ਪੜਚੋਲ ਕਰੋ

Heart Attack: ਹਾਰਟ ਅਟੈਕ ਤੋਂ ਪਹਿਲਾਂ ਦਿਲ ਕਰਨ ਲੱਗਦਾ ਇਸ਼ਾਰੇ, ਸਮਝ ਗਏ ਤਾਂ ਬਚ ਸਕਦੀ ਜਾਨ

Heart Attack : ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਦਿਲ ਦੀ ਧੜਕਣ ਵਧ ਜਾਂਦੀ ਹੈ ਜਾਂ ਫਿਰ ਦਿਲ ਦੀ ਧੜਕਣ ਦੀ ਗਤੀ ਬਹੁਤ ਘੱਟ ਹੋ ਜਾਂਦੀ ਹੈ। ਇਸ ਬਾਰੇ ਹਰ ਕਿਸੇ ਦੀ ਆਪਣੀ ਵੱਖਰੀ ਰਾਏ ਹੈ ਪਰ ਸਹੀ ਕੀ ਹੈ, ਇਸ ਬਾਰੇ ਹਮੇਸ਼ਾ ਭੰਬਲਭੂਸਾ ਰਹਿੰਦਾ ਹੈ।

Heart Rate During Heart Attack: ਭਾਰਤ ਵਿੱਚ ਦਿਲ ਦੇ ਦੌਰਿਆਂ (Heart Attack) ਨਾਲ ਮੌਤਾਂ ਦੀ ਗਿਣਤੀ ਲਗਾਤਾਰ ਵਧਣ ਲੱਗੀ ਹੈ। ਸਭ ਤੋਂ ਗੰਭੀਰ ਗੱਲ ਇਹ ਹੈ ਕਿ ਛੋਟੀ ਉਮਰ ਦੇ ਲੋਕਾਂ ਨੂੰ ਦਿਲ ਦੇ ਦੌਰੇ ਪੈਣ ਲੱਗੇ ਹਨ। ਅਜਿਹੇ ਵਿੱਚ ਬਹੁਤ ਸਾਰੀਆਂ ਮੌਤਾਂ ਦਿਲ ਦੇ ਦੌਰੇ ਬਾਰੇ ਸਹੀ ਜਾਣਕਾਰੀ ਨਾ ਹੋਣ ਕਰਕੇ ਹੋ ਰਹੀਆਂ ਹਨ। ਜੇਕਰ ਹਾਰਟ ਅਟੈਕ ਦੇ ਲੱਛਣਾਂ ਬਾਰੇ ਪਤਾ ਹੋਵੇ ਤਾਂ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।

ਦਰਅਸਲ ਦਿਲ ਦੀ ਧੜਕਣ ਸਿਰਫ ਭਾਵਨਾਵਾਂ ਨਾਲ ਤੇਜ਼ ਜਾਂ ਹੌਲੀ ਨਹੀਂ ਹੁੰਦੀ। ਇਸ ਦੀ ਬਜਾਏ ਜੇਕਰ ਦਿਲ ਦੀ ਸਿਹਤ ਉੱਪਰ ਜਾਂ ਹੇਠਾਂ ਜਾਂਦੀ ਹੈ, ਤਾਂ ਦਿਲ ਦੀ ਧੜਕਣ ਦੀ ਗਤੀ ਵੀ ਬਦਲ ਜਾਂਦੀ ਹੈ। ਇਸ ਤਬੀਦੀਲੀ ਦਾ ਸਬੰਧ ਹਾਰਟ ਅਟੈਕ ਨਾਲ ਵੀ ਹੋ ਸਕਦਾ ਹੈ। ਆਓ ਇਸ ਬਾਰੇ ਵਿਸਤਾਰ ਵਿੱਚ ਜਾਣਦੇ ਹਾਂ।

