Home Remedies For Throt Tightness: ਕਈ ਵਾਰ ਸਾਡਾ ਗਲਾ ਜਕੜਿਆ ਜਾਂਦਾ ਹੈ ਜਾਂ ਖਰਾਸ਼ ਕਾਰਨ ਗਲਾ ਬੈਠਣ ਲੱਗਦਾ ਹੈ। ਅਜਿਹੇ 'ਚ ਅਸੀਂ ਕਈ ਤਰ੍ਹਾਂ ਦੀਆਂ ਦਵਾਈਆਂ ਖਾਂਦੇ ਹਾਂ ਪਰ ਇਹ ਜ਼ਰੂਰੀ ਨਹੀਂ ਹੈ ਕਿ ਅਜਿਹੀ ਸਥਿਤੀ 'ਚ ਤੁਰੰਤ ਦਵਾਈ ਲੈਣੀ ਚਾਹੀਦੀ ਹੈ। ਇਸ ਦੇ ਲਈ ਤੁਸੀਂ ਕੁਝ ਘਰੇਲੂ ਨੁਸਖੇ ਵੀ ਅਪਣਾ ਸਕਦੇ ਹੋ।



ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖਿਆਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਆਪਣੇ ਗਲੇ ਦੇ ਅਕੜਾਅ ਜਾਂ ਜਕੜਣ ਤੋਂ ਤੁਰੰਤ ਰਾਹਤ ਪਾ ਸਕਦੇ ਹੋ। ਆਓ ਜਾਣਦੇ ਹਾਂ...

ਗਲੇ ਦੀ ਜਕੜਣ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ

ਕਾਲੀ ਮਿਰਚ- ਜੇਕਰ ਤੁਸੀਂ ਮੌਸਮ 'ਚ ਬਦਲਾਅ ਕਾਰਨ ਗਲੇ ਦੀ ਜਕੜਣ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਕਾਲੀ ਮਿਰਚ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਦੇ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਕਾਲੀ ਮਿਰਚ ਨੂੰ ਚਬਾ ਕੇ ਜਾਂ ਕਾਲੀ ਮਿਰਚ ਤੇ ਖੰਡ ਚਬਾ ਕੇ ਖਾਓ। ਅਜਿਹਾ ਕਰਨ ਨਾਲ ਗਲੇ ਦੀ ਖਰਾਸ਼ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਗਲੇ ਦੀ ਜਕੜਨ ਵੀ ਦੂਰ ਹੋ ਜਾਵੇਗੀ। ਧਿਆਨ ਰਹੇ ਕਿ ਕਾਲੀ ਮਿਰਚ ਦਾ ਸੇਵਨ ਕਰਨ ਤੋਂ ਬਾਅਦ ਪਾਣੀ ਦਾ ਸੇਵਨ ਨਹੀਂ ਕਰਨਾ ਚਾਹੀਦਾ, ਸਗੋਂ ਇਸ ਦਾ ਸੇਵਨ ਕਰਨ ਨਾਲ ਨੀਂਦ ਆ ਜਾਂਦੀ ਹੈ।

ਹਲਦੀ-ਹਲਦੀ ਵਿੱਚ ਐਂਟੀਬੈਕਟੀਰੀਅਲ ਤੇ ਐਂਟੀਬਾਇਓਟਿਕ ਗੁਣ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਲਈ ਕੋਸੇ ਦੁੱਧ 'ਚ ਹਲਦੀ ਮਿਲਾ ਕੇ ਪੀਣ ਨਾਲ ਗਲੇ ਦੀ ਖਰਾਸ਼ ਕੁਝ ਹੀ ਦਿਨਾਂ 'ਚ ਖਤਮ ਹੋ ਜਾਂਦੀ ਹੈ ਤੇ ਆਰਾਮ ਮਹਿਸੂਸ ਹੁੰਦਾ ਹੈ।

ਅਪਣਾਓ ਇਹ ਘਰੇਲੂ ਉਪਾਅ
ਅਦਰਕ, ਲੌਂਗ, ਮੁਲੱਠੀ ਸ਼ਹਿਦ ਨੂੰ ਮਿਲਾ ਕੇ ਇੱਕ ਵਾਰੀ ਚੱਟੋ। ਅਜਿਹਾ ਕਰਨ ਨਾਲ ਤੁਹਾਨੂੰ ਗਲੇ ਦੀ ਖਰਾਸ਼ ਤੋਂ ਰਾਹਤ ਮਿਲੇਗੀ। ਦੱਸ ਦਈਏ ਕਿ ਮੁਲੱਠੀ ਦਾ ਸੇਵਨ ਕਰਨ ਨਾਲ ਖਾਂਸੀ ਤੇ ਗਲੇ ਦੇ ਰੋਗ ਵੀ ਦੂਰ ਹੁੰਦੇ ਹਨ। ਇਸ ਦਾ ਸੇਵਨ ਤੁਸੀਂ ਦਿਨ 'ਚ 3 ਤੋਂ 4 ਵਾਰ ਕਰ ਸਕਦੇ ਹੋ।

Disclaimer : ਏਬੀਪੀ ਨਿਊਜ਼ ਇਸ ਲੇਖ 'ਚ ਦੱਸੇ ਤਰੀਕਿਆਂ ਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