High BP ਦੀ ਹੈ ਸ਼ਿਕਾਇਤ ਤਾਂ ਤੁਰੰਤ ਛੱਡ ਦਿਓ ਇਹ 6 ਚੀਜ਼ਾਂ, ਨਹੀਂ ਤਾਂ ਨੁਕਸਾਨ ਤੋਂ ਬਚ ਸਕੋਗੇ
High Blood Pressure : ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ, ਇਸ ਲਈ ਕੁੱਝ ਖਾਣ-ਪੀਣ ਦੀਆਂ ਆਦਤਾਂ ਨੂੰ ਤੁਰੰਤ ਛੱਡ ਦੇਣਾ ਹੀ ਬਿਹਤਰ ਹੈ।
High BP Control Tips: ਵੈਸੇ ਤਾਂ ਹਾਈ ਬਲੱਡ ਪ੍ਰੈਸ਼ਰ ਦਾ ਕੋਈ ਸਥਾਈ ਇਲਾਜ ਨਹੀਂ ਹੈ। ਪਰ ਦਵਾਈਆਂ ਤੇ ਕੁੱਝ ਚੀਜ਼ਾਂ ਤੋਂ ਪਰਹੇਜ਼ ਕਰਕੇ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਆਮ ਬਲੱਡ ਪ੍ਰੈਸ਼ਰ 120/80 ਮੰਨਿਆ ਜਾਂਦਾ ਹੈ, ਪਰ 130/90 ਵੀ ਚਿੰਤਾਜਨਕ ਨਹੀਂ ਹੈ। ਜੇ ਇਹ ਇਸ ਤੋਂ ਉਪਰ ਚਲਾ ਜਾਵੇ ਤਾਂ ਇਸ ਦਾ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਨੂੰ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜੇ ਹਾਈ ਬੀਪੀ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਦਿਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਇਸ ਦੇ ਮਰੀਜ਼ਾਂ ਨੂੰ ਕਈ ਚੀਜ਼ਾਂ ਤੋਂ ਪਰਹੇਜ਼ ਕਰਨਾ ਜ਼ਰੂਰੀ ਹੈ। ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਹੜੀਆਂ 6 ਚੀਜ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਹਾਈ ਬੀਪੀ ਦੇ ਮਰੀਜ਼ ਨਾ ਖਾਣ ਇਹ ਚੀਜ਼ਾਂ
1. ਕੈਫੀਨ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਕੈਫੀਨ ਤੋਂ ਦੂਰ ਰਹਿਣਾ ਜ਼ਰੂਰੀ ਹੈ। ਉਨ੍ਹਾਂ ਲਈ ਕੌਫੀ ਅਤੇ ਸੋਡਾ ਵਰਗੇ ਡਰਿੰਕਸ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਚੰਗਾ ਹੋਵੇਗਾ ਜੇ ਤੁਸੀਂ ਚਾਹ ਤੋਂ ਵੀ ਪਰਹੇਜ਼ ਕਰੋ।
2. ਮਸਾਲੇ
ਬਹੁਤ ਜ਼ਿਆਦਾ ਮਸਾਲੇਦਾਰ ਭੋਜਨ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਖਾਣੇ ਵਿੱਚ ਵਰਤੇ ਜਾਣ ਵਾਲੇ ਮਸਾਲੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਹੋਰ ਵਧਾ ਸਕਦੇ ਹਨ। ਧਿਆਨ ਰਹੇ, ਘੱਟ ਮਸਾਲਿਆਂ ਵਾਲਾ ਹੀ ਖਾਣਾ ਖਾਓ।
3. ਸ਼ੂਗਰ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਵੀ ਚੀਨੀ ਜਾਂ ਮਿੱਠੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਜ਼ਿਆਦਾ ਖੰਡ ਖਾਣ ਨਾਲ ਮੋਟਾਪਾ ਵਧ ਸਕਦਾ ਹੈ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੈ।
4. ਲੂਣ
ਜ਼ਿਆਦਾ ਲੂਣ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਜ਼ਹਿਰ ਤੋਂ ਘੱਟ ਨਹੀਂ ਹੈ। ਲੂਣ ਦੇ ਜ਼ਿਆਦਾ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਤੇ ਦਿਲ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
5. ਅਚਾਰ
ਕਿਸੇ ਵੀ ਖਾਧ ਪਦਾਰਥ ਨੂੰ ਸੁਰੱਖਿਅਤ ਰੱਖਣ ਲਈ ਨਮਕ ਦੀ ਲੋੜ ਹੁੰਦੀ ਹੈ। ਨਮਕ ਭੋਜਨ ਨੂੰ ਜਲਦੀ ਸੜਨ ਤੋਂ ਬਚਾਉਂਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜਾਂ ਲਈ ਲੂਣ ਰੱਖੀਆਂ ਚੀਜ਼ਾਂ ਦਾ ਸੇਵਨ ਮੁਸੀਬਤ ਦਾ ਕਾਰਨ ਬਣ ਸਕਦਾ ਹੈ। ਇਸ ਵਿੱਚ ਅਚਾਰ ਸਭ ਤੋਂ ਪਹਿਲਾਂ ਆਉਂਦਾ ਹੈ। ਇਸ ਲਈ ਇਸ ਦਾ ਸੇਵਨ ਕਰਨ ਤੋਂ ਬਚੋ।
Check out below Health Tools-
Calculate Your Body Mass Index ( BMI )