ਕੀ ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਦਿਲ ਦੀ ਗਤੀ ਭਾਵ ਧੜਕਣ ਦੀ ਗਤੀ ਵਧ ਜਾਂਦੀ ਹੈ? ਜਾਂ ਫਿਰ ਦਿਲ ਦੀ ਧੜਕਣ ਦੀ ਗਤੀ ਬਹੁਤ ਘੱਟ ਹੋ ਜਾਂਦੀ ਹੈ। ਇਸ ਬਾਰੇ ਹਰ ਕਿਸੇ ਦੀ ਆਪਣੀ ਵੱਖਰੀ ਰਾਏ ਹੈ ਪਰ ਸਹੀ ਕੀ ਹੈ, ਇਸ ਬਾਰੇ ਹਮੇਸ਼ਾ ਭੰਬਲਭੂਸਾ ਰਹਿੰਦਾ ਹੈ। ਅਸੀਂ ਤੁਹਾਨੂੰ ਦੱਸਦੇ ਹਾਂ ਕਿ ਦਿਲ ਦੇ ਦੌਰੇ ਦੌਰਾਨ ਦਿਲ ਦੀ ਧੜਕਣ ਕਿਵੇਂ ਪ੍ਰਭਾਵਿਤ ਹੁੰਦੀ ਹੈ।

ਹਾਰਟ ਰੇਟ ਵਿੱਚ ਤਬਦੀਲੀ
ਦਿਲ ਦੀ ਧੜਕਣ ਵਿੱਚ ਬਦਲਾਅ ਨੂੰ ਜਾਣਨ ਤੋਂ ਪਹਿਲਾਂ ਇੱਕ ਵਾਰ ਫਿਰ ਸਮਝ ਲਵੋ ਕਿ ਹਾਰਟ ਰੇਟ ਕੀ ਹੈ। ਇਸ ਨੂੰ ਬਹੁਤ ਹੀ ਸਰਲ ਭਾਸ਼ਾ ਵਿੱਚ ਸਮਝੀਏ ਤਾਂ ਇੱਕ ਮਿੰਟ ਵਿੱਚ ਜਿੰਨੀ ਵਾਰ ਤੁਹਾਡਾ ਦਿਲ ਧੜਕਦਾ ਹੈ, ਉਸ ਨੂੰ ਹਾਰਟ ਰੇਟ ਮੰਨਿਆ ਜਾਂਦਾ ਹੈ। ਆਮ ਤੌਰ 'ਤੇ ਹਾਰਟ ਰੇਟ ਇੱਕ ਮਿੰਟ ਵਿੱਚ 72 ਹੁੰਦੀ ਹੈ। ਇਸ ਨੂੰ ਹੀ ਨਾਰਮਲ ਮੰਨਿਆ ਜਾਂਦਾ ਹੈ। ਦਿਲ ਦਾ ਦੌਰਾ ਪੈਣ 'ਤੇ ਦਿਲ ਦੀ ਧੜਕਣ ਵੀ ਪ੍ਰਭਾਵਿਤ ਹੁੰਦੀ ਹੈ। ਕਈ ਵਾਰ ਦਿਲ ਦੇ ਦੌਰੇ ਦਾ ਕਾਰਨ ਦਿਲ ਦੀ ਧੜਕਣ ਦੀ ਤੇਜ਼ ਰਫ਼ਤਾਰ ਹੀ ਹੁੰਦੀ ਹੈ।

