ਪੜਚੋਲ ਕਰੋ

ਕੀ ਤੁਹਾਡਾ ਵੀ ਵੱਧ ਜਾਂਦੈ ਬਲੱਡ ਸ਼ੂਗਰ ਲੈਵਲ? ਡਾਕਟਰ ਨੇ ਦਿੱਤੀ ਇਹ ਖਾਸ ਫਲ ਖਾਣ ਦੀ ਸਲਾਹ

ਜਾਮੁਨ ਅਜਿਹਾ ਫਲ ਹੈ ਜਿਸ ਤੋਂ ਇੱਕ ਨਹੀਂ ਸਗੋਂ ਕਈ ਫਾਇਦੇ ਮਿਲਦੇ ਹਨ। ਐਂਟੀਆਕਸੀਡੈਂਟ, ਫਾਈਬਰ ਅਤੇ ਜੰਬੋਲਿਨ ਨਾਲ ਭਰਪੂਰ ਜਾਮੁਨ ਇਨਸੁਲਿਨ ਦੇ ਪੱਧਰ ਨੂੰ ਬਿਹਤਰ ਬਣਾਉਂਦਾ ਹੈ ਅਤੇ ਗਲੂਕੋਜ਼ ਤੇ ਮੈਟਾਬੌਲਿਜ਼ਮ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਦਾ

ਜਾਮੁਨ ਇੱਕ ਅਜਿਹਾ ਫਲ ਹੈ ਜਿਸਨੂੰ ਸਿਰਫ਼ ਇੱਕ ਨਹੀਂ, ਬਲਕਿ ਕਈ ਬਿਮਾਰੀਆਂ ਦੇ ਇਲਾਜ ਵਜੋਂ ਮੰਨਿਆ ਜਾਂਦਾ ਹੈ। ਇਹ ਖ਼ਾਸ ਤੌਰ 'ਤੇ ਬਲੱਡ ਸ਼ੂਗਰ ਲੈਵਲ ਨੂੰ ਕਾਬੂ 'ਚ ਰੱਖਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਐਂਟੀਆਕਸੀਡੈਂਟ, ਫਾਈਬਰ ਅਤੇ ਜੰਬੋਲਿਨ ਨਾਲ ਭਰਪੂਰ ਜਾਮੁਨ ਇਨਸੁਲਿਨ ਦੇ ਪੱਧਰ ਨੂੰ ਬਿਹਤਰ ਬਣਾਉਂਦਾ ਹੈ ਅਤੇ ਗਲੂਕੋਜ਼ ਤੇ ਮੈਟਾਬੌਲਿਜ਼ਮ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਦਾ ਹੈ। ਸ਼ੂਗਰ ਤੋਂ ਬਚਾਅ ਲਈ ਤੁਸੀਂ ਆਪਣੀ ਡਾਇਟ ਵਿੱਚ ਜਾਮੁਨ ਨੂੰ ਸ਼ਾਮਲ ਕਰ ਸਕਦੇ ਹੋ। ਗੁਰਗਾਂਵ ਸਥਿਤ ਸੀਕੇ ਬਿੜਲਾ ਹਸਪਤਾਲ ਦੀ ਚੀਫ਼ ਕਲੀਨੀਕਲ ਨਿਊਟ੍ਰੀਸ਼ਨਿਸਟ ਪ੍ਰਾਚੀ ਜੈਣ ਨੇ ਦੱਸਿਆ ਕਿ ਜਾਮੁਨ ਕਿਵੇਂ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ। ਨਿਊਟ੍ਰੀਸ਼ਨਿਸਟ ਮੁਤਾਬਕ, ਜਾਮੁਨ ਖਾਣ ਨਾਲ ਚਮੜੀ ਨੂੰ ਨਮੀ ਮਿਲਦੀ ਹੈ ਅਤੇ ਇਹ ਸਿਹਤ ਲਈ ਕਈ ਹੋਰ ਫਾਇਦੇ ਵੀ ਦਿੰਦਾ ਹੈ।

ਜਾਮੁਨ ਦੇ ਪੋਸ਼ਣ ਤੱਤ

ਜਾਮੁਨ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ, ਸੋਡੀਅਮ, ਵਿਟਾਮਿਨ C ਅਤੇ ਵਾਫਰ ਮਾਤਰਾ ਵਿੱਚ ਵਿਟਾਮਿਨ B ਮਿਲਦਾ ਹੈ। ਇਨ੍ਹਾਂ ਦੇ ਨਾਲ-ਨਾਲ ਜਾਮੁਨ ਵਿੱਚ ਥਾਇਮਿਨ, ਰਾਈਬੋਫਲੇਵਿਨ, ਫੋਲਿਕ ਐਸਿਡ, ਨਿਆਸਿਨ ਅਤੇ ਵਿਟਾਮਿਨ B6 ਆਦਿ ਵੀ ਪਾਏ ਜਾਂਦੇ ਹਨ, ਜੋ ਸਰੀਰ ਨੂੰ ਸਿਹਤਮੰਦ ਬਣਾਈ ਰੱਖਣ ਵਿੱਚ ਮਦਦ ਕਰਦੇ ਹਨ।

ਜਾਮੁਨ ਖਾਣ ਦੇ ਫਾਇਦੇ

ਜਾਮੁਨ ਵਿੱਚ ਵਾਫਰ ਮਾਤਰਾ ਵਿੱਚ ਗਲੂਕੋਜ਼ ਅਤੇ ਫਰਕਟੋਜ਼ ਹੁੰਦੇ ਹਨ। ਇਸ ਵਿੱਚ ਲਗਭਗ ਸਾਰੇ ਜਰੂਰੀ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ, ਜੋ ਸਰੀਰ ਨੂੰ ਲੋੜੀਂਦੇ ਹੁੰਦੇ ਹਨ। ਇਸਦਾ ਸੇਵਨ ਕਰਨ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਅਪਚ, ਪੇਟ ਦਰਦ ਆਦਿ ਦੂਰ ਹੁੰਦੀਆਂ ਹਨ।

ਜਾਮੁਨ ਵਿੱਚ ਮੌਜੂਦ ਪੋਟੈਸ਼ੀਅਮ, ਆਇਰਨ, ਕੈਲਸ਼ੀਅਮ ਅਤੇ ਵਿਟਾਮਿਨ C ਹੁੰਦੇ ਹਨ, ਜਿਨ੍ਹਾਂ ਦੇ ਸੇਵਨ ਨਾਲ ਇਮਿਊਨਿਟੀ ਬੂਸਟ ਹੁੰਦੀ ਹੈ। ਇਹ ਸਰੀਰ ਵਿੱਚ ਖੂਨ ਦੀ ਘਾਟ ਨਹੀਂ ਹੋਣ ਦਿੰਦਾ।

ਆਯੁਰਵੇਦ ਸ਼ਪੈਸ਼ਲਿਸਟ ਡਾਕਟਰ ਅਬਰਾਰ ਮੁਲਤਾਨੀ ਮੁਤਾਬਕ, ਜੇ ਤੁਹਾਨੂੰ ਗਠਿਆ ਵਾਲੇ ਦਰਦ ਦੀ ਸਮੱਸਿਆ ਹੈ ਤਾਂ ਤੁਸੀਂ ਜਾਮੁਨ ਦੀ ਛਾਲ ਨੂੰ ਉਬਾਲ ਕੇ ਉਸ ਬਚੇ ਹੋਏ ਘੋਲ ਦਾ ਲੇਪ ਜੋੜਾਂ 'ਤੇ ਲਗਾ ਸਕਦੇ ਹੋ। ਇਸ ਨਾਲ ਦਰਦ ਵਿੱਚ ਆਰਾਮ ਮਿਲਦਾ ਹੈ।

ਜਾਮੁਨ ਦੀਆਂ ਪੱਤੀਆਂ ਅਤੇ ਛਾਲ ਮਸੂੜਿਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦੇ ਹਨ। ਇਸ ਵਿੱਚ ਐਂਟੀਓਕਸੀਡੈਂਟ ਦੀ ਮਾਤਰਾ ਵੱਧ ਹੁੰਦੀ ਹੈ, ਕੈਲੋਰੀ ਘੱਟ ਹੋਣ ਕਾਰਨ ਇਹ ਬਲੱਡ ਪ੍ਰੈਸ਼ਰ ਨੂੰ ਕਾਬੂ ਵਿੱਚ ਰੱਖਦਾ ਹੈ ਅਤੇ ਵਜ਼ਨ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਜਾਮੁਨ ਵਿੱਚ ਵਿਟਾਮਿਨ A ਅਤੇ ਵਿਟਾਮਿਨ C ਵਾਫਰ ਮਾਤਰਾ ਵਿੱਚ ਹੁੰਦੇ ਹਨ। ਇਹ ਚਮੜੀ ਅਤੇ ਅੱਖਾਂ ਲਈ ਰਾਮਬਾਣ ਸਾਬਿਤ ਹੁੰਦਾ ਹੈ।  ਵਰਖਾ ਦੇ ਮੌਸਮ ਵਿੱਚ ਮਿਲਣ ਵਾਲਾ ਇਹ ਫਲ ਜੜੀ-ਬੂਟੀ ਵਾਂਗ ਕੰਮ ਕਰਦਾ ਹੈ, ਜੋ ਅੱਖਾਂ ਨੂੰ ਸਿਹਤਮੰਦ ਅਤੇ ਚਮੜੀ ਨੂੰ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ।

ਜਾਮੁਨ ਖਾਣ ਨਾਲ ਤੁਹਾਡਾ ਸਰੀਰ ਨੁਕਸਾਨਦਾਇਕ ਪ੍ਰਭਾਵਾਂ ਤੋਂ ਬਚ ਸਕਦਾ ਹੈ। ਆਯੁਰਵੇਦ ਵਿੱਚ ਕਿਹਾ ਜਾਂਦਾ ਹੈ ਕਿ ਮਾਨਸੂਨ ਵਿੱਚ ਮਿਲਣ ਵਾਲਾ ਜਾਮੁਨ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਦੂਰ ਕਰਦਾ ਹੈ ਅਤੇ ਤੁਹਾਡਾ ਦਿਲ ਲੰਮੇ ਸਮੇਂ ਤੱਕ ਸਿਹਤਮੰਦ ਰਹਿੰਦਾ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
Vitamin Deficiency Symptoms : ਕੀ ਪੂਰੀ ਨੀਂਦ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ? ਨਜ਼ਰਅੰਦਾਜ਼ ਕੀਤਾ ਤਾਂ ਬਣ ਸਕਦੀ ਹੈ ਗੰਭੀਰ ਬਿਮਾਰੀ !
Vitamin Deficiency Symptoms : ਕੀ ਪੂਰੀ ਨੀਂਦ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ? ਨਜ਼ਰਅੰਦਾਜ਼ ਕੀਤਾ ਤਾਂ ਬਣ ਸਕਦੀ ਹੈ ਗੰਭੀਰ ਬਿਮਾਰੀ !
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget