Health Tips: ਫਿੱਟ ਤੇ ਸਿਹਤਮੰਦ ਰਹਿਣ ਲਈ ਸਿਰਫ ਭੋਜਨ ਖਾਣਾ ਹੀ ਜ਼ਰੂਰੀ ਨਹੀਂ। ਜੇਕਰ ਤੁਸੀਂ ਆਪਣੀ ਸਿਹਤ ਨੂੰ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੁਝ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣੀਆਂ ਪੈਣਗੀਆਂ। ਕਈ ਲੋਕ ਭੋਜਨ ਖਾਣ ਤੋਂ ਬਾਅਦ ਉਹ ਕੰਮ ਕਰਦੇ ਦੇਖੇ ਜਾਂਦੇ ਹਨ, ਜੋ ਖਾਣ ਤੋਂ ਬਾਅਦ ਕਦੇ ਵੀ ਨਹੀਂ ਕਰਨੇ ਚਾਹੀਦੇ। ਸਿਹਤ ਮਾਹਿਰਾਂ ਮੁਤਾਬਕ ਇਨ੍ਹਾਂ ਕਾਰਨ ਤੁਹਾਨੂੰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਿਹਤ ਮਾਹਿਰ ਕਹਿੰਦੇ ਹਨ ਕਿ ਹਰ ਚੀਜ਼ ਲਈ ਇੱਕ ਸਹੀ ਸਮਾਂ ਹੁੰਦਾ ਹੈ। ਜੇਕਰ ਕੋਈ ਵੀ ਕੰਮ ਸਹੀ ਸਮੇਂ 'ਤੇ ਕੀਤਾ ਜਾਵੇ ਤਾਂ ਤੁਹਾਨੂੰ ਉਸ ਤੋਂ ਬਹੁਤ ਜ਼ਿਆਦਾ ਲਾਭ ਮਿਲ ਸਕਦਾ ਹੈ, ਜਦੋਂਕਿ ਜੇਕਰ ਤੁਸੀਂ ਇਸ ਨੂੰ ਗਲਤ ਸਮੇਂ 'ਤੇ ਕਰਦੇ ਹੋ ਤਾਂ ਤੁਹਾਨੂੰ ਕਈ ਨੁਕਸਾਨਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਜ ਅਸੀਂ ਤੁਹਾਨੂੰ ਤਿੰਨ ਅਜਿਹੀਆਂ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ ਜੋ ਖਾਣਾ ਖਾਣ ਤੋਂ ਬਾਅਦ ਕਦੇ ਵੀ ਨਹੀਂ ਕਰਨੀਆਂ ਚਾਹੀਦੀਆਂ।
ਖਾਣਾ ਖਾਣ ਤੋਂ ਬਾਅਦ ਦੇ ਵੀ ਨਾ ਕਰੋ ਇਹ ਕੰਮ
1. ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ, ਖਾਸ ਕਰਕੇ ਫਰਿੱਜ ਦਾ ਠੰਢਾ ਪਾਣੀ ਪੀਣ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ। ਜੇਕਰ ਤੁਸੀਂ ਅਜਿਹਾ ਨਹੀਂ ਕਰ ਪਾਉਂਦੇ ਤੇ ਖਾਣਾ ਖਾਣ ਤੋਂ ਬਾਅਦ ਪਾਣੀ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ, ਤਾਂ ਤੁਹਾਨੂੰ ਇੱਕ ਜਾਂ ਦੋ ਘੁੱਟ ਪਾਣੀ ਪੀਣਾ ਚਾਹੀਦਾ ਹੈ, ਪਰ ਇਸ ਤੋਂ ਵੱਧ ਨਾ ਪੀਓ। ਸਿਹਤ ਮਾਹਿਰਾਂ ਮੁਤਾਬਕ ਜ਼ਿਆਦਾ ਪਾਣੀ ਪੀਣ ਨਾਲ ਪਾਚਨ ਤੰਤਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ।
2. ਖਾਣਾ ਖਾਣ ਤੋਂ ਬਾਅਦ ਕਸਰਤ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ। ਭੋਜਨ ਖਾਣ ਤੋਂ ਬਾਅਦ, ਤੁਸੀਂ ਸੈਰ ਜਾਂ ਜੌਗਿੰਗ ਕਰ ਸਕਦੇ ਹੋ ਪਰ ਕੋਈ ਵੀ ਭਾਰੀ ਕਸਰਤ ਨਾ ਕਰੋ। ਅਜਿਹਾ ਕਰਨਾ ਪਾਚਨ ਨੂੰ ਪ੍ਰਭਾਵਿਤ ਕਰਦਾ ਹੈ ਤੇ ਪੇਟ ਦਰਦ ਵੀ ਹੋ ਸਕਦਾ ਹੈ।
3. ਕਈ ਲੋਕ ਖਾਣਾ ਖਾਣ ਤੋਂ ਤੁਰੰਤ ਬਾਅਦ ਬੈੱਡ 'ਤੇ ਚਲੇ ਜਾਂਦੇ ਹਨ ਤੇ ਸੌਂ ਜਾਂਦੇ ਹਨ। ਜੇਕਰ ਤੁਸੀਂ ਵੀ ਹਰ ਰੋਜ਼ ਇਹੀ ਗਲਤੀ ਕਰਦੇ ਹੋ ਤਾਂ ਤੁਰੰਤ ਇਸ ਗਲਤੀ ਨੂੰ ਸੁਧਾਰ ਲਵੋ। ਖਾਣਾ ਖਾਣ ਤੋਂ ਤੁਰੰਤ ਬਾਅਦ ਸੌਣਾ ਨਾ ਸਿਰਫ਼ ਤੁਹਾਡੀ ਪਾਚਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਲੰਬੇ ਸਮੇਂ ਤੱਕ ਇਹ ਕਈ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ। ਜੇਕਰ ਤੁਸੀਂ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤੇ ਸਿਹਤਮੰਦ ਜੀਵਨ ਬਤੀਤ ਕਰਨਾ ਚਾਹੁੰਦੇ ਹੋ, ਤਾਂ ਖਾਣ-ਪੀਣ ਤੇ ਸੌਣ ਵਿੱਚ ਹਮੇਸ਼ਾ 2-3 ਘੰਟੇ ਦਾ ਅੰਤਰ ਰੱਖੋ।