ਪੜਚੋਲ ਕਰੋ

ਭਾਰ ਘਟਾਉਣ ਦਾ ਰਾਮਬਾਣ ਨੁਸਖਾ! ਬੱਸ ਇੰਝ ਬਣਾਓ ਡਾਈਟਿੰਗ ਪਲਾਨ

ਸਰੀਰ ਦੇ ਭਾਰ ਨੂੰ ਵਧਾਉਣ ਵਿੱਚ ਕੈਲੋਰੀ ਦੀ ਸਿੱਧੀ ਭੂਮਿਕਾ ਹੁੰਦੀ ਹੈ। ਦਰਅਸਲ, ਕੈਲੋਰੀ ਊਰਜਾ ਮਾਪਣ ਦੀ ਇੱਕ ਇਕਾਈ ਹੈ ਜੋ ਆਮ ਤੌਰ 'ਤੇ ਭੋਜਨ ਤੇ ਪੀਣ ਵਾਲੇ ਪਦਾਰਥਾਂ ਵਿੱਚ ਮੌਜੂਦ ਊਰਜਾ ਦੀ ਮਾਤਰਾ ਨੂੰ ਜਾਣਨ ਲਈ ਵਰਤੀ ਜਾਂਦੀ ਹੈ। ਜੋ ਲੋਕ ਡਾਈਟਿੰਗ ਦੇ ਸ਼ੌਕੀਨ ਹਨ, ਉਨ੍ਹਾਂ ਨੂੰ ਹਰ ਰੋਜ਼ ਘੱਟ ਕੈਲੋਰੀ ਦੀ ਵਰਤੋਂ ਕਰਨ ਦੀ ਜ਼ਰੂਰਤ ਹੁੰਦੀ ਹੈ।

ਪੁਰਸ਼ ਹੋਵੇ ਜਾਂ ਮਹਿਲਾ, ਭਾਰ ਵਧਣ ਦਾ ਡਰ ਹਰੇਕ ਨੂੰ ਪ੍ਰੇਸ਼ਾਨ ਕਰਦਾ ਹੈ ਪਰ ਪ੍ਰੇਸ਼ਾਨ ਹੋਣ ਦੀ ਬਜਾਏ, ਇਹ ਜਾਣਨਾ ਵਧੇਰੇ ਮਹੱਤਵਪੂਰਨ ਹੈ ਕਿ ਭਾਰ ਵਧਣ ਦਾ ਅਸਲ ਕਾਰਨ ਕੀ ਹੈ ਕਿਉਂਕਿ ਇਹ ਜਾਣ ਕੇ ਹੀ ਇਸ ਦਾ ਹੱਲ ਹੋ ਸਕਦਾ ਹੈ। ਭਾਰ ਵਧਣ ਦਾ ਮਹੱਤਵਪੂਰਨ ਕਾਰਨ ਸਰੀਰ ਦੇ ਭਾਰ ਨੂੰ ਵਧਾਉਣ ਵਿੱਚ ਕੈਲੋਰੀ ਦੀ ਸਿੱਧੀ ਭੂਮਿਕਾ ਹੁੰਦੀ ਹੈ। ਦਰਅਸਲ, ਕੈਲੋਰੀ ਊਰਜਾ ਮਾਪਣ ਦੀ ਇੱਕ ਇਕਾਈ ਹੈ ਜੋ ਆਮ ਤੌਰ 'ਤੇ ਭੋਜਨ ਤੇ ਪੀਣ ਵਾਲੇ ਪਦਾਰਥਾਂ ਵਿੱਚ ਮੌਜੂਦ ਊਰਜਾ ਦੀ ਮਾਤਰਾ ਨੂੰ ਜਾਣਨ ਲਈ ਵਰਤੀ ਜਾਂਦੀ ਹੈ। ਜੋ ਲੋਕ ਡਾਈਟਿੰਗ ਦੇ ਸ਼ੌਕੀਨ ਹਨ, ਉਨ੍ਹਾਂ ਨੂੰ ਹਰ ਰੋਜ਼ ਘੱਟ ਕੈਲੋਰੀ ਦੀ ਵਰਤੋਂ ਕਰਨ ਦੀ ਜ਼ਰੂਰਤ ਹੁੰਦੀ ਹੈ। ਔਸਤਨ ਕਿੰਨੀ ਕੈਲੋਰੀ ਦੀ ਲੋੜ ਹੁੰਦੀ ਹੈ? ਸਵਾਲਾਂ ਦੇ ਜਵਾਬ ਦੇ ਪਿੱਛੇ ਬਹੁਤ ਸਾਰੇ ਕਾਰਨ ਕੰਮ ਕਰਦੇ ਹਨ ਜਿਵੇਂ ਕਿ ਤੁਹਾਡੀ ਉਮਰ, ਕੱਦ, ਮੌਜੂਦਾ ਭਾਰ, ਮੈਟਾਬੋਲਿਕ ਹੈਲਥ। ਭਾਰ ਘਟਾਉਣ ਦੇ ਇੱਛੁਕ ਵਿਅਕਤੀ ਨੂੰ ਆਪਣੀ ਰੋਜ਼ ਦੀ ਖੁਰਾਕ ਵਿੱਚੋਂ 500 ਕੈਲੋਰੀ ਘੱਟ ਕਰਨ ਦੀ ਲੋੜ ਹੈ। ਇਸ ਤਰ੍ਹਾਂ ਇੱਕ ਹਫਤੇ ਵਿੱਚ ਇੱਕ ਪੌਂਡ ਭਾਰ ਘੱਟ ਕੀਤਾ ਜਾ ਸਕਦਾ ਹੈ। 26-50 ਸਾਲ ਤੱਕ ਦੀਆਂ ਔਰਤਾਂ ਨੂੰ 26-50 ਸਾਲ ਦੀ ਉਮਰ ਦੀਆਂ ਮਹਿਲਾਵਾਂ ਨੂੰ ਰੋਜ਼ਾਨਾ ਦੋ ਹਜ਼ਾਰ ਕੈਲੋਰੀ ਦੀ ਜ਼ਰੂਰਤ ਹੁੰਦੀ ਹੈ। ਦਿਨ ਵਿੱਚ 1500 ਕੈਲੋਰੀ ਸੇਵਨ ਕਰਨ ਨਾਲ ਇੱਕ ਹਫ਼ਤੇ ਵਿੱਚ ਇੱਕ ਪੌਂਡ ਅਸਾਨੀ ਨਾਲ ਘੱਟ ਕੀਤਾ ਜਾ ਸਕਦਾ ਹੈ। 20 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਪ੍ਰਤੀ ਦਿਨ 2200 ਕੈਲੋਰੀ ਦੀ ਲੋੜ ਹੁੰਦੀ ਹੈ ਤੇ 50 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਔਸਤਨ ਕੈਲੋਰੀ ਦੀ ਮਾਤਰਾ 1800 ਦੀ ਲੋੜ ਹੁੰਦੀ ਹੈ। ਕਸਰਤ ਕਰਨ ਵਾਲੀਆਂ ਮਹਿਲਾਵਾਂ ਨੂੰ ਕਿੰਨੀ ਕੈਲੋਰੀ ਦੀ ਜ਼ਰੂਰਤ ਜਿਹੜੀਆਂ ਮਹਿਲਾਵਾਂ ਰੋਜ਼ਾਨਾ 3 ਮੀਲ ਤੁਰ ਜਾਂਦੀਆਂ ਹਨ ਉਨ੍ਹਾਂ ਨੂੰ ਸਧਾਰਣ ਮਹਿਲਾਵਾਂ ਨਾਲੋਂ 200 ਕੈਲੋਰੀ ਵੱਧ ਲੋੜ ਹੁੰਦੀ ਹੈ। ਦਿਨ ਵਿੱਚ 1700 ਕੈਲੋਰੀ ਦੀ ਵਰਤੋਂ ਕਰਨ ਵਾਲੀਆਂ ਮਹਿਲਾਵਾਂ ਇਕ ਹਫ਼ਤੇ ਵਿੱਚ ਇਕ ਪੌਂਡ ਭਾਰ ਘੱਟ ਸਕਦੀਆਂ ਹਨ। 26-45 ਸਾਲ ਦੇ ਵਿਚਕਾਰ ਮਰਦਾਂ ਨੂੰ ਕਿੰਨੀ ਕੈਲੋਰੀ ਦੀ ਜ਼ਰੂਰਤ ? 26 ਤੋਂ 45 ਸਾਲ ਦੇ ਵਿਚਕਾਰ ਪੁਰਸ਼ਾਂ ਨੂੰ ਦਿਨ ਵਿਚ 2600 ਕੈਲੋਰੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਲਈ, ਡਾਈਟਿੰਗ ਦੀ ਇੱਛਾ ਰੱਖਣ ਵਾਲੇ ਪੁਰਸ਼ ਰੋਜ਼ਾਨਾ 500 ਕੈਲੋਰੀ ਨੂੰ ਘਟਾ ਕੇ 2100 ਕਰ ਲੈਣ ਤਾਂ ਉਨ੍ਹਾਂ ਦਾ ਭਾਰ ਇੱਕ ਹਫ਼ਤੇ ਵਿੱਚ ਇੱਕ ਪੌਂਡ ਘੱਟ ਜਾਵੇਗਾ। ਕਸਰਤ ਕਰਨ ਵਾਲੇ ਮਰਦਾਂ ਨੂੰ ਕਿੰਨੀ ਕੈਲੋਰੀ ਦੀ ਜ਼ਰੂਰਤ ਉਹ ਵਿਅਕਤੀ ਜੋ ਰੋਜ਼ਾਨਾ 3 ਮੀਲ ਦੀ ਦੂਰੀ ਤੱਕ ਤੁਰਦੇ ਜਾਂ ਦੌੜਦੇ ਹਨ, ਨੂੰ ਪ੍ਰਤੀ ਦਿਨ 2800 ਕੈਲੋਰੀ ਦੀ ਜਰੂਰਤ ਹੁੰਦੀ ਹੈ। ਜੇ ਉਹ 500 ਕੈਲੋਰੀ ਘਟਾ ਦੇਣ ਤਾਂ ਇਕ ਹਫਤੇ ਵਿਚ ਇਕ ਪੌਂਡ ਭਾਰ ਘੱਟ ਸਕਦਾ ਹੈ। 20-25 ਸਾਲ ਦੀ ਉਮਰ ਵਾਲੇ ਮਰਦਾਂ ਨੂੰ ਬਜ਼ੁਰਗ ਆਦਮੀਆਂ ਦੇ ਮੁਕਾਬਲੇ 200 ਕੈਲੋਰੀ ਜਿਆਦਾ ਅਤੇ 50-65 ਸਾਲ ਦੇ ਮਰਦਾਂ ਨੂੰ ਹਰ ਰੋਜ਼ ਔਸਤਨ 200 ਕੈਲੋਰੀ ਘੱਟ ਕਰਨੀ ਚਾਹੀਦੀ ਹੈ। ਬੱਚਿਆਂ ਲਈ ਉੱਚਿਤ ਕੈਲੋਰੀ ਦੀ ਜਰੂਰਤ ਬੱਚਿਆਂ ਨੂੰ ਉਮਰ, ਸਰੀਰ ਦਾ ਆਕਾਰ, ਕੱਦ ਅਤੇ ਮਿਹਨਤ ਦੇ ਕਰਕੇ ਵਧੇਰੇ ਕੈਲੋਰੀ ਦੀ ਜ਼ਰੂਰਤ ਹੁੰਦੀ ਹੈ।ਬੱਚਿਆਂ ਨੂੰ ਦਿਨ ਭਰ 1200-1400 ਕੈਲੋਰੀ ਦੀ ਖਪਤ ਕਰਨੀ ਚਾਹੀਦੀ ਹੈ। ਕਿਸ਼ੋਰ ਉਮਰ ਦੇ ਬੱਚਿਆਂ ਨੂੰ ਪ੍ਰਤੀ ਦਿਨ ਔਸਤਨ 2000-2800 ਕੈਲੋਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਜੋ ਬੱਚੇ ਜ਼ਿਆਦਾ ਭਾਰ ਵਾਲੇ ਹਨ ਉਹ ਲੋੜੀਂਦੀਆਂ ਕੈਲੋਰੀ ਤੋਂ 500 ਕੈਲੋਰੀ ਘਟਾ ਕੇ ਵੱਧਦੇ ਭਾਰ ਨੂੰ ਘਟਾ ਸਕਦੇ ਹਨ। ਰੋਜ਼ਾਨਾ ਕੈਲੋਰੀ ਦੇ ਸੇਵਨ ਨੂੰ ਕਿਵੇਂ ਘੱਟ ਕੀਤਾ ਜਾਵੇ? ਡਾਈਟ ਪਲਾਨ ਅਤੇ ਜੀਵਨ ਸ਼ੈਲੀ ਨੂੰ ਬਦਲਣ ਨਾਲ, ਕੋਈ ਵੀ ਵਿਅਕਤੀ ਕੈਲੋਰੀ ਦੇ ਸੇਵਨ ਨੂੰ ਅਸਾਨੀ ਨਾਲ ਘਟਾ ਸਕਦਾ ਹੈ। ਪ੍ਰੋਟੀਨ ਦੀ ਵਧੇਰੇ ਮਾਤਰਾ, ਸਾਫਟ ਡਰਿੰਕ ਦੀ ਬਜਾਏ ਫਲਾਂ ਦੇ ਜੂਸ ਦਾ ਸੇਵਨ, ਪਾਣੀ ਦੀ ਬਹੁਤ ਜ਼ਿਆਦਾ ਵਰਤੋਂ, ਕਸਰਤ, ਰੀਫ਼ਾਇੰਡ ਕਾਰਬੋਹਾਈਡਰੇਟ ਦੀ ਮਾਤਰਾ ਨੂੰ ਘਟਾਉਣਾ, ਕੈਲੋਰੀ ਨੂੰ ਘਟਾਉਣ ਵਿਚ ਸਹਾਇਤਾ ਕਰੇਗਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget