Urine: ਅਕਸਰ ਕਈ ਲੋਕ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਹਾਲਾਂਕਿ ਰਾਤ ਨੂੰ ਪਿਸ਼ਾਬ ਆਉਣਾ ਇਕ ਆਮ ਸਮੱਸਿਆ ਹੈ ਪਰ ਜੇਕਰ ਤੁਹਾਨੂੰ ਵਾਰ-ਵਾਰ ਟਾਇਲਟ ਜਾਣਾ ਪੈਂਦਾ ਹੈ ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਕਿਉਂਕਿ ਇਹ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਕਿਹੜੀਆਂ ਬਿਮਾਰੀਆਂ ਕਰਕੇ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੁੰਦੀ ਹੈ।
ਦਰਅਸਲ, 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣਾ ਆਮ ਗੱਲ ਹੈ, ਪਰ ਜੇਕਰ ਤੁਹਾਡੀ ਉਮਰ 60 ਸਾਲ ਤੋਂ ਘੱਟ ਹੈ ਅਤੇ ਤੁਸੀਂ ਰਾਤ ਨੂੰ ਦੋ ਵਾਰ ਤੋਂ ਜ਼ਿਆਦਾ ਪਿਸ਼ਾਬ ਕਰਨ ਲਈ ਉੱਠਦੇ ਹੋ, ਤਾਂ ਇਹ ਤੁਹਾਡੇ ਸਰੀਰ ਨੂੰ ਕੁਝ ਬਿਮਾਰੀਆਂ ਦੇ ਸੰਕੇਤ ਦੇ ਰਿਹਾ ਹੈ। ਆਓ ਜਾਣਦੇ ਹਾਂ ਇਸ ਬਾਰੇ।
ਹਾਰਮੋਨਸ ਅਤੇ ਤਣਾਅ: ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਦਾ ਕਾਰਨ ਹਾਰਮੋਨਸ ਅਤੇ ਤਣਾਅ ਵੀ ਹੋ ਸਕਦਾ ਹੈ। ਹਾਰਮੋਨਸ 'ਚ ਬਦਲਾਅ ਜਾਂ ਤਣਾਅ ਵਧਣ ਕਾਰਨ ਵੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿਸ਼ਾਬ ਦੀ ਨਾਲੀ ਵਿੱਚ ਲਾਗ: ਕਈ ਵਾਰ ਪਿਸ਼ਾਬ ਦੀ ਨਾਲੀ ਵਿਚ ਇਨਫੈਕਸ਼ਨ ਹੋਣ ਕਾਰਨ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਜਿੰਨੀ ਜਲਦੀ ਹੋ ਸਕੇ ਇਲਾਜ ਕਰਵਾਉਣਾ ਮਹੱਤਵਪੂਰਨ ਹੈ।
ਕਿਡਨੀ ਨਾਲ ਜੁੜੀਆਂ ਬਿਮਾਰੀਆਂ: ਕੁਝ ਲੋਕ ਜਿਨ੍ਹਾਂ ਨੂੰ ਗੁਰਦੇ ਦੀ ਪੱਥਰੀ ਹੈ ਜਾਂ ਗੁਰਦੇ ਨਾਲ ਸਬੰਧਤ ਕੋਈ ਹੋਰ ਸਮੱਸਿਆ ਹੈ, ਉਨ੍ਹਾਂ ਨੂੰ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਵਰਗੀ ਸਮੱਸਿਆ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਜਿੰਨੀ ਜਲਦੀ ਹੋ ਸਕੇ ਡਾਕਟਰ ਨਾਲ ਸੰਪਰਕ ਕਰੋ।
(Bladder Obstruction): ਕਈ ਵਾਰ (Bladder Obstruction)ਕਰਕੇ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣਾ ਸ਼ੁਰੂ ਹੋ ਜਾਂਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਬਲੈਡਰ ਟਿਊਬ ਵਿੱਚ ਬਲੌਕੇਜ ਹੋਣ ਕਰਕੇ ਬਲੈਡਰ ਇੱਕ ਵਾਰ ਵਿੱਚ ਪੂਰੀ ਤਰ੍ਹਾਂ ਖਾਲੀ ਨਹੀਂ ਹੋ ਪਾਉਂਦਾ ਹੈ ਜਿਸ ਕਾਰਨ ਤੁਹਾਨੂੰ ਕੁਝ ਸਮੇਂ ਬਾਅਦ ਦੁਬਾਰਾ ਪਿਸ਼ਾਬ ਕਰਨ ਲਈ ਜਾਣਾ ਪੈਂਦਾ ਹੈ।
ਇਸ ਸਮੱਸਿਆ ਵਿੱਚ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
ਟਾਈਪ 2 ਡਾਇਬਟੀਜ਼: ਜਿਨ੍ਹਾਂ ਲੋਕਾਂ ਨੂੰ ਸ਼ੂਗਰ ਹੈ, ਉਹ ਅਕਸਰ ਰਾਤ ਨੂੰ ਵਾਰ-ਵਾਰ ਉੱਠ ਕੇ ਪਿਸ਼ਾਬ ਕਰਨ ਲਈ ਜਾਂਦੇ ਹਨ। ਹਾਲਾਂਕਿ, ਟਾਈਪ 2 ਡਾਇਬਟੀਜ਼ ਵਾਲੇ ਮਰੀਜ਼ਾਂ ਨੂੰ ਨਾ ਸਿਰਫ਼ ਰਾਤ ਨੂੰ ਸਗੋਂ ਦਿਨ ਵੇਲੇ ਵੀ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੁੰਦੀ ਹੈ।
ਜੇਕਰ ਤੁਸੀਂ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਇਸ ਦੇ ਕਾਰਨ ਦਾ ਪਤਾ ਲਗਾਉਣ ਲਈ ਪਹਿਲਾਂ ਡਾਕਟਰ ਤੋਂ ਜਾਂਚ ਕਰਵਾਓ।
ਜੇਕਰ ਕਿਸੇ ਦਵਾਈ ਕਾਰਨ ਅਜਿਹਾ ਹੋ ਰਿਹਾ ਹੈ, ਤਾਂ ਡਾਕਟਰ ਨਾਲ ਗੱਲ ਕਰੋ ਅਤੇ ਉਸ ਦਵਾਈ ਨੂੰ ਬਦਲੋ।
ਜੇਕਰ ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਕਿਸੇ ਹੋਰ ਬਿਮਾਰੀ ਕਾਰਨ ਹੋ ਰਹੀ ਹੈ ਤਾਂ ਉਸ ਬਿਮਾਰੀ ਦਾ ਇਲਾਜ ਕਰਕੇ ਜਾਂ ਇਸ ਦੇ ਲੱਛਣਾਂ ਨੂੰ ਕਾਬੂ ਕਰਕੇ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ।