ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
High Blood Pressure: ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਕਰਨਾ ਮਾਂ ਅਤੇ ਬੱਚੇ ਦੋਵਾਂ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਅਜਿਹੇ 'ਚ ਗਰਭ ਅਵਸਥਾ ਦੌਰਾਨ ਹਾਈ ਬੀਪੀ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਆਓ ਜਾਣਦੇ ਹਾਂ ਤਰੀਕੇ
High Blood Pressure: ਮਾਂ ਬਣਨਾ ਹਰ ਔਰਤ ਲਈ ਸਭ ਤੋਂ ਸੋਹਣਾ ਅਹਿਸਾਸ ਹੁੰਦਾ ਹੈ। ਪਰ ਇਸ ਦੌਰਾਨ ਔਰਤ ਨੂੰ ਕਈ ਤਰ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਪਿੱਛੇ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ, ਜਿਵੇਂ ਕਿ ਹਾਰਮੋਨਲ ਬਦਲਾਅ, ਭੋਜਨ 'ਚ ਨਮਕ ਅਤੇ ਸੋਡੀਅਮ ਦੀ ਜ਼ਿਆਦਾ ਮਾਤਰਾ, ਤਣਾਅ ਆਦਿ। ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਕਰਨਾ ਮਾਂ ਅਤੇ ਬੱਚੇ ਦੋਵਾਂ ਲਈ ਖਤਰਨਾਕ ਸਾਬਤ ਹੋ ਸਕਦਾ ਹੈ।
ਅਜਿਹੇ 'ਚ ਗਰਭ ਅਵਸਥਾ ਦੌਰਾਨ ਹਾਈ ਬੀਪੀ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ, ਤੁਹਾਨੂੰ ਡਾਕਟਰ ਦੀ ਸਹੀ ਸਲਾਹ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੁਝ ਆਯੁਰਵੈਦਿਕ ਦਵਾਈਆਂ ਹਨ ਜੋ ਗਰਭ ਅਵਸਥਾ ਦੌਰਾਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰ ਸਕਦੀਆਂ ਹਨ। ਅੱਜ ਇਸ ਆਰਟਿਕਲ ਵਿਚ ਅਸੀਂ ਤੁਹਾਨੂੰ ਗਰਭ ਅਵਸਥਾ ਦੌਰਾਨ ਹਾਈ ਬੀਪੀ ਨੂੰ ਕੰਟਰੋਲ ਕਰਨ ਦੇ ਆਯੁਰਵੈਦਿਕ ਤਰੀਕਿਆਂ ਬਾਰੇ ਦੱਸਾਂਗੇ। ਆਓ ਜਾਣਦੇ ਹਾਂ-
ਨਮਕ
ਗਰਭ ਅਵਸਥਾ ਦੌਰਾਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਸਾਧਾਰਨ ਨਮਕ ਦੀ ਬਜਾਏ ਸੇਂਧਾ ਨਮਕ ਦਾ ਸੇਵਨ ਕਰੋ। ਦਰਅਸਲ, ਨਮਕ ਵਿੱਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਇਸ ਦੇ ਸੇਵਨ ਨਾਲ ਬਲੱਡ ਸਰਕੁਲੇਸ਼ਨ 'ਚ ਸੁਧਾਰ ਹੁੰਦਾ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਮਿਲਦੀ ਹੈ।
ਇਹ ਵੀ ਪੜ੍ਹੋ: Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
ਦਾਲਚੀਨੀ
ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ, ਤੁਸੀਂ ਦਾਲਚੀਨੀ ਦਾ ਸੇਵਨ ਕਰ ਸਕਦੇ ਹੋ। ਇਸ 'ਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਨਾਲ ਹੀ, ਇਹ ਤਣਾਅ ਅਤੇ ਚਿੰਤਾ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਹਾਈ ਬਲੱਡ ਪ੍ਰੈਸ਼ਰ ਦੀ ਸਥਿਤੀ ਵਿੱਚ, ਤੁਸੀਂ ਡਾਕਟਰ ਦੀ ਸਲਾਹ 'ਤੇ ਦਾਲਚੀਨੀ ਦੀ ਚਾਹ ਦਾ ਸੇਵਨ ਕਰ ਸਕਦੇ ਹੋ।
ਪ੍ਰਾਣਾਯਾਮ ਕਰੋ
ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪ੍ਰਾਣਾਯਾਮ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਨਿਯਮਿਤ ਤੌਰ 'ਤੇ ਯੋਗ ਕਰਨ ਨਾਲ ਹਾਰਮੋਨ ਦੇ ਪੱਧਰ ਨੂੰ ਆਮ ਰੱਖਣ ਵਿੱਚ ਮਦਦ ਮਿਲਦੀ ਹੈ। ਇਹ ਤਣਾਅ ਦੇ ਪੱਧਰ ਨੂੰ ਘਟਾਉਣ ਅਤੇ ਮਨ ਨੂੰ ਸ਼ਾਂਤ ਰੱਖਣ ਵਿੱਚ ਵੀ ਮਦਦ ਕਰਦਾ ਹੈ। ਰੋਜ਼ਾਨਾ ਘੱਟੋ-ਘੱਟ 15 ਮਿੰਟ ਅਨੁਲੋਮ-ਵਿਲੋਮ, ਭਰਮਰੀ ਪ੍ਰਾਣਾਯਾਮ ਅਤੇ ਸ਼ੀਤਲੀ ਪ੍ਰਾਣਾਯਾਮ ਦਾ ਅਭਿਆਸ ਹਾਈ ਬਲੱਡ ਪ੍ਰੈਸ਼ਰ ਵਿੱਚ ਫਾਇਦੇਮੰਦ ਹੋ ਸਕਦਾ ਹੈ।
ਭਰਪੂਰ ਮਾਤਰਾ ਵਿੱਚ ਪੀਣਾ ਚਾਹੀਦਾ ਪਾਣੀ
ਗਰਭ ਅਵਸਥਾ ਦੌਰਾਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਤੁਹਾਨੂੰ ਖੂਬ ਪਾਣੀ ਪੀਣਾ ਚਾਹੀਦਾ ਹੈ। ਤੁਹਾਨੂੰ ਦਿਨ ਭਰ 3-4 ਲੀਟਰ ਪਾਣੀ ਪੀਣਾ ਚਾਹੀਦਾ ਹੈ। ਇਸ ਤੋਂ ਇਲਾਵਾ ਤੁਸੀਂ ਡਾਕਟਰ ਦੀ ਸਲਾਹ ਅਨੁਸਾਰ ਨਾਰੀਅਲ ਪਾਣੀ, ਘਰੇਲੂ ਬਣੇ ਫਲਾਂ ਦਾ ਜੂਸ ਆਦਿ ਵੀ ਲੈ ਸਕਦੇ ਹੋ।
ਆਂਵਲਾ
ਆਂਵਲੇ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਸਰੀਰ 'ਚ ਜਮ੍ਹਾ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਵੀ ਫਾਇਦੇਮੰਦ ਹੈ। ਰੋਜ਼ਾਨਾ ਇੱਕ ਆਂਵਲਾ ਖਾਣ ਨਾਲ ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ।
ਇਹ ਵੀ ਪੜ੍ਹੋ: Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
Check out below Health Tools-
Calculate Your Body Mass Index ( BMI )