ਪੜਚੋਲ ਕਰੋ

Heart Attack: ਕਦੇ ਨਹੀਂ ਹੋਏਗਾ ਹਾਰਟ ਅਟੈਕ! ਬੱਸ ਪੱਲੇ ਬੰਨ੍ਹ ਲਵੋ ਇਹ 7 ਗੱਲਾਂ

How to Prevent Heart Attack: ਦੁਨੀਆ ਭਰ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਗੜਦੀ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਨਾ ਸਿਰਫ਼ ਬਜ਼ੁਰਗਾਂ ਵਿੱਚ ਸਗੋਂ ਨੌਜਵਾਨਾਂ ਤੇ ਬੱਚਿਆਂ ਵਿੱਚ ਵੀ ਦਿਲ ਦੇ ਦੌਰੇ ਦਾ ਖ਼ਤਰਾ ਵਧਿਆ ਹੈ।

How to Prevent Heart Attack: ਦੁਨੀਆ ਭਰ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਗੜਦੀ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਨਾ ਸਿਰਫ਼ ਬਜ਼ੁਰਗਾਂ ਵਿੱਚ ਸਗੋਂ ਨੌਜਵਾਨਾਂ ਤੇ ਬੱਚਿਆਂ ਵਿੱਚ ਵੀ ਦਿਲ ਦੇ ਦੌਰੇ ਦਾ ਖ਼ਤਰਾ ਵਧਿਆ ਹੈ। ਇਸ ਤੋਂ ਇਲਾਵਾ ਮੋਟਾਪਾ, ਸ਼ੂਗਰ, ਉੱਚ ਕੋਲੈਸਟ੍ਰੋਲ ਵਰਗੀਆਂ ਚੀਜ਼ਾਂ ਵੀ ਦਿਲ ਦੇ ਦੌਰੇ ਦਾ ਖ਼ਤਰਾ ਵਧਾਉਂਦੀਆਂ ਹਨ।

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਹਾਈ ਬਲੱਡ ਪ੍ਰੈਸ਼ਰ, ਹਾਈ ਕੋਲੈਸਟ੍ਰੋਲ, ਸਿਗਰਟਨੋਸ਼ੀ, ਸ਼ੂਗਰ, ਜ਼ਿਆਦਾ ਭਾਰ, ਮੋਟਾਪਾ, ਗੈਰ-ਸਿਹਤਮੰਦ ਭੋਜਨ, ਸਰੀਰਕ ਗਤੀਵਿਧੀ ਦੀ ਘਾਟ ਤੇ ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਕੁਝ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਹਾਰਟ ਅਟਾਕ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਆਓ ਜਾਣਦੇ ਹਾਂ ਉਨ੍ਹਾਂ 7 ਗੱਲਾਂ ਬਾਰੇ ਜਿਸ ਨਾਲ ਹਾਰਟ ਅਟੈਕ ਤੋਂ ਬਚਿਆ ਜਾ ਸਕਦਾ ਹੈ।

1. ਸਟ੍ਰੈਸ ਨੂੰ ਮੈਨੇਜ ਕਰੋ
ਤਣਾਅ (ਸਟ੍ਰੈਸ) ਦਿਲ ਦੀ ਬਿਮਾਰੀ ਦਾ ਖ਼ਤਰਾ ਵਧਾਉਂਦਾ ਹੈ। ਇਸ ਲਈ ਆਪਣੇ ਤਣਾਅ ਨੂੰ ਮੈਨੇਜ ਸਿੱਖੋ। ਇਸ ਕਾਰਨ ਬਲੱਡ ਪ੍ਰੈਸ਼ਰ, ਟ੍ਰਾਈਗਲਿਸਰਾਈਡਸ, ਮਾੜੇ ਕੋਲੈਸਟ੍ਰੋਲ ਵਧਣ ਲੱਗਦੇ ਹਨ ਜੋ ਮੁੱਖ ਤੌਰ 'ਤੇ ਦਿਲ ਦੇ ਦੌਰੇ ਲਈ ਜ਼ਿੰਮੇਵਾਰ ਹਨ। ਸੰਗੀਤ ਸੁਣਨ, ਯੋਗਾ ਕਰਨ, ਗੁਰਦੁਆਰੇ ਜਾਂ ਮੰਦਰ ਜਾਣ ਜਾਂ ਪੌਜੇਟਿਵ ਕਿਤਾਬਾਂ ਪੜ੍ਹਨ ਨਾਲ ਤਣਾਅ ਨੂੰ ਮੈਨੇਜ ਕੀਤਾ ਜਾ ਸਕਦਾ ਹੈ

2. ਕੈਫੀਨ ਦੀ ਖਪਤ ਵੱਲ ਧਿਆਨ ਦਿਓ
ਜੇਕਰ ਤੁਸੀਂ ਚਾਹ, ਕੌਫੀ ਜਾਂ ਕਿਸੇ ਵੀ ਰੂਪ ਵਿੱਚ ਕੈਫੀਨ ਦਾ ਬਹੁਤ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਸ ਆਦਤ ਨੂੰ ਸੁਧਾਰੋ। ਦੁਪਹਿਰ 2 ਵਜੇ ਤੋਂ ਬਾਅਦ ਕੈਫੀਨ ਦਾ ਸੇਵਨ ਕਰਨ ਤੋਂ ਬਚੋ ਕਿਉਂਕਿ ਸੌਣ ਤੋਂ 10 ਘੰਟਿਆਂ ਦੇ ਅੰਦਰ ਕੈਫੀਨ ਦਾ ਸੇਵਨ ਕਰਨ ਨਾਲ ਨੀਂਦ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ ਤੇ ਇਸ ਦਾ ਦਿਲ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

3. 30 ਸਾਲ ਦੀ ਉਮਰ ਮਗਰੋਂ ਕਰੋ ਇਹ ਕੰਮ
ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਢੁਕਵੇਂ ਕਦਮ ਚੁੱਕਣ ਦੇ ਨਾਲ-ਨਾਲ ਇਹ ਵੀ ਜ਼ਰੂਰੀ ਹੈ ਕਿ ਤੁਸੀਂ 30 ਸਾਲ ਦੀ ਉਮਰ ਤੋਂ ਬਾਅਦ ਹਰ ਸਾਲ ਆਪਣੇ ਲਿਪਿਡ ਪ੍ਰੋਫਾਈਲ ਤੇ HS-CRP ਦੀ ਜਾਂਚ ਕਰਵਾਓ। ਇਸ ਨਾਲ ਸਹੀ ਸਮੇਂ ਉਪਰ ਸਾਰੀ ਜਾਣਕਾਰੀ ਮਿਲ ਜਾਂਦੀ ਹੈ ਤੇ ਕੋਈ ਦਿੱਕਤ ਹੋਣ ਦੀ ਸੂਰਤ ਵਿੱਚ ਪਹਿਲਾਂ ਹੀ ਚੌਕਸ ਹੋਇਆ ਜਾ ਸਕਦਾ ਹੈ।

4. ਇਨ੍ਹਾਂ ਭੋਜਨਾਂ ਨੂੰ ਖੁਰਾਕ ਵਿੱਚ ਸ਼ਾਮਲ ਕਰੋ
ਸਿਹਤ ਮਾਹਿਰਾਂ ਨੇ ਆਪਣੇ ਖਾਣੇ ਵਿੱਚ ਕੁਝ ਖਾਣ-ਪੀਣ ਦੀਆਂ ਚੀਜ਼ਾਂ ਸ਼ਾਮਲ ਕਰਨ ਦੀ ਸਲਾਹ ਦਿੱਤੀ ਹੈ। ਸਿਹਤ ਮਾਹਿਰਾਂ ਅਨੁਸਾਰ ਆਪਣੇ ਦੋ-ਹਫ਼ਤਾਵਾਰੀ ਡਾਈਟ ਪਲਾਨ ਵਿੱਚ ਅਨਾਰ, ਅਖਰੋਟ, ਬਦਾਮ, ਸੰਤਰੇ, ਬੇਰੀਆਂ, ਪੱਤੇਦਾਰ ਸਬਜ਼ੀਆਂ ਤੇ ਅਲਸੀ ਦੇ ਬੀਜ ਸ਼ਾਮਲ ਕੀਤੇ ਜਾਣ। ਇਸ ਤੋਂ ਇਲਾਵਾ ਆਪਣੇ ਖਾਣੇ ਵਿੱਚ ਲਸਣ, ਦਾਲਚੀਨੀ, ਕਾਲੀ ਮਿਰਚ, ਹਲਦੀ, ਅਦਰਕ, ਸੌਂਫ, ਇਲਾਇਚੀ, ਧਨੀਆ ਵਰਗੇ ਮਸਾਲੇ ਸ਼ਾਮਲ ਕਰੋ।