ਕੀ ਹਾਰਟ ਰੇਟ ਵਧਣ ਦਾ ਮਤਲਬ ਦਿਲ ਦਾ ਦੌਰਾ?
ਅਕਸਰ ਲੋਕਾਂ ਨੂੰ ਇਹ ਭੁਲੇਖਾ ਹੁੰਦਾ ਹੈ ਕਿ ਜੇਕਰ ਦਿਲ ਦੀ ਧੜਕਣ ਵਧ ਜਾਵੇ ਭਾਵ ਦਿਲ ਬਹੁਤ ਤੇਜ਼ੀ ਨਾਲ ਧੜਕਣ ਲੱਗੇ ਤਾਂ ਇਹ ਹਾਰਟ ਅਟੈਕ ਦਾ ਸੰਕੇਤ ਹੋ ਸਕਦਾ ਹੈ। ਹਾਲਾਂਕਿ, ਇਸ ਤੋਂ ਬਿਲਕੁਲ ਇਨਕਾਰ ਨਹੀਂ ਕੀਤਾ ਜਾ ਸਕਦਾ ਪਰ ਇਸ ਨੂੰ ਬਿਲਕੁਲ ਸਹੀ ਨਹੀਂ ਕਿਹਾ ਜਾ ਸਕਦਾ। 

ਅਮਰੀਕਨ ਹਾਰਟ ਐਸੋਸੀਏਸ਼ਨ ਤੇ ਸੀਡੀਸੀ ਨੇ ਇੱਕ ਰਿਪੋਰਟ ਵਿੱਚ ਪੁਸ਼ਟੀ ਕੀਤੀ ਹੈ ਕਿ ਸਿਰਫ ਦਿਲ ਦੀ ਧੜਕਣ ਵਿੱਚ ਵਾਧੇ ਨੂੰ ਦਿਲ ਦੇ ਦੌਰੇ ਦਾ ਸੰਕੇਤ ਨਹੀਂ ਮੰਨਿਆ ਜਾ ਸਕਦਾ। ਡਾਕਟਰਾਂ ਦਾ ਇਹ ਵੀ ਮੰਨਣਾ ਹੈ ਕਿ ਸਿਰਫ ਦਿਲ ਦੀ ਧੜਕਣ ਵਧਣਾ ਜਾਂ ਘਟਣਾ, ਇਸ ਗੱਲ ਦਾ ਕੋਈ ਸੰਕੇਤ ਨਹੀਂ ਕਿ ਕਿਸੇ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਸਕਦਾ ਹੈ।

ਇਸ ਲਈ ਜੇਕਰ ਤੁਹਾਨੂੰ ਦਿਲ ਦੀ ਧੜਕਣ ਦੀ ਗਤੀ ਵਿੱਚ ਕਿਸੇ ਵੀ ਅੰਤਰ ਦੇ ਨਾਲ ਕੋਈ ਹੋਰ ਲੱਛਣ ਨਜ਼ਰ ਆਉਂਦੇ ਹਨ, ਤਾਂ ਤੁਹਾਨੂੰ ਯਕੀਨੀ ਤੌਰ 'ਤੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਜੇਕਰ ਵਾਰ-ਵਾਰ ਦਿਲ ਦੀ ਧੜਕਣ ਵਿੱਚ ਫਰਕ ਆ ਰਿਹਾ ਹੈ, ਤਾਂ ਤੁਹਾਨੂੰ ਜਸਮਾਂ ਬਰਬਾਦ ਕੀਤੇ ਬਿਨਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਹ ਹਾਰਟ ਅਟੈਕ ਦੇ ਸੰਕੇਤ ਹੋ ਸਕਦੇ ਹਨ, ਇਸ ਤੱਥ ਨੂੰ ਪੂਰੀ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ। ਜੇਕਰ ਦਿਲ ਦੇ ਕੰਮਕਾਜ ਵਿੱਚ ਮਾਮੂਲੀ ਜਿਹਾ ਵੀ ਫਰਕ ਨਜ਼ਰ ਆਏ ਤਾਂ ਬਿਨਾਂ ਦੇਰੀ ਕੀਤੇ ਇਲਾਜ ਕਰਵਾਉਣਾ ਸਭ ਤੋਂ ਜ਼ਰੂਰੀ ਹੈ।

Disclaimer: ਖ਼ਬਰ ਵਿੱਚ ਦਿੱਤੀ ਗਈ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

ਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈDiljit reached Kamakhya Devi temple, fans got a surprise

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget