ਪੜਚੋਲ ਕਰੋ

Johnson baby powder: ‘ਜੌਨਸਨ ਐਂਡ ਜੌਨਸਨ ਦੇ ਪਾਊਡਰ ‘ਤੇ ਲੱਗੀ ਰੋਕ ਅਤੇ 73 ਹਜ਼ਾਰ ਕਰੋੜ ਦਾ ਜ਼ੁਰਮਾਨਾ ਵੀ! ਕੀ ਬੱਚਿਆਂ ਲਈ ਸੇਫ ਹੈ ਜੌਨਸਨ ਬੇਬੀ ਪਾਊਡਰ

Johnson baby powder: ਜੌਨਸਨ ਐਂਡ ਜੌਨਸਨ ਕੰਪਨੀ ਨੇ ਕਿਹਾ- ਸਾਰੇ ਦੋਸ਼ ਟੈਲਕਮ ਪਾਊਡਰ 'ਤੇ ਲਗਾਏ ਗਏ ਹਨ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਇਹ ਕੈਂਸਰ ਦਾ ਕਾਰਨ ਬਣਦਾ ਹੈ, ਕੰਪਨੀ ਉਨ੍ਹਾਂ ਦਾਅਵਿਆਂ ਨਾਲ ਨਜਿੱਠਣ ਲਈ $ 8.9 ਖਰਚ ਕਰਨ ਲਈ ਤਿਆਰ ਹੈ।

Johnson baby powder: ਬੱਚਿਆਂ ਦੇ ਪ੍ਰੋਡਕਟ ਬਣਾਉਣ ਵਾਲੀ ਦੁਨੀਆ ਦੀ ਸਭ ਤੋਂ ਮਸ਼ਹੂਰ ਕੰਪਨੀ ਜੌਨਸਨ ਐਂਡ ਜੌਨਸਨ ਨੇ ਹਾਲ ਹੀ ਵਿੱਚ ਇੱਕ ਪ੍ਰਸਤਾਵ ਰੱਖਿਆ ਹੈ। ਇਸ ਪ੍ਰਸਤਾਵ 'ਚ ਕੰਪਨੀ ਨੇ ਕਿਹਾ ਕਿ ਟੈਲਕਮ ਪਾਊਡਰ 'ਤੇ ਸਾਰੇ ਦੋਸ਼ ਲਗਾਏ ਗਏ ਹਨ। ਜਿਸ 'ਚ ਕਿਹਾ ਗਿਆ ਹੈ ਕਿ ਇਸ ਨਾਲ ਕੈਂਸਰ ਹੁੰਦਾ ਹੈ, ਕੰਪਨੀ ਉਨ੍ਹਾਂ ਦਾਅਵਿਆਂ ਨਾਲ ਨਜਿੱਠਣ ਲਈ 73 ਹਜ਼ਾਰ ਕਰੋੜ ਰੁਪਏ ਖਰਚਣ ਲਈ ਤਿਆਰ ਹੈ।

ਬੇਬੀ ਪ੍ਰੋਡਕਟ ਬਣਾਉਣ ਵਾਲੀ ਕੰਪਨੀ ਜੌਨਸਨ ਐਂਡ ਜੌਨਸਨ ਦਾ ਹੈਡਕੁਆਰਟਰ ਨਿਊ ਜਰਸੀ ਵਿੱਚ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਕੋਸਮੈਟਿਕ ਪਾਊਡਰ ‘ਤੇ ਜਿੰਨੇ ਵੀ ਦੋਸ਼ ਹਨ, ਉਨ੍ਹਾਂ ਮਾਮਲਿਆਂ ਨੂੰ ਪੈਸਿਆਂ ਨਾਲ ਨਿਪਟਾ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਕੰਪਨੀ ਜੌਨਸਨ ਐਂਡ ਜੌਨਸਨ ਦਾ 73 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਿਸੇ ਵੀ ਪ੍ਰੋਡਕਟ ਲਾਉਬਲਿਟੀ ਸੈਟਲਮੈਂਟ ਨਾਲ ਜੁੜਿਆ ਸਭ ਤੋਂ ਵੱਡਾ ਮਾਮਲਾ ਹੈ। ਜੌਨਸਨ ਐਂਡ ਜੌਨਸਨ ਬੇਬੀ ਟੈਲਕਮ ਪਾਊਡਰ ਦੇ ਖਿਲਾਫ ਹਜ਼ਾਰਾਂ ਮੁਕਦਮੇ ਦਰਜ ਹਨ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਜੌਨਸਨ ਬੇਬੀ ਟੈਲਕਮ ਪਾਊਡਰ ਦੀ ਵਰਤੋਂ ਕਰਨ ਨਾਲ ਬੱਚਿਆਂ ਵਿੱਚ ਕੈਂਸਰ ਹੁੰਦਾ ਹੈ। 

ਜੌਨਸਨ ਐਂਡ ਜੌਨਸਨ ਬੇਬੀ ਪਾਊਡਰ ਤੋਂ ਹੁੰਦਾ ਹੈ ਕੈਂਸਰ

ਜੌਨਸਨ ਐਂਡ ਜੌਨਸਨ ਕੰਪਨੀ ਪਹਿਲਾਂ ਤੋਂ ਹੀ ਬੇਬੀ ਪਾਊਡਰ ਤੋਂ ਕੈਂਸਰ ਹੋਣ ਦੇ ਦੋਸ਼ ਵਿੱਚ ਅਮਰੀਕਾ ਵਿੱਚ ਹਜ਼ਾਰਾਂ ਰੁਪਏ ਦਾ ਜੁਰਮਾਨਾ ਅਦਾ ਕਰ ਰਹੀ ਹੈ। ਦੂਜੇ ਪਾਸੇ, ਭਾਰਤ ਦੀ ਬੰਬੇ ਹਾਈ ਕੋਰਟ ਨੇ ਪਾਊਡਰ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਭਾਰਤੀ ਬਾਜ਼ਾਰ ਵਿੱਚ ਇਸ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਲਕਾਤਾ ਵਿੱਚ ਸਥਾਪਿਤ ਜੌਨਸਨ ਐਂਡ ਜੌਨਸਨ ਦੀ ਸਰਕਾਰੀ ਲੈਬਾਰਟਰੀ ਵਿੱਚ ਜਾਂਚ ਕੀਤੀ ਗਈ ਤਾਂ ਪਾਊਡਰ ਦਾ pH ਮੁੱਲ ਇਸ ਤੋਂ ਵੱਧ ਪਾਇਆ ਗਿਆ। ਇਸ 'ਤੇ ਮਹਾਰਾਸ਼ਟਰ ਸਰਕਾਰ ਨੇ ਇਸ ਕੰਪਨੀ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ। ਇਸ ਦੇ ਖਿਲਾਫ ਕਈ ਮਾਮਲਿਆਂ ਦੇ ਮੱਦੇਨਜ਼ਰ ਹਾਈਕੋਰਟ ਨੇ ਇਸ ਦੀ ਵਿਕਰੀ 'ਤੇ ਰੋਕ ਜਾਰੀ ਰੱਖੀ।

ਇਹ ਵੀ ਪੜ੍ਹੋ: Eye Disease: ਕੀ ਤੁਹਾਡੇ ਬੱਚੇ ਨੂੰ ਵੀ ਫ਼ੋਨ ਦੀ ਆਦਤ ਪੈ ਗਈ ਹੈ? ਧਿਆਨ ਦਿਓ, ਸਕ੍ਰੀਨ ਨਾਲ ਹੋ ਰਹੀ ਹੈ ਇਹ ਬਿਮਾਰੀ

ਕਾਨੂੰਨੀ ਲੜਾਈ ਨਾਲ ਨਿਪਟਣ ਲਈ ਕੰਪਨੀ ਪੈਸੇ ਦੇਣ ਨੂੰ ਤਿਆਰ

ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਜਦੋਂ ਜੌਨਸਨ ਐਂਡ ਜੌਨਸਨ ਦੇ ਬੇਬੀ ਪ੍ਰੋਡਕਟ 'ਤੇ ਕੈਂਸਰ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਜੌਨਸਨ ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਰਿਆਂ ਖਿਲਾਫ ਕਈ ਲੰਬੀਆਂ ਕਾਨੂੰਨੀ ਲੜਾਈਆਂ ਲੜ ਚੁੱਕਿਆ ਹੈ। ਇਸ ਕਾਰਨ ਜੌਨਸਨ ਬੇਬੀ ਪਾਊਡਰ ਪ੍ਰੋਡਕਟ ਦੀ ਮੰਗ ਵਿੱਚ ਪਹਿਲਾਂ ਦੇ ਮੁਕਾਬਲੇ ਭਾਰੀ ਗਿਰਾਵਟ ਆਈ ਹੈ। ਜੌਨਸਨ ਐਂਡ ਜੌਨਸਨ ਨੇ ਕਿਹਾ ਸੀ ਕਿ ਅਗਸਤ 2023 ਤੱਕ ਉਹ ਬੇਬੀ ਪਾਊਡਰ ਦਾ ਪ੍ਰੋਡਕਟ ਪੂਰੀ ਤਰ੍ਹਾਂ ਬੰਦ ਕਰ ਦੇਵੇਗਾ।

‘ਦ ਗਾਰਜੀਅਨ’ ਦੀ ਰਿਪੋਰਟ ਮੁਤਾਬਕ

ਪਿਛਲੇ ਸਾਲ ਅਗਸਤ-ਸਤੰਬਰ ਵਿੱਚ ‘ਦਿ ਗਾਰਜੀਅਨ’ ਵਿੱਚ ਛਪੀ ਇੱਕ ਰਿਪੋਰਟ ਮੁਤਾਬਕ ਅਮਰੀਕੀ ਡਰੱਗ ਕੰਟਰੋਲ ਏਜੰਸੀ ਵੱਲੋਂ ਵਿਸ਼ੇਸ਼ ਜਾਂਚ ਵਿੱਚ ਜੌਨਸਨ ਦੇ ਬੇਬੀ ਪਾਊਡਰ ਦਾ ਸੈਂਪਲ ਲਿਆ ਗਿਆ ਸੀ। ਇਸ ਤੋਂ ਬਾਅਦ ਪਤਾ ਲੱਗਿਆ ਕਿ ਇਸ ਵਿਚ ਕਾਰਸੀਨੋਜੇਨਿਕ ਕ੍ਰਾਈਸੋਟਾਈਲ ਫਾਈਬਰ ਪਾਇਆ ਗਿਆ ਸੀ। ਇਸ ਕਾਰਨ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ।

ਟੈਲਕ ਨਾਲ ਬਣਿਆ ਕਾਰਨਸਟਾਰਚ ਅਧਾਰਿਤ ਬੇਬੀ ਪਾਊਡਰ ਹੈਲਥ ਦੇ ਲਈ ਹੈ ਖਤਰਨਾਕ?

ਜਿਸ ਤਰ੍ਹਾਂ ਮਾਪੇ ਆਪਣੇ ਬੱਚਿਆਂ ਦੀ ਸਕਿਨ ਨੂੰ ਖ਼ੁਸ਼ਕੀ ਅਤੇ ਧੱਫੜਾਂ ਤੋਂ ਮੁਕਤ ਰੱਖਣ ਲਈ ਬੇਬੀ ਪਾਊਡਰ ਦੀ ਵਰਤੋਂ ਕਰਦੇ ਹਨ, ਉਸੇ ਤਰ੍ਹਾਂ ਕੁਝ ਬਾਲਗ ਨਮੀ ਨੂੰ ਐਬਜ਼ਾਰਬ ਕਰਨ ਲਈ ਆਪਣੇ ਜਣਨ ਅੰਗਾਂ, ਅੰਦਰੂਨੀ ਪੱਟਾਂ, ਲੱਤਾਂ ਜਾਂ ਸਰੀਰ ਦੇ ਹੋਰ ਅੰਗਾਂ 'ਤੇ ਇਸ ਦੀ ਵਰਤੋਂ ਕਰਦੇ ਹਨ ਅਤੇ ਇਸ ਨੂੰ ਰੋਕਣ ਲਈ ਪਾਊਡਰ ਲਗਾਉਂਦੇ ਹਨ। ਕੁਝ ਖੋਜਾਂ ਤੋਂ ਪਤਾ ਚੱਲਦਾ ਹੈ ਕਿ ਅੰਦਰੂਨੀ ਹਿੱਸੇ 'ਤੇ ਟੈਲਕ ਪਾਊਡਰ ਲਗਾਉਣ ਨਾਲ ਅੰਡਕੋਸ਼ ਦੇ ਕੈਂਸਰ ਦਾ ਖ਼ਤਰਾ ਵਧ ਸਕਦਾ ਹੈ। ਪਰ 2020 ਵਿੱਚ ਪ੍ਰਕਾਸ਼ਿਤ ਇੱਕ ਵੱਡੇ ਅਧਿਐਨ ਸਮੇਤ ਬਹੁਤ ਸਾਰੇ ਅਧਿਐਨ, ਇਸ ਦਾ ਸਮਰਥਨ ਨਹੀਂ ਕਰਦੇ ਹਨ। ਇੰਟਰਨੈਸ਼ਨਲ ਏਜੰਸੀ ਫਾਰ ਰਿਸਰਚ ਆਨ ਕੈਂਸਰ (IARC) ਦੇ ਅਨੁਸਾਰ, ਅੰਦਰੂਨੀ ਹਿੱਸੇ ਦੇ ਆਲੇ ਦੁਆਲੇ ਟੈਲਕ-ਅਧਾਰਿਤ ਬੇਬੀ ਪਾਊਡਰ ਦੀ ਵਰਤੋਂ ਨਾਲ ਕੁਝ ਨਹੀਂ ਹੁੰਦਾ। ਮੇਸੋਥੈਲੀਓਮਾ ਕੈਂਸਰ ਨਾਲ ਜੁੜਿਆ ਹੋਇਆ ਹੈ ਕਿਉਂਕਿ ਐਸਬੈਸਟਸ ਐਕਸਪੋਜਰ ਫੇਫੜਿਆਂ ਦੇ ਕੈਂਸਰ ਨਾਲ ਜੁੜਿਆ ਹੋਇਆ ਹੈ। ਇਸ ਲਈ ਬੇਬੀ ਪਾਊਡਰ ਵਿੱਚ ਐਸਬੈਸਟਸ ਨਹੀਂ ਮਿਲਾਇਆ ਜਾਂਦਾ।

ਕੀ ਸਿਹਤ ਮਾਹਿਰ ਕਿਸੇ ਵੀ ਕਿਸਮ ਦਾ ਬੇਬੀ ਪਾਊਡਰ ਵਰਤਣ ਦੀ ਸਲਾਹ ਦਿੰਦੇ ਹਨ?

'ਅਮਰੀਕਨ ਅਕੈਡਮੀ ਆਫ ਪੀਡੀਆਟ੍ਰਿਕਸ' ਨੇ ਲੰਬੇ ਸਮੇਂ ਤੋਂ ਬੱਚਿਆਂ 'ਤੇ ਪਾਊਡਰ ਦੀ ਵਰਤੋਂ ਕਰਨ ਤੋਂ ਮਨ੍ਹਾ ਕੀਤਾ ਹੋਇਆ ਹੈ। ਕਈ ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਨਾਲ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ, ਨਾਲ ਹੀ ਕੈਂਸਰ ਦਾ ਖਤਰਾ ਵੀ ਵੱਧ ਜਾਂਦਾ ਹੈ। ਦੋਹਾਂ ਦਾ ਕਾਰਨ ਟੈਲਕ ਹੁੰਦਾ ਹੈ ਪਰ ਕਾਰਨਸਟਾਰਚ ਪਾਊਡਰ ਬਾਰੇ ਕੀ? ਸਿਹਤ ਮਾਹਿਰ ਸਪਿਨਰ ਦੇ ਅਨੁਸਾਰ, ਜੇਕਰ ਤੁਹਾਨੂੰ ਦੋਵਾਂ ਵਿੱਚੋਂ ਇੱਕ ਚੁਣਨ ਲਈ ਕਿਹਾ ਜਾਵੇ, ਤਾਂ ਕਾਰਨਸਟਾਰਚ ਬੇਬੀ ਪਾਊਡਰ ਬਿਹਤਰ ਹੈ। ਵੈਸੇ ਤਾਂ ਪਾਊਡਰ ਤੋਂ ਬਚ ਕੇ ਹੀ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Bananas At Night: ਰਾਤ ਨੂੰ ਕੇਲਾ ਖਾਣ ਤੋਂ ਕਿਉਂ ਇਨਕਾਰ ਕਰਦੀਆਂ ਹਨ ਮਾਵਾਂ ? ਕੀ ਹੈ ਇਸ ਦੇ ਪਿੱਛੇ ਵਿਗਿਆਨਕ ਕਾਰਨ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget