Breast Cancer: ਪਿੰਡਾਂ ਦੀਆਂ ਔਰਤਾਂ ਨਾਲੋਂ ਸ਼ਹਿਰਾਂ ਦੀਆਂ ਔਰਤਾਂ 'ਚ ਛਾਤੀ ਦੇ ਕੈਂਸਰ ਦਾ ਖਤਰਾ ਵੱਧ, ਰਿਸਰਚ 'ਚ ਹੋਇਆ ਖੁਲਾਸਾ
Breast Cancer: ICMR ਨੇ ਹਾਲ ਹੀ ਵਿੱਚ ਇੱਕ ਰਿਸਰਚ ਕੀਤੀ ਹੈ ਜਿਸ ਵਿੱਚ ਇਹ ਦੱਸਿਆ ਗਿਆ ਹੈ ਪਿੰਡਾਂ ਨਾਲ ਸ਼ਹਿਰਾਂ ਦੀਆਂ ਔਰਤਾਂ ਨੂੰ ਬ੍ਰੈਸਟ ਕੈਂਸਰ ਦਾ ਖਤਰਾ ਵੱਧ ਹੈ।
Breast Cancer: ਦੇਸ਼ ਵਿੱਚ ਔਰਤਾਂ ਵਿੱਚ ਬ੍ਰੈਸਟ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਔਰਤਾਂ ਨੂੰ ਹੋਣ ਵਾਲਾ ਸਭ ਤੋਂ ਆਮ ਕੈਂਸਰ ਹੈ। ਇਹ ਕੈਂਸਰ ਔਰਤਾਂ ਨੂੰ ਉਦੋਂ ਹੁੰਦਾ ਹੈ, ਜਦੋਂ ਉਹ ਬ੍ਰੈਸਟ ਫੀਡਿੰਗ ਕਰਵਾਉਂਦੀਆਂ ਹਨ। ਬੱਚੇ ਨੂੰ ਫੀਡ ਕਰਵਾਉਣ ਵਾਲੀਆਂ ਔਰਤਾਂ ਦੀਆਂ ਛਾਤੀਆਂ ਵਿੱਚ ਦੁੱਧ ਪੈਦਾ ਕਰਨ ਵਾਲੇ ਟਿਸ਼ੂ ਨਕਾਰਾਤਮਕ ਤੌਰ 'ਤੇ ਪ੍ਰਭਾਵਿਤ ਹੋਣੇ ਸ਼ੁਰੂ ਹੋ ਜਾਂਦੇ ਹਨ।
ਉੱਥੇ ਹੀ ICMR ਨੇ ਇੱਕ ਰਿਸਰਚ ਵਿੱਚ ਔਰਤਾਂ ਦੀ ਸਿਹਤ ਨੂੰ ਲੈਕੇ ਵੱਡਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ ਇਹ ਸਾਹਮਣੇ ਆਇਆ ਹੈ ਕਿ ਪਿੰਡਾਂ ਦੀਆਂ ਔਰਤਾਂ ਨਾਲੋਂ ਸ਼ਹਿਰ ਦੀਆਂ ਔਰਤਾਂ ਨੂੰ ਬ੍ਰੈਸਟ ਕੈਂਸਰ ਦਾ ਖਤਰਾ ਵੱਧ ਹੈ। ਅੰਕੜਿਆਂ ਮੁਤਾਬਕ ਸ਼ਹਿਰੀ ਔਰਤਾਂ ਨੂੰ ਬ੍ਰੈਸਟ ਕੈਂਸਰ ਹੋਣ ਦੇ ਮਾਮਲੇ ਵੱਧ ਸਾਹਮਣੇ ਆਏ ਹਨ ਅਤੇ ਉੱਥੇ ਹੀ ਪਿੰਡਾਂ ਦੀਆਂ ਔਰਤਾਂ ਨੂੰ ਬ੍ਰੈਸਟ ਕੈਂਸਰ ਹੋਣ ਦੇ ਮਾਮਲੇ ਘੱਟ ਸਾਹਮਣੇ ਆਏ ਹਨ।
ICMR ਨੇ ਹਾਲ ਹੀ ਵਿੱਚ ਇੱਕ ਰਿਸਰਚ ਕੀਤੀ ਹੈ, ਜਿਸ ਵਿੱਚ ਇਹ ਪਤਾ ਲੱਗਿਆ ਹੈ ਕਿ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਚਾਰ ਹੋਰ ਸੂਬਿਆਂ ਵਿੱਚ ਬ੍ਰੈਸਟ ਕੈਂਸਰ ਦੇ ਮਾਮਲੇ ਬਾਕੀ ਸੂਬਿਆਂ ਨਾਲੋਂ ਵੱਧ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਰਹਿਣ ਵਾਲੀਆਂ ਔਰਤਾਂ ਦੇ ਮੁਕਾਬਲੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੀਆਂ ਔਰਤਾਂ ਨੂੰ ਬ੍ਰੈਸਟ ਕੈਂਸਰ ਹੋਣ ਦੀ ਸੰਭਾਵਨਾ ਵੱਧ ਹੈ।
ਇਸ ਰਿਪੋਰਟ ਮੁਤਾਬਕ ਤਾਮਿਲਨਾਡੂ, ਤੇਲੰਗਾਨਾ, ਕਰਨਾਟਕ ਅਤੇ ਦਿੱਲੀ ਵਰਗੇ ਸੂਬਿਆਂ ਦੀਆਂ ਔਰਤਾਂ ਨੂੰ ਛਾਤੀ ਦੇ ਕੈਂਸਰ ਦਾ ਸਭ ਤੋਂ ਵੱਧ ਖ਼ਤਰਾ ਹੈ। ਇਸ ਖੋਜ ਵਿੱਚ ਇੱਕ ਹੋਰ ਹੈਰਾਨ ਕਰਨ ਵਾਲਾ ਅੰਕੜਾ ਸਾਹਮਣੇ ਆਇਆ ਹੈ ਕਿ ਸਾਲ 2025 ਤੱਕ ਭਾਰਤ ਵਿੱਚ ਛਾਤੀ ਦੇ ਕੈਂਸਰ ਦੇ 56 ਲੱਖ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: Red Meat: ਰੈੱਡ ਮੀਟ ਜ਼ਿਆਦਾ ਖਾਂਦੇ ਹੋ? ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਇਹ 5 ਖ਼ਤਰੇ
ਕੀ ਹੈ ਰਿਸਰਚ ਦਾ ਡਾਟਾ?
