆ ਨੂੰ ਦੂਰ ਕਰਨ 'ਚ ਫ਼ਾਇਦੇਮੰਦ ਹੁੰਦਾ ਹੈ। ਦੂਜੇ ਪਾਸੇ ਗਰਮ ਪਾਣੀ ਪੀਣ ਨਾਲ ਡਿਪ੍ਰੈਸ਼ਨ ਤੇ ਤਣਾਅ ਦੋਵਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਅਜਿਹੀ ਸਥਿਤੀ 'ਚ ਵਿਅਕਤੀ ਨੂੰ ਚੰਗੀ ਨੀਂਦ ਵੀ ਆ ਸਕਦੀ ਹੈ।
ਭਾਰ ਘਟਾਉਣ 'ਚ ਫਾਇਦੇਮੰਦ- ਅੱਜ ਦੇ ਸਮੇਂ 'ਚ ਲੋਕ ਆਪਣੇ ਵਧਦੇ ਭਾਰ ਨੂੰ ਲੈ ਕੇ ਕਾਫੀ ਚਿੰਤਤ ਹਨ। ਅਜਿਹੇ 'ਚ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਦੱਸ ਦੇਈਏ ਕਿ ਜੇਕਰ ਉਹ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਦਾ ਸੇਵਨ ਕਰਨ ਤਾਂ ਸਰੀਰ ਦੀ ਵਾਧੂ ਚਰਬੀ ਨੂੰ ਦੂਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਗਰਮ ਪਾਣੀ ਪੀਣ ਨਾਲ ਵਿਅਕਤੀ ਦੇ ਪਾਚਨ ਤੰਤਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ।
Disclaimer : ਏਬੀਪੀ ਨਿਊਜ਼ ਇਸ ਲੇਖ 'ਚ ਦੱਸੇ ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।