ਚੰਡੀਗੜ੍ਹ: ਪੰਜਾਬ ਦੇ ਸਿਹਤ ਕਾਮਿਆਂ ਨੇ ਕਰੋਨਾ ਵੈਕਸੀਨ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਵਕਸੀਨ ਨਹੀਂ ਲਗਾਈ ਜਾਵੇਗੀ। ਸਿਹਤ ਕਾਮਿਆਂ ਨੇ ਅੱਜ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੀਆਂ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਪਹੁੰਚੇ ਹਨ। ਸਿਹਤ ਕਾਮਿਆਂ ਨੇ ਪੰਜਾਬ ਦੇ ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਕਿ ਕਰੋਨਾ ਵੈਕਸੀਨ ਨਹੀਂ ਲਗਾਈ ਜਾਵੇਗੀ। ਸਿਹਤ ਵਰਕਰਾਂ ਨੇ ਕਿਹਾ ਸਾਨੂੰ ਪਹਿਲਾਂ ਆਰਥਿਕ ਤੌਰ 'ਤੇ ਸੁਰੱਖਅਤ ਕਰੋ। ਸਾਡੀਆਂ ਹੱਕੀ ਮੰਗਾਂ ਅੱਗੇ ਕਰੋਨਾ ਵੱਡੀ ਚੀਜ਼ ਨਹੀਂ ਹੈ।
ਸਿਹਤ ਕਾਮਿਆਂ ਵੱਲੋਂ ਕਰੋਨਾ ਵੈਕਸੀਨ ਲਗਾਉਣ ਤੋਂ ਇਨਕਾਰ
ਏਬੀਪੀ ਸਾਂਝਾ | 23 Feb 2021 02:50 PM (IST)
ਪੰਜਾਬ ਦੇ ਸਿਹਤ ਕਾਮਿਆਂ ਨੇ ਕਰੋਨਾ ਵੈਕਸੀਨ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਵਕਸੀਨ ਨਹੀਂ ਲਗਾਈ ਜਾਵੇਗੀ।
Corona vaccine