ਇੰਝ ਦੂਰ ਕਰੋ ਵਿਟਾਮਿਨ ਡੀ ਦੀ ਕਮੀ, ਅਪਨਾਓ ਸੌਖਾ ਤਰੀਕਾ
ਸਰੀਰ ਨੂੰ ਸਿਹਤਮੰਦ ਰੱਖਣ ਦੇ ਲਈ ਵਿਟਾਮਿਨ, ਮਿਨਰਲ ਅਤੇ ਪੋਸ਼ਕ ਤੱਤਾਂ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਹਰੇਕ ਵਿਟਾਮਿਨ ਦਾ ਸਰੀਰ ਦੇ ਲਈ ਖ਼ਾਸ ਮਹੱਤਵ ਹੁੰਦਾ ਹੈ।
ਚੰਡੀਗੜ੍ਹ : ਸਰੀਰ ਨੂੰ ਸਿਹਤਮੰਦ ਰੱਖਣ ਦੇ ਲਈ ਵਿਟਾਮਿਨ, ਮਿਨਰਲ ਅਤੇ ਪੋਸ਼ਕ ਤੱਤਾਂ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਹਰੇਕ ਵਿਟਾਮਿਨ ਦਾ ਸਰੀਰ ਦੇ ਲਈ ਖ਼ਾਸ ਮਹੱਤਵ ਹੁੰਦਾ ਹੈ। ਅੱਜ ਅਸੀਂ ਵਿਟਾਮਿਨ 'ਡੀ' ਦੇ ਬਾਰੇ ਗੱਲ ਕਰ ਰਹੇ ਹਾਂ। ਇਹ ਵਿਟਾਮਿਨ ਸਰੀਰ ਦੇ ਲਈ ਬਹੁਤ ਹੀ ਜ਼ਰੂਰੀ ਹੈ। ਕੈਲਸ਼ੀਅਮ ਦੇ ਨਾਲ ਜੇਕਰ ਵਿਟਾਮਿਨ 'ਡੀ' ਦੀ ਕਮੀ ਹੋ ਜਾਵੇ ਤਾਂ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਿਟਾਮਿਨ 'ਡੀ' ਦੀ ਕਮੀ ਨਾਲ ਹੋਣ ਵਾਲੀਆਂ ਪਰੇਸ਼ਾਨੀਆਂ:
1. ਹੱਡੀਆਂ ਅਤੇ ਮਾਸਪੇਸ਼ੀਆਂ ਦਾ ਕਮਜ਼ੋਰ ਹੋ ਜਾਣਾ।
2. ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ।
3. ਤਣਾਅ ਅਤੇ ਉਦਾਸੀ ਹੋ ਜਾਣਾ।
4. ਆਲਸ ਅਤੇ ਥਕਾਵਟ ਹੋ ਜਾਣਾ।
ਇਸ ਤਰ੍ਹਾਂ ਕਰੋ ਇਸ ਕਮੀ ਨੂੰ ਪੂਰਾ:
1. ਧੁੱਪ ਲੈਣਾ—ਵਿਟਾਮਿਨ 'ਡੀ' ਦੀ ਕਮੀ ਨੂੰ ਪੂਰਾ ਕਰਨ ਦੇ ਲਈ ਧੁੱਪ 'ਚ ਬੈਠਣਾ ਬਹੁਤ ਹੀ ਜ਼ਰੂਰੀ ਹੈ। ਸਵੇਰ ਦੇ ਸਮੇਂ ਧੁੱਪ ਲੈਣ ਨਾਲ ਸਰੀਰ 'ਚ ਵਿਟਾਮਿਨ 'ਡੀ' ਦੀ ਕਮੀ ਨਹੀਂ ਹੁੰਦੀ ਅਤੇ ਇਸ ਨਾਲ ਚਮੜੀ ਦਾ ਐਲਰਜੀ ਤੋਂ ਬਚਾਅ ਰਹਿੰਦਾ ਹੈ।
2. ਸਾਲਮਨ ਅਤੇ ਟੁਨਾ ਫਿਸ਼— ਮਾਸਾਹਾਰੀ ਖਾਣ ਦੇ ਸ਼ੌਕੀਨ ਹੈ ਤਾਂ ਸਾਲਮਨ ਅਤੇ ਟੁਨਾ ਫਿਸ਼ 'ਚ ਵਿਟਾਮਿਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਕਾਡ ਲਿਵਰ 'ਚ ਵੀ ਵਿਟਾਮਿਨ 'ਡੀ' ਦੀ ਭਰਪੂਰ ਮਾਤਰਾ ਹੁੰਦੀ ਹੈ।
3. ਅੰਡਾ— ਮੱਛੀ ਤੋਂ ਇਲਾਵਾ ਅੰਡੇ ਦੀ ਵਰਤੋਂ ਕਰਨ ਨਾਲ ਵੀ ਵਿਟਾਮਿਨ 'ਡੀ' ਦੀ ਕਮੀ ਦੂਰ ਹੋ ਜਾਂਦੀ ਹੈ।
4. ਡੇਅਰੀ ਪ੍ਰੋਡਕਟ— ਦੁੱਧ, ਮੱਖਣ ਅਤੇ ਪਨੀਰ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ। ਇਸ ਨਾਲ ਸਰੀਰ ਦੀ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।
5. ਗਾਜਰ— ਗਾਜਰ ਦਾ ਜੂਸ ਪੀਣ ਨਾਲ ਵਿਟਾਮਿਨ ਦੀ ਕਮੀ ਪੂਰੀ ਹੋ ਜਾਂਦੀ ਹੈ। ਰੋਜ਼ 2 ਗਲਾਸ ਗਾਜਰ ਦਾ ਜੂਸ ਜ਼ਰੂਰ ਪੀਓ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Check out below Health Tools-
Calculate Your Body Mass Index ( BMI )