ਖੋਜ ਦੇ ਅੰਕੜਿਆਂ ਅਨੁਸਾਰ ਸਾਲ 2016 ਵਿੱਚ ਛਾਤੀ ਦੇ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 1 ਲੱਖ ‘ਤੇ 515.4 ਹੋਇਆ ਕਰਦੀ ਸੀ। ਇਸ ਮੁਤਾਬਕ ਜੇਕਰ ਛਾਤੀ ਦੇ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਰਹੀ ਤਾਂ ਸਾਲ 2025 ਤੱਕ 56 ਲੱਖ ਮਰੀਜ਼ ਇਸ ਕੈਂਸਰ ਤੋਂ ਪ੍ਰਭਾਵਿਤ ਹੋਣਗੇ। ਇਸ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਸ਼ਹਿਰੀ ਔਰਤਾਂ ਦੇ ਮੁਕਾਬਲੇ ਪਿੰਡਾਂ ਦੀਆਂ ਔਰਤਾਂ ਵਿੱਚ ਛਾਤੀ ਦੇ ਕੈਂਸਰ ਦਾ ਖ਼ਤਰਾ ਬਹੁਤ ਘੱਟ ਹੈ।
ਇਸ ਦਾ ਕਾਰਨ ਵੀ ਸਾਹਮਣੇ ਆਇਆ ਹੈ, ਦੱਸਿਆ ਗਿਆ ਹੈ ਕਿ ਸ਼ਹਿਰੀ ਔਰਤਾਂ ਦੀ ਜੀਵਨਸ਼ੈਲੀ, ਵਿਆਹ ਦਾ ਸਮਾਂ, ਬੱਚਾ ਪੈਦਾ ਕਰਨ ਵਿੱਚ ਦੇਰੀ ਕਰਨਾ ਅਤੇ ਹੋਰ ਵੀ ਕਈ ਕਾਰਨ ਹਨ। ਇਸ ਦੇ ਨਾਲ ਹੀ ਸ਼ਹਿਰ ਦੀਆਂ ਵਰਕਿੰਗ ਵੂਮੈਨ ਆਪਣੇ ਬੱਚੇ ਨੂੰ ਦੁੱਧ ਪਿਲਾਉਣ ਵਿੱਚ ਅਸਮਰਥ ਹੁੰਦੀਆਂ ਹਨ, ਜਿਸ ਕਰਕੇ ਛਾਤੀ ਦੇ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ।
ਇਦਾਂ ਕਰ ਸਕਦੇ ਆਪਣਾ ਬਚਾਅ
ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਦੀ ਸਭ ਤੋਂ ਵੱਧ ਲੋੜ ਹੈ। ਇਸ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਸਕਣ। ਸਾਡੇ ਦੇਸ਼ ਵਿੱਚ ਛਾਤੀ ਦੇ ਕੈਂਸਰ ਦੇ ਮਰੀਜ਼ ਕੈਂਸਰ ਦੇ ਮੈਟਾਸਟੈਟਿਕ ਪੜਾਅ ਤੋਂ ਪੀੜਤ ਹਨ। ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਔਰਤਾਂ ਵਿੱਚ ਇਸ ਕੈਂਸਰ ਪ੍ਰਤੀ ਜਾਗਰੂਕਤਾ ਨਹੀਂ ਹੈ, ਇਸ ਲਈ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਔਰਤਾਂ ਨੂੰ ਜਾਗਰੂਕ ਕਰਨਾ ਹੋਵੇਗਾ, ਤਾਂ ਜੋ ਸਮੇਂ ਸਿਰ ਇਸ 'ਤੇ ਕਾਬੂ ਪਾਇਆ ਜਾ ਸਕੇ।
ਇਹ ਵੀ ਪੜ੍ਹੋ: Cold Water in Matka: ਭੁੱਲ ਜਾਓਗੇ ਫਰਿੱਜ! ਕੋਰੇ ਘੜੇ 'ਚ ਇੰਝ ਰਹੇਗਾ ਪੂਰਾ ਦਿਨ ਪਾਣੀ ਠੰਢਾ
Check out below Health Tools-
Calculate Your Body Mass Index ( BMI )