Health Tips : ਇਨ੍ਹਾਂ ਫਲਾਂ ਨੂੰ ਡਾਈਟ 'ਚ ਕਰ ਲਓ ਸ਼ਾਮਲ, ਦੂਰ ਹੋ ਜਾਣਗੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ
ਫਲਾਂ ਦੇ ਫਾਇਦੇ ਤਾਂ ਹਰ ਕੋਈ ਜਾਣਦਾ ਹੈ ਪਰ ਕੁਝ ਫਲ ਅਜਿਹੇ ਹਨ ਜਿਨ੍ਹਾਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਪੰਜ ਬੀਮਾਰੀਆਂ ਤੋਂ ਛੁਟਕਾਰਾ ਮਿਲ ਜਾਵੇਗਾ। ਉਹਨਾਂ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
Health care Tips : ਫਲਾਂ (Fruits) ਦੇ ਫਾਇਦੇ ਤਾਂ ਹਰ ਕੋਈ ਜਾਣਦਾ ਹੈ ਪਰ ਕੁਝ ਫਲ ਅਜਿਹੇ ਹਨ ਜਿਨ੍ਹਾਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਪੰਜ ਬੀਮਾਰੀਆਂ (5 Diseases) ਤੋਂ ਛੁਟਕਾਰਾ ਮਿਲ ਜਾਵੇਗਾ। ਉਹਨਾਂ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਹ ਫਲ ਪਾਚਨ ਅਤੇ ਇਨਫੈਕਸ਼ਨ ਲਈ ਵੀ ਚੰਗੇ ਹੁੰਦੇ ਹਨ। ਆਓ ਜਾਣਦੇ ਹਾਂ....
1. ਸੰਤਰਾ
ਸੰਤਰਾ ਊਰਜਾ ਦੇਣ ਲਈ ਜਾਣਿਆ ਜਾਂਦਾ ਹੈ। ਸੰਤਰੇ ਦਾ ਜੂਸ ਜਾਂ ਜੇ ਤੁਸੀਂ ਦਿਨ ਵਿੱਚ ਇੱਕ ਸੰਤਰਾ ਖਾਂਦੇ ਹੋ ਤਾਂ ਇਹ ਤੁਹਾਡੀ ਇਮਿਊਨਿਟੀ ਨੂੰ ਵਧਾਏਗਾ। ਇਸ ਦੇ ਨਾਲ ਤੁਸੀਂ ਬਿਮਾਰੀਆਂ ਤੋਂ ਬਚੋਗੇ। ਤੁਹਾਨੂੰ ਦੱਸ ਦਈਏ ਕਿ ਸੰਤਰੇ 'ਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਪਾਚਨ ਕਿਰਿਆ ਲਈ ਵੀ ਬਹੁਤ ਵਧੀਆ ਮੰਨਿਆ ਜਾਂਦਾ ਹੈ।
2. ਕੀਵੀ ਫਲ
ਕੀਵੀ ਫਲ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਅਸਥਮਾ ਦੀ ਬੀਮਾਰੀ 'ਚ ਰਾਹਤ ਮਿਲਦੀ ਹੈ। ਦਰਅਸਲ, ਅਸਥਮਾ ਵਿੱਚ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਛਿੱਕ ਆਉਣ ਦੀ ਸਮੱਸਿਆ ਹੁੰਦੀ ਹੈ, ਇਸ ਲਈ ਤੁਹਾਨੂੰ ਕੀਵੀ ਦਾ ਸੇਵਨ ਕਰਨਾ ਚਾਹੀਦਾ ਹੈ। ਤੁਸੀਂ ਇੱਕ ਹਫ਼ਤੇ ਵਿੱਚ 4 ਤੋਂ 5 ਕੀਵੀ ਖਾਂਦੇ ਹੋ।
3. ਅੰਗੂਰ
ਜੇ ਤੁਹਾਡੇ ਸਰੀਰ 'ਚ ਖੂਨ ਦੀ ਬਹੁਤ ਜ਼ਿਆਦਾ ਕਮੀ ਹੈ ਤਾਂ ਤੁਹਾਨੂੰ ਰੋਜ਼ਾਨਾ ਅੰਗੂਰ ਦਾ ਸੇਵਨ ਕਰਨਾ ਚਾਹੀਦਾ ਹੈ। ਅੰਗੂਰ ਅਨੀਮੀਆ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦੇ ਹਨ। ਇਸ ਨੂੰ ਖਾਣ ਨਾਲ ਸਰੀਰ 'ਚ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ।
4. ਸੇਬ
ਸੇਬ ਨੂੰ ਸਭ ਤੋਂ ਵੱਧ ਪੌਸ਼ਟਿਕ ਫਲ ਮੰਨਿਆ ਜਾਂਦਾ ਹੈ। ਇਸ ਨੂੰ ਸ਼ੂਗਰ ਵਿਚ ਖਾਧਾ ਜਾਂਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਸੇਬ ਜ਼ਰੂਰ ਖਾਣਾ ਚਾਹੀਦਾ ਹੈ। ਸੇਬ ਖਾਣ ਨਾਲ ਕੋਲੈਸਟ੍ਰਾਲ ਅਤੇ ਅਸਥਮਾ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਸੇਬ ਸਾਡੇ ਦਿਮਾਗ ਅਤੇ ਦੰਦਾਂ ਲਈ ਵੀ ਬਹੁਤ ਵਧੀਆ ਮੰਨਿਆ ਜਾਂਦਾ ਹੈ।
5. ਕੇਲਾ
ਜੇ ਤੁਹਾਨੂੰ ਮੂਡ ਸਵਿੰਗ ਦੀ ਸਮੱਸਿਆ ਹੈ ਤਾਂ ਕੇਲਾ ਖਾਣਾ ਸ਼ੁਰੂ ਕਰ ਦਿਓ। ਕੇਲਾ ਅਨੀਮੀਆ, ਹਾਈ ਬਲੱਡ ਪ੍ਰੈਸ਼ਰ ਅਤੇ ਕਬਜ਼ ਦੇ ਲੱਛਣਾਂ ਨੂੰ ਦੂਰ ਕਰਦਾ ਹੈ। ਕੇਲਾ ਖਾਣ ਨਾਲ ਤੁਹਾਨੂੰ ਤੁਰੰਤ ਊਰਜਾ ਮਿਲਦੀ ਹੈ। ਨਾਲ ਹੀ ਮੂਡ ਵੀ ਚੰਗਾ ਰਹਿੰਦਾ ਹੈ।
Check out below Health Tools-
Calculate Your Body Mass Index ( BMI )