Health Tips : ਜੌਂ ਦੇ ਆਟੇ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ; ਦਿਲ, ਸ਼ੂਗਰ, ਕੋਲੈਸਟ੍ਰਾਲ ਤੇ ਮੋਟਾਪਾ ਸਭ ਰਹੇਗਾ ਕੰਟਰੋਲ 'ਚ
ਅੱਜ-ਕੱਲ੍ਹ ਤੇਲ ਵਾਲਾ ਖਾਣ ਨਾਲ ਖਰਾਬ ਕੋਲੈਸਟ੍ਰਾਲ ਵਧ ਜਾਂਦਾ ਹੈ, ਜਿਸ ਨਾਲ ਦਿਲ 'ਚ ਬਲਾਕੇਜ ਹੋ ਜਾਂਦੀ ਹੈ। ਅਜਿਹੇ 'ਚ ਤੁਹਾਨੂੰ ਜੌਂ ਤੋਂ ਬਣੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।
Weight Loss Food : ਭਾਰ ਘਟਾਉਣ ਲਈ, ਤੁਹਾਨੂੰ ਸਭ ਤੋਂ ਪਹਿਲਾਂ ਆਪਣੇ ਅਨਾਜ ਵਿੱਚ ਬਦਲਾਅ ਕਰਨ ਦੀ ਲੋੜ ਹੈ। ਤੁਹਾਨੂੰ ਆਪਣੀ ਖੁਰਾਕ ਤੋਂ ਕਣਕ ਦੇ ਆਟੇ ਨੂੰ ਖਤਮ ਕਰਨਾ ਚਾਹੀਦਾ ਹੈ। ਇਸ ਦੀ ਥਾਂ ਤੁਹਾਨੂੰ ਜੌਂ ਭਾਵ ਜੌਂ ਦੇ ਆਟੇ ਦੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ। ਜੌਂ ਦਾ ਆਟਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।
ਜੌਂ ਦਾ ਆਟਾ ਨਿਯਮਿਤ ਤੌਰ 'ਤੇ ਖਾਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਤੇ ਸ਼ੂਗਰ ਕੰਟਰੋਲ ਰਹਿੰਦੀ ਹੈ। ਜੌਂ ਦਾ ਆਟਾ ਵਧੇ ਹੋਏ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ। ਇਸ ਵਿੱਚ ਪ੍ਰੋਟੀਨ, ਫਾਈਬਰ, ਬੀ ਵਿਟਾਮਿਨ, ਆਇਰਨ, ਜ਼ਿੰਕ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਬਹੁਤ ਘੱਟ ਕੈਲੋਰੀ ਵਾਲਾ ਭੋਜਨ ਹੈ ਜੋ ਫਾਈਬਰ ਨਾਲ ਭਰਪੂਰ ਹੁੰਦਾ ਹੈ। ਤੁਹਾਨੂੰ ਆਪਣੇ ਭੋਜਨ ਵਿੱਚ ਜੌਂ ਦਾ ਆਟਾ ਹੀ ਖਾਣਾ ਚਾਹੀਦਾ ਹੈ।
ਜੌਂ ਦਾ ਆਟਾ ਖਾਣ ਦੇ ਫਾਇਦੇ
1. Weight loss - ਜੌਂ ਦਾ ਆਟਾ ਜਾਂ ਜੌਂ ਦਾ ਦਲੀਆ ਦੋਵੇਂ ਹੀ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ। ਜੌਂ ਇੱਕ ਭਰਪੂਰ ਫਾਈਬਰ ਅਤੇ ਘੱਟ ਕੈਲੋਰੀ ਵਾਲਾ ਭੋਜਨ ਹੈ। ਇਸ ਨੂੰ ਖਾਣ ਨਾਲ ਪੇਟ ਜਲਦੀ ਭਰਦਾ ਹੈ ਅਤੇ ਲੰਬੇ ਸਮੇਂ ਤਕ ਭੁੱਖ ਨਹੀਂ ਲੱਗਦੀ। ਇਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।
2. Improves Digestion - ਜੌਂ ਫਾਈਬਰ ਨਾਲ ਭਰਪੂਰ ਹੁੰਦਾ ਹੈ, ਇਸ ਲਈ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਜੌਂ ਵਿੱਚ ਘੁਲਣਸ਼ੀਲ ਫਾਈਬਰ ਹੁੰਦਾ ਹੈ। ਜੋ ਪੇਟ ਲਈ ਚੰਗਾ ਹੁੰਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
3. Lower Cholesterol - ਅੱਜ-ਕੱਲ੍ਹ ਤੇਲ ਵਾਲਾ ਖਾਣ ਨਾਲ ਖਰਾਬ ਕੋਲੈਸਟ੍ਰਾਲ ਵਧ ਜਾਂਦਾ ਹੈ, ਜਿਸ ਨਾਲ ਦਿਲ 'ਚ ਬਲਾਕੇਜ ਹੋ ਜਾਂਦੀ ਹੈ। ਅਜਿਹੇ 'ਚ ਤੁਹਾਨੂੰ ਜੌਂ ਤੋਂ ਬਣੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਵਿਚ ਬੀਟਾ-ਗਲੂਕਨਸ ਬਾਇਲ ਐਸਿਡ ਹੁੰਦਾ ਹੈ ਜੋ 'ਬੈੱਡ' ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ।
4. Diabetes Control - ਸ਼ੂਗਰ ਦੇ ਰੋਗੀ ਨੂੰ ਕਣਕ ਦੀ ਬਜਾਏ ਜੌਂ ਦੇ ਆਟੇ ਦੀ ਰੋਟੀ ਖਾਣੀ ਚਾਹੀਦੀ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ ਅਤੇ ਇਨਸੁਲਿਨ ਨੂੰ ਬਿਹਤਰ ਬਣਾਉਂਦਾ ਹੈ। ਜੌਂ ਟਾਈਪ 2 ਡਾਇਬਟੀਜ਼ ਦੇ ਖਤਰੇ ਨੂੰ ਘਟਾਉਂਦਾ ਹੈ।
5. Reduce Heart Disease - ਅੱਜਕਲ ਦਿਲ ਦੀਆਂ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਅਜਿਹੇ 'ਚ ਲੋਕਾਂ ਨੂੰ ਜੌਂ ਤੋਂ ਬਣੀਆਂ ਚੀਜ਼ਾਂ ਨੂੰ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ। ਇਹ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਘੱਟ ਕਰਦਾ ਹੈ।
Check out below Health Tools-
Calculate Your Body Mass Index ( BMI )