Hot Water Bath Side-Effects: ਅੱਜ ਤੱਕ ਤੁਸੀਂ ਗਰਮ ਪਾਣੀ ਨਾਲ ਨਹਾਉਣ ਦੇ ਕਈ ਫਾਇਦੇ ਸੁਣੇ ਹੋਣਗੇ। ਪਰ ਕੀ ਤੁਸੀਂ ਇਸ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਦੇ ਹੋ। ਬਹੁਤ ਜ਼ਿਆਦਾ ਗਰਮ ਪਾਣੀ ਸਾਡੀ ਚਮੜੀ ਅਤੇ ਵਾਲਾਂ ਲਈ ਬਹੁਤ ਨੁਕਸਾਨਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਨਾਲ ਵੀ ਤੁਸੀਂ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦੇ ਹੋ। ਆਓ ਜਾਣਦੇ ਹਾਂ ਜ਼ਿਆਦਾ ਗਰਮ ਪਾਣੀ ਨਾਲ ਤੁਹਾਡੇ ਸਰੀਰ ਨੂੰ ਕੀ ਨੁਕਸਾਨ ਹੁੰਦੇ ਹਨ...


ਸਕਿਨ ਦੇ ਲਈ ਨੁਕਸਾਨਦੇਹ: ਜੇਕਰ ਤੁਸੀਂ ਬਹੁਤ ਜ਼ਿਆਦਾ ਗਰਮ ਪਾਣੀ ਨਾਲ ਨਹਾਉਂਦੇ ਹੋ ਤਾਂ ਸਾਵਧਾਨ ਹੋ ਜਾਓ। ਬਹੁਤ ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਨਾਲ ਤੁਹਾਡੀ ਸਕਿਨ ਬਹੁਤ ਖੁਸ਼ਕ ਹੋ ਜਾਂਦੀ ਹੈ, ਜਿਸ ਨਾਲ ਖੁਜਲੀ ਅਤੇ ਦਾਦ ਹੋ ਸਕਦੀ ਹੈ। ਜੇਕਰ ਤੁਸੀਂ ਗਰਮ ਪਾਣੀ ਦੀ ਵਰਤੋਂ ਕਰਨਾ ਚਾਹੁੰਦੇ ਹੋ, ਤਾਂ ਆਪਣੇ ਸਰੀਰ 'ਤੇ ਮਾਇਸਚਰਾਈਜ਼ਰ ਦੀ ਵਰਤੋਂ ਜ਼ਰੂਰ ਕਰੋ। ਇਸ ਦੇ ਨਾਲ ਹੀ ਸਕਿਨ ਦੀ ਸਹੀ ਤਰ੍ਹਾਂ ਦੇਖਭਾਲ ਕਰੋ।


ਵਾਲਾਂ ਦਾ ਝੜਨਾ: ਬਹੁਤ ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਨਾਲ ਵੀ ਵਾਲ ਬਹੁਤ ਜ਼ਿਆਦਾ ਖੁਸ਼ਕ ਹੋ ਜਾਂਦੇ ਹਨ। ਜਿਸ ਕਾਰਨ ਤੁਹਾਨੂੰ ਸੁੱਕੀ ਸਕੈਲਪ ਅਤੇ ਵਾਲ ਝੜਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਬਚਣ ਲਈ ਸੁੱਕੇ ਵਾਲਾਂ ਨੂੰ ਸ਼ੈਂਪੂ ਨਾ ਕਰੋ ਅਤੇ ਨਹਾਉਣ ਤੋਂ ਪਹਿਲਾਂ ਆਪਣੇ ਵਾਲਾਂ ਵਿਚ ਥੋੜ੍ਹਾ ਜਿਹਾ ਤੇਲ ਲਗਾਓ।


ਇਹ ਵੀ ਪੜ੍ਹੋ: Dangerous Plant: ਸਾਵਧਾਨ! ਸੱਪ ਨਾਲੋਂ ਵੀ ਖਤਰਨਾਕ ਹੈ ਗਾਜਰ ਵਰਗਾ ਬੂਟਾ, ਛੂਹਣ ਨਾਲ ਹੀ ਜਾ ਸਕਦੀ ਜਾਨ


ਬਲੱਡ ਪ੍ਰੈਸ਼ਰ: ਬਹੁਤ ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਵਧ ਸਕਦਾ ਹੈ। ਜੇਕਰ ਤੁਹਾਨੂੰ ਹਾਈਪਰਟੈਨਸ਼ਨ (ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ) ਹੈ, ਤਾਂ ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜ਼ਿਆਦਾ ਗਰਮ ਪਾਣੀ ਨਾਲ ਇਸ਼ਨਾਨ ਨਾ ਕਰੋ।


ਕਮਰ ਦਰਦ : ਬਹੁਤ ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਨਾਲ ਤੁਸੀਂ ਪਿੱਠ ਦਰਦ ਦੀ ਸਮੱਸਿਆ ਦੇ ਸ਼ਿਕਾਰ ਹੋ ਸਕਦੇ ਹੋ। ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਨਾਲ ਤੁਹਾਡੀਆਂ ਮਾਸਪੇਸ਼ੀਆਂ ਟਾਈਟ ਹੋ ਜਾਂਦੀਆਂ ਹਨ। ਜਿਸ ਕਾਰਨ ਤੁਹਾਨੂੰ ਪਿੱਠ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।


ਡੀਹਾਈਡ੍ਰੇਸ਼ਨ : ਜ਼ਿਆਦਾ ਗਰਮ ਪਾਣੀ ਨਾਲ ਨਹਾਉਣ ਨਾਲ ਤੁਸੀਂ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਸਕਦੇ ਹੋ। ਇਸ ਨਾਲ ਬਹੁਤ ਜ਼ਿਆਦਾ ਪਸੀਨਾ ਆ ਸਕਦਾ ਹੈ ਅਤੇ ਪਾਣੀ ਦੀ ਕਮੀ ਹੋ ਸਕਦੀ ਹੈ।


ਇਹ ਵੀ ਪੜ੍ਹੋ: Bhang Tea Benefits: ਭੰਗ ਵਾਲੀ ਚਾਹ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ, ਸਰੀਰ ਦੀਆਂ ਕਈ ਬੀਮਾਰੀਆਂ ਕਰਦੀ ਦੂਰ