Health: ਅਚਾਨਕ ਵੱਧ ਗਿਆ ਬੀਪੀ, ਤਾਂ ਤੁਰੰਤ ਕਰ ਲਓ ਆਹ ਕੰਮ, ਮਰੀਜ਼ ਨੂੰ ਛੇਤੀ ਮਿਲੇਗਾ ਆਰਾਮ
ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਅਚਾਨਕ ਵੱਧ ਜਾਵੇ ਤਾਂ ਤੁਹਾਨੂੰ ਤੁਰੰਤ ਕੀ ਕਰਨਾ ਚਾਹੀਦਾ ਹੈ? ਬਹੁਤੇ ਲੋਕ ਘਬਰਾ ਜਾਂਦੇ ਹਨ ਅਤੇ ਉਨ੍ਹਾਂ ਨੂੰ ਸਮਝ ਨਹੀਂ ਆਉਂਦਾ ਹੈ ਕੀ ਕਰਨਾ ਚਾਹੀਦਾ ਹੈ। ਆਓ ਜਾਣਦੇ ਹਾਂ ਬਲੱਡ ਪ੍ਰੈਸ਼ਰ ਅਚਾਨਕ ਵਧਣ 'ਤੇ ਕੀ ਕਰਨਾ ਚਾਹੀਦਾ ਹੈ।
Blood Pressure: ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਦਿਨੋ-ਦਿਨ ਵੱਧ ਰਹੇ ਹਨ। ਇਸ ਤੋਂ ਛੁਟਕਾਰਾ ਪਾਉਣ ਲਈ ਲੋਕ ਕਈ ਤਰ੍ਹਾਂ ਦੇ ਉਪਾਅ ਕਰਦੇ ਹਨ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲਦੀ। ਬੇਵੱਸ ਹੋ ਕੇ ਵਿਅਕਤੀ ਫਿਰ ਦਵਾਈਆਂ ਦਾ ਸਹਾਰਾ ਲੈਂਦਾ ਹੈ। ਬੀਪੀ ਦੇ ਅਚਾਨਕ ਵਧਣ ਦੀ ਸਥਿਤੀ ਵਿੱਚ ਪਰੇਸ਼ਾਨ ਹੋਣ ਦੀ ਥਾਂ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ। ਤਾਂ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਜੇਕਰ BP ਅਚਾਨਕ ਵਧ ਜਾਵੇ ਤਾਂ ਕੀ ਕਰਨਾ ਚਾਹੀਦਾ ਹੈ?
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਲਈ ਕਰੋ ਆਹ ਕੰਮ
ਜਦੋਂ ਬਲੱਡ ਪ੍ਰੈਸ਼ਰ ਵੱਧ ਜਾਂਦਾ ਹੈ, ਤਾਂ ਬੀਪੀ ਦੇ ਮਰੀਜ਼ਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਵੇਂ ਕਿ ਸਿਰ ਦਰਦ, ਚੱਕਰ ਆਉਣੇ, ਉਲਟੀਆਂ, ਸਾਹ ਲੈਣ ਵਿੱਚ ਮੁਸ਼ਕਲ ਹੋਣਾ। ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਕਸਰਤ ਕਰਨਾ ਸਭ ਤੋਂ ਜ਼ਰੂਰੀ ਹੈ। ਜੇਕਰ ਤੁਸੀਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਕਸਰਤ ਦੇ ਨਾਲ-ਨਾਲ ਤੁਹਾਨੂੰ ਪੌਸ਼ਟਿਕ ਭੋਜਨ ਖਾਣਾ ਵੀ ਸ਼ੁਰੂ ਕਰ ਦੇਣਾ ਚਾਹੀਦਾ ਹੈ। ਕਸਰਤ ਦੇ ਨਾਲ-ਨਾਲ ਤੁਹਾਨੂੰ ਆਪਣੀ ਖੁਰਾਕ ਵਿੱਚ ਪੌਸ਼ਟਿਕ ਭੋਜਨ ਵੀ ਸ਼ਾਮਲ ਕਰਨਾ ਚਾਹੀਦਾ ਹੈ।
ਬੀਪੀ ਨੂੰ ਕੰਟਰੋਲ ਵਿੱਚ ਰੱਖਣ ਲਈ ਖਾਓ ਆਹ ਚੀਜ਼ਾਂ
ਇਨ੍ਹਾਂ ਉਪਾਵਾਂ ਤੋਂ ਇਲਾਵਾ ਬੇਰੀਜ਼ ਨਾਲ ਵੀ ਬੀਪੀ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਨੂੰ ਖਾਣ ਨਾਲ ਤੁਹਾਡਾ ਬੀਪੀ ਕੰਟਰੋਲ 'ਚ ਰਹਿੰਦਾ ਹੈ। ਐਂਟੀਆਕਸੀਡੈਂਟਸ ਅਤੇ ਫਲੇਵੋਨੋਇਡਸ ਨਾਲ ਭਰਪੂਰ ਬੇਰੀਸ ਨਾ ਸਿਰਫ ਤੁਹਾਨੂੰ ਸਿਹਤਮੰਦ ਰੱਖਦੀਆਂ ਹਨ ਸਗੋਂ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਵੀ ਕਾਫੀ ਹੱਦ ਤੱਕ ਘਟਾਉਂਦੀਆਂ ਹਨ। ਖੱਟੇ ਫਲਾਂ ਵਿਚ ਅੰਗੂਰ, ਸੰਤਰਾ ਅਤੇ ਮੌਸਮੀ ਖਾਧੀ ਜਾ ਸਕਦੀ ਹੈ। ਬੇਰੀਜ਼ ਖਾਣ ਨਾਲ ਬੀਪੀ ਵੀ ਕੰਟਰੋਲ 'ਚ ਰਹਿੰਦਾ ਹੈ। ਬੇਰੀਜ਼ ਐਂਟੀਆਕਸੀਡੈਂਟਸ ਅਤੇ ਫਲੇਵੋਨੋਇਡਸ ਨਾਲ ਭਰੀਆਂ ਹੁੰਦੀਆਂ ਹਨ।
ਵਿਟਾਮਿਨ ਸੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ
ਬੀਪੀ ਨੂੰ ਕੰਟਰੋਲ ਕਰਨ ਲਈ ਵਿਟਾਮਿਨ ਸੀ ਦਾ ਸੇਵਨ ਕਰਨਾ ਚਾਹੀਦਾ ਹੈ। ਦਰਅਸਲ, ਖੱਟੇ ਫਲ ਵਿਟਾਮਿਨ ਸੀ, ਐਂਟੀਆਕਸੀਡੈਂਟ ਅਤੇ ਖਣਿਜਾਂ ਨਾਲ ਭਰਪੂਰ ਹੁੰਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੁੰਦੇ ਹਨ। ਤੁਸੀਂ ਖੱਟੇ ਫਲਾਂ ਜਿਵੇਂ ਕਿ ਅੰਗੂਰ, ਸੰਤਰਾ ਅਤੇ ਨਿੰਬੂ ਦਾ ਸੇਵਨ ਵੀ ਕਰ ਸਕਦੇ ਹੋ।
Check out below Health Tools-
Calculate Your Body Mass Index ( BMI )