5. ਕਸਰਤ
ਸਿਹਤ ਮਾਹਿਰ ਦਿਲ ਨੂੰ ਸਿਹਤਮੰਦ ਰੱਖਣ ਲਈ ਨਿਯਮਤ ਕਸਰਤ ਕਰਨ ਦੀ ਸਲਾਹ ਦਿੰਦੇ ਹਨ। ਸੈਰ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਓ ਕਿਉਂਕਿ ਜ਼ਿਆਦਾ ਬੈਠਣਾ ਦਿਲ ਲਈ ਓਨਾ ਹੀ ਨੁਕਸਾਨਦੇਹ ਹੈ ਜਿੰਨਾ ਸਿਗਰਟਨੋਸ਼ੀ। ਰੋਜ਼ਾਨਾ ਘੱਟੋ-ਘੱਟ 45 ਮਿੰਟ ਕਸਰਤ ਕਰੋ। 

6. ਇਨ੍ਹਾਂ ਚੀਜ਼ਾਂ ਤੋਂ ਬਚੋ
ਇਸ ਤੋਂ ਇਲਾਵਾ ਦਿਲ ਦੇ ਦੌਰੇ ਦੇ ਖ਼ਤਰੇ ਤੋਂ ਬਚਣ ਲਈ ਵੀਕੈਂਡ 'ਤੇ ਤਲੇ ਹੋਏ ਤੇ ਪ੍ਰੋਸੈਸਡ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਡਾਕਟਰ ਨੇ ਜੰਕ ਫੂਡ ਨੂੰ ਮਹੀਨੇ ਵਿੱਚ ਇੱਕ/ਦੋ ਵਾਰ ਸੀਮਤ ਕਰਨ ਦੀ ਸਲਾਹ ਦਿੱਤੀ। ਸਿਗਰਟਨੋਸ਼ੀ ਤੇ ਜ਼ਿਆਦਾ ਸ਼ਰਾਬ ਪੀਣੀ ਵੀ ਛੱਡ ਦਿਓ।

7. ਭਾਰ ਤੇ ਸ਼ੂਗਰ ਨੂੰ ਕੰਟਰੋਲ ਕਰੋ
ਮੋਟਾਪੇ ਤੇ ਹਾਈ ਬਲੱਡ ਸ਼ੂਗਰ ਵਾਲੇ ਲੋਕਾਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਵਧੇਰੇ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਆਪਣਾ ਭਾਰ ਤੇ ਸ਼ੂਗਰ ਦੇ ਪੱਧਰ ਨੂੰ ਆਮ ਰੱਖੋ।

Disclaimer: ਇਹ ਖਬਰ ਸਿਰਫ ਆਮ ਜਾਣਕਾਰੀ ਲਈ ਹੈ। ਇਹ ਕਿਸੇ ਵੀ ਤਰ੍ਹਾਂ ਕਿਸੇ ਦਵਾਈ ਜਾਂ ਇਲਾਜ ਦਾ ਬਦਲ ਨਹੀਂ ਹੋ ਸਕਦੀ। ਵਧੇਰੇ ਜਾਣਕਾਰੀ ਲਈ ਹਮੇਸ਼ਾ ਆਪਣੇ ਡਾਕਟਰ ਨਾਲ ਸੰਪਰਕ